14-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸਿੱਖ ਆਗੂ ਭਾਈ ਅਜਨਾਲਾ ਤੇ ਖੋਸਾ ਪਹੁੰਚੇ ਪਿੰਡ ਜੱਸੀ ਪੌ ਵਾਲੀ <br/>

Ad Position 21
repet_subhas-goyals [Copy P29]
ਅਜੀਤ ਡੈਸਕ 08-06-2026
ਕੋਟਫੱਤਾ, 7 ਜੂਨ (ਰਣਜੀਤ ਸਿੰਘ ਬੁੱਟਰ): ਪੰਥਕ ਆਗੂ ਅਤੇ ਸਰਬੱਤ ਖ਼ਾਲਸਾ ਵਲੋਂ ਥਾਪੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਅਤੇ ਸਤਿਕਾਰ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਪੰਥਕ ਆਗੂ ਭਾਈ ਸੁਖਜੀਤ ਸਿੰਘ ਖੋਸਾ ਅੱਜ ਪਿੰਡ ਜੱਸੀ ਪੌ ਵਾਲੀ ਦੇ ਗੁਰਦੁਆਰਾ ਢਾਬਸਰ ਵਿਖੇ ਪਹੁੰਚੇ ਅਤੇ ਗੁਰਦੁਆਰਾ ਸਾਹਿਬ ਦੇ ਸੱਚਖੰਡ ਸਾਹਿਬ ਵਿਚ ਸਾਟ ਸਰਕਟ ਨਾਲ ਲੱਗੀ ਅੱਗ ਕਰਕੇ ਅਗਨ ਭੇਟ ਹੋਏ ਸਰੂਪ ਸਾਹਿਬ ਦੀ ਵਾਪਰੀ ਘਟਨਾ 'ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਗ੍ਰੰਥੀ ਸਿੰਘ ਅਤੇ ਪਿੰਡ ਵਾਸੀਆਂ ਨਾਲ ਗੱਲਬਾਤ ਕਰਕੇ ਜਿੱਥੇ ਅਫ਼ਸੋਸ ਪ੍ਰਗਟ ਕੀਤਾ, ਉੱਥੇ ਸਮੁੱਚੀ ਘਟਨਾ ਸੰਬੰਧੀ ਜਾਣਕਾਰੀ ਲਈ | ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਸੁਖਜੀਤ ਸਿੰਘ ਖੋਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਘਟਨਾ ਬੇਹੱਦ ਮੰਦਭਾਗੀ ਹੈ, ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਣ ਲਈ ਗੁਰੂ ਘਰਾਂ ਅਤੇ ਸੱਚਖੰਡ ਸਾਹਿਬ ਵਿਚ ਬਿਜਲੀ ਉਪਕਰਨਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ | ਕੈਮਰਿਆਂ ਦਾ ਵੀ ਪ੍ਰਬੰਧ ਹੋਣਾ ਚਾਹੀਦਾ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਘਟਨਾਵਾਂ ਦਾ ਸੱਚ ਸਾਹਮਣੇ ਆ ਸਕੇ | ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਕੋਈ ਵੱਡੀ ਸਾਜ਼ਿਸ਼ ਨਜ਼ਰ ਨਹੀਂ ਆਉਂਦੀ, ਪਰ ਫਿਰ ਵੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਅਤੇ ਧਰਮ ਪ੍ਰਚਾਰ ਕਮੇਟੀ ਵਲੋਂ ਕੀਤੀ ਜਾਣ ਵਾਲੀ ਜਾਂਚ ਦੀ ਰਿਪੋਰਟ ਤੋਂ ਹੀ ਸਾਰੀ ਜਾਣਕਾਰੀ ਸਾਹਮਣੇ ਆਵੇਗੀ |

Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਦੀਆਂ ਛੱਤਾਂ ਉੱਪਰੋਂ ਏ.ਸੀ. ਦੀਆਂ ਤਾਰਾਂ ਚੋਰੀ ਕਰਨ ਵਾਲਾ ਕਾਬੂ <br/> ਅਗਲੀ ਖ਼ਬਰ ਜੇਤੂ ਕੌਂਸਲਰ ਸਾਲਾਸਰ ਬਾਲਾ ਜੀ ਦਾ ਆਸ਼ੀਰਵਾਦ ਲੈਣ ਲਈ ਰਵਾਨਾ
Ad Position 24