05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਵੱਡੀ ਮਾਤਰਾ ‘ਚ ਕੈਪਸੂਲਾਂ ਸਮੇਤ ਦੋ ਜਣੇ ਗ੍ਰਿਫ਼ਤਾਰ, ਜ਼ਮਾਨਤ ‘ਤੇ ਛੱਡੇ

Ad Position 21
No active advertisement
ਅਜੀਤ ਡੈਸਕ 21-06-2026

ਬਠਿੰਡਾ, 20 ਜੂਨ (ਪੱਤਰ ਪ੍ਰੇਰਕ): ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਦੋ ਜਣਿਆਂ ਨੂੰ ਵੱਡੀ ਮਾਤਰਾ ਵਿਚ ਪਾਬੰਦੀਸ਼ੁਦਾ ਕੈਪਸੂਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਪਰ ਕਥਿਤ ਦੋਸ਼ੀਆਂ ਨੂੰ ਐਨੀ ਵੱਡੀ ਬਰਾਮਦਗੀ ਦੇ ਬਾਵਜੂਦ ਪੁਲਿਸ ਵਲੋਂ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਜਦੋਂ ਥਾਣਾ ਕੋਤਵਾਲੀ ਦੀ ਪੁਲਿਸ ਪਾਰਟੀ ਸਥਾਨਕ ਮਾਲ ਗੋਦਾਮ ਵਿਚ ਖੇਤਰ ਵਿਚ ਸ਼ੱਕੀ ਵਿਅਕਤੀਆਂ ਸੰਬੰਧੀ ਗਸ਼ਤ ਕਰ ਰਹੀ ਸੀ ਤਾਂ ਸ਼ੱਕ ਦੇ ਆਧਾਰ ‘ਤੇ ਦੋ ਵਿਅਕਤੀ ਨੂੰ ਰੋਕ ਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 2550 ਪ੍ਰੈਗਾਬਲਿਨ ਕੈਪਸੂਲ ਬਰਾਮਦ ਕੀਤੇ ਗਏ। ਪੁਲਿਸ ਅਨੁਸਾਰ ਕਥਿਤ ਦੋਸ਼ੀਆਂ ਦੀ ਪਹਿਚਾਣ ਰਵੀ ਵਾਸੀ ਰਾਮਾਂ ਮੰਡੀ ਅਤੇ ਵਰਿੰਦਰ ਸਿੰਘ ਵਾਸੀ ਨਰੂਆਣਾ ਰੋਡ ਬਠਿੰਡਾ ਵਜੋਂ ਹੋਈ, ਜਿੰਨ੍ਹਾਂ ਦੇ ਖ਼ਿਲਾਫ਼ ਥਾਣਾ ਕੋਤਵਾਲੀ ਵਿਚ ਮੁਕੱਦਮਾ ਦਰਜ ਕੀਤਾ ਗਿਆ ਪਰ ਉਨ੍ਹਾਂ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ।

Ad Position 22
No active advertisement
ਪਿਛਲੀ ਖ਼ਬਰ ਬੇਰਿੰਗ ਕਾਲਜ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਅਗਲੀ ਖ਼ਬਰ ਧਾਰੀਵਾਲ ਇਲਾਕੇ ਵਿਚ ਲੁੱਟਾਂ-ਖੋਹਾਂ ਤੇ ਚੋਰੀਆਂ ਦਾ ਸਿਲਸਿਲਾ ਜ਼ੋਰਾਂ ’ਤੇ
Ad Position 24
No active advertisement