14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਜੇਤੂ ਕੌਂਸਲਰ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਲੈਣ ਲਈ ਰਵਾਨਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਬਠਿੰਡਾ, 7 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਨਗਰ ਨਿਗਮ ਚੋਣਾਂ ਵਿਚ ਇਤਿਹਾਸਕ ਜਿੱਤ ਦਰਜ ਕਰਨ ਤੋਂ ਬਾਅਦ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਆਪਣੇ ਸਾਥੀ 'ਆਪ' ਦੇ ਜੇਤੂ ਕੌਂਸਲਰਾਂ ਅਤੇ ਸਮਰਥਕਾਂ ਸਮੇਤ ਸ੍ਰੀ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਲੈਣ ਲਈ ਰਵਾਨਾ ਹੋਏ ¢ ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ ¢ ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਹੋਈਆਂ ਨਗਰ ਨਿਗਮ ਚੋਣਾਂ ਦੌਰਾਨ ਮਹਿਤਾ ਪਿਤਾ-ਪੁੱਤਰ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ 50 'ਚੋਂ 35 ਵਾਰਡਾਂ ਵਿਚ ਜਿੱਤ ਹਾਸਲ ਕਰਕੇ ਨਿਗਮ 'ਚ ਬਹੁਮਤ ਹਾਸਿਲ ਕੀਤਾ ਹੈ ¢ ਇਸ ਜਿੱਤ ਤੋਂ ਬਾਅਦ ਹੁਣ ਪਦਮਜੀਤ ਸਿੰਘ ਮਹਿਤਾ ਦੇ ਦੁਬਾਰਾ ਮੇਅਰ ਬਣਨ ਦੀ ਸੰਭਾਵਨਾ ਨੂੰ ਲੈ ਕੇ ਵੀ ਚਰਚਾਵਾਂ ਜ਼ੋਰਾਂ 'ਤੇ ਹਨ ¢ ਧਾਰਮਿਕ ਯਾਤਰਾ ਦੌਰਾਨ ਪਦਮਜੀਤ ਸਿੰਘ ਮਹਿਤਾ ਅਤੇ ਅਮਰਜੀਤ ਮਹਿਤਾ ਨੇ ਕਿਹਾ ਕਿ ਸ੍ਰੀ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਕੇ ਬਠਿੰਡਾ ਦੇ ਵਿਕਾਸ ਲਈ ਨਵੀਂ ਪਾਰੀ ਦੀ ਸ਼ੁਰੂਆਤ ਕੀਤੀ ਜਾਵੇਗੀ¢ ਉਨ੍ਹਾਂ ਕਿਹਾ ਕਿ ਸ਼ਹਿਰ ਨੂੰ ਹੋਰ ਵਿਕਸਿਤ, ਸੁੰਦਰ ਅਤੇ ਆਧੁਨਿਕ ਬਣਾਉਣ ਲਈ ਪੂਰੀ ਟੀਮ ਵਚਨਬੱਧ ਹੈ ¢ ਇਸ ਮੌਕੇ ਕੌਂਸਲਰਾਂ ਨੇ ਮਹਿਤਾ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਠਿੰਡਾ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਨਗਰ ਨਿਗਮ ਦੀ ਨਵੀਂ ਚੁਣੀ ਗਈ ਟੀਮ ਨੇ ਜਿੱਤ ਤੋਂ ਬਾਅਦ ਸਾਂਝੀ ਧਾਰਮਿਕ ਯਾਤਰਾ ਦਾ ਫ਼ੈਸਲਾ ਲਿਆ ਹੈ¢
Ad Position 22
No active advertisement
ਪਿਛਲੀ ਖ਼ਬਰ ਸਿੱਖ ਆਗੂ ਭਾਈ ਅਜਨਾਲਾ ਤੇ ਖੋਸਾ ਪਹੁੰਚੇ ਪਿੰਡ ਜੱਸੀ ਪੌ ਵਾਲੀ <br/> ਅਗਲੀ ਖ਼ਬਰ ਬਠਿੰਡਾ ਸ਼ਹਿਰ 'ਚ ਪੁਲਿਸ ਦੀ ਸੁਸਤ ਕਾਰਵਾਈ ਕਾਰਨ ਚੋਰਾਂ ਦੇ ਹੌਂਸਲੇ ਬੁਲੰਦ <br/>
Ad Position 24