14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਪ੍ਰੀਤਪਾਲ ਸਿੰਘ ਰੋਮਾਣਾ)- ਬਠਿੰਡਾ ਦੇ ਜੋਗੀ ਨਗਰ ਵਿਖੇ ਸਥਿਤ ਇੱਕ ਅਣਪਛਾਤੇ ਚੋਰ ਵਲੋਂ ਘਰ ਦਾ ਤਾਲਾ ਤੋੜ ਕੇ ਜਿੱਥੇ ਸਿਲੰਡਰ ਅਤੇ ਭਾਂਡੇ ਚੋਰੀ ਕੀਤੇ ਗਏ ਹਨ, ਉੱਥੇ ਹੀ ਸ਼ਕਤੀ ਨਗਰ ਦੀ ਗਲੀ ਨੰਬਰ-1, ਅਮਰੀਕ ਸਿੰਘ ਰੋਡ ਵਿਖੇ ਘਰ ਅੰਦਰ ਦਾਖ਼ਲ ਹੋ ਕੇ ਸਾਈਕਲ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਭਾਵੇ ਕਿ ਇਹ ਦੋਵੇਂ ਚੋਰੀ ਦੀਆਂ ਵਾਰਦਾਤਾਂ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਚੁੱਕੀਆਂ ਹਨ, ਪਰ ਚੋਰ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਦੱਸੇ ਜਾ ਰਹੇ ਹਨ | ਦੱਸਣਾ ਬਣਦਾ ਹੈ ਕਿ ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ ਹੋ ਰਹੇ ਹਨ | ਜਿੱਥੇ ਉਹ ਬਿਨਾਂ ਕਿਸੇ ਡਰ ਤੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ | ਪਹਿਲਾ ਮਾਮਲਾ ਜੋਗੀ ਨਗਰ ਦੀ ਗਲੀ ਨੰਬਰ 5/3 ਵਿਖੇ ਸਾਹਮਣੇ ਆਇਆ ਹੈ | ਇਕ ਘਰ ਦੇ ਗੇਟ ਦਾ ਤਾਲਾ ਤੋੜ ਕੇ ਅਣਪਛਾਤੇ ਚੋਰ ਅੰਦਰ ਦਾਖ਼ਲ ਹੋ ਗਿਆ ਤੇ ਉਸ ਨੇ ਘਰ ਅੰਦਰੋਂ ਸਿਲੰਡਰ ਅਤੇ ਭਾਂਡੇ ਚੋਰੀ ਕਰਕੇ ਫ਼ਰਾਰ ਹੋ ਗਿਆ | ਇਸ ਚੋਰੀ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਚੁੱਕੀ ਹੈ | ਅਣਪਛਾਤਾਂ ਚੋਰ ਉਸ ਸਮੇਂ ਘਰ ਅੰਦਰ ਦਾਖ਼ਲ ਹੋਇਆ, ਜਦੋਂ ਘਰ ਵਿਚ ਕੋਈ ਵੀ ਮੌਜੂਦ ਨਹੀ ਸੀ ਤੇ ਘਰ ਦੇ ਬਾਹਰ ਗੇਟ ਨੂੰ ਤਾਲਾ ਲੱਗਿਆ ਹੋਇਆ ਸੀ | ਇਸ ਸਾਰੇ ਮਾਮਲੇ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ | ਇਸੇ ਤਰ੍ਹਾਂ ਸ਼ਕਤੀ ਨਗਰ ਦੀ ਗਲੀ ਨੰਬਰ-1 'ਚ ਅਣਪਛਾਤੇ ਚੋਰ ਵਲੋਂ ਘਰ ਅੰਦਰ ਦਾਖ਼ਲ ਹੋ ਕੇ ਸਾਈਕਲ ਚੋਰੀ ਕੀਤਾ ਗਿਆ ਹੈ | ਜਿਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਜੇਤੂ ਕੌਂਸਲਰ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਲੈਣ ਲਈ ਰਵਾਨਾ ਅਗਲੀ ਖ਼ਬਰ ਇਕ ਘਰ ਅੰਦਰੋਂ ਸਿਲੰਡਰ ਅਤੇ ਭਾਂਡੇ ਚੋਰੀ, ਦੂਜੇ ਘਰ 'ਚੋਂ ਸਾਈਕਲ ਚੋਰੀ <br/> ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ...
Ad Position 24