ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਪੰਜਵੀਂ ਪਾਿਤਸ਼ਾਹੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਾਰਡ ਨੰਬਰ 07 ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਜੱਸੀ ਸਿੰਘ, ਖੁਸ਼ਪ੍ਰੀਤ ਸਿੰਘ, ਕ੍ਰਿਸ਼ਨਾ, ਸੁਮਿਤ, ਮੀਤ, ਅਵਤਾਰ ਸਿੰਘ ਆਦਿ ਵਲੋਂ ਅੱਜ ਰਾਮਸਰਾ ਰੇਲਵੇ ਫਾਟਕ ਨੇੜੇ ਰਾਮਾਂ ਮੰਡੀ ਵਿਖੇ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਬੱਚਿਆਂ ਨੇ ਰਾਹਗੀਰਾਂ, ਵਾਹਨ ਚਾਲਕਾਂ ਅਤੇ ਆਮ ਲੋਕਾਂ ਨੂੰ ਸ਼ਰਬਤ ਪਿਲਾ ਕੇ ਸੇਵਾ ਅਤੇ ਪਰਉਪਕਾਰ ਦੀ ਵਿਲੱਖਣ ਮਿਸਾਲ ਪੇਸ਼ ਕੀਤੀ। ਬੱਚੇ ਵਾਹਨ ਚਾਲਕਾਂ ਅਤੇ ਰਾਹਗੀਰਾਂ ਨੂੰ ਰੋਕ ਕੇ ਕਹਿ ਰਹੇ ਸਨ, ਅੰਕਲ ਜੀ ਠੰਢਾ ਮਿੱਠਾ ਪਾਣੀ ਪੀ ਕੇ ਜਾਇ�। ਛਬੀਲ ਦੌਰਾਨ ਬੱਚਿਆਂ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਤੋਂ ਪ੍ਰੇਰਣਾ ਲੈਂਦਿਆਂ ਮਨੁੱਖਤਾ ਦੀ ਸੇਵਾ, ਦਇਆ, ਸਹਿਣਸ਼ੀਲਤਾ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ। ਵਾਰਡ ਦੇ ਕੌਂਸਲਰ ਵਿਜੇਪਾਲ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੀਆਂ ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਨਾਲ ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਦੇ ਇਤਿਹਾਸ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਜਾਣਕਾਰੀ ਮਿਲਦੀ ਹੈ। ਇਸ ਮੌਕੇ ਹਾਜ਼ਰ ਸੰਗਤ ਨੇ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਦੱਸੇ ਮਾਰਗ ‘ਤੇ ਚੱਲਣ ਦਾ ਸੰਕਲਪ ਲਿਆ। ਗਰਮੀ ਦੇ ਮੌਸਮ ਵਿੱਚ ਲਗਾਈ ਗਈ ਇਸ ਛਬੀਲ ਤੋਂ ਵੱਡੀ ਗਿਣਤੀ ਵਿਚ ਲੋਕਾਂ ਨੇ ਠੰਢੇ ਮਿੱਠੇ ਪਾਣੀ ਦਾ ਆਨੰਦ ਮਾਣਿਆ ਅਤੇ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ।
ਨਵੀਂ ਪੀੜ੍ਹੀ ਨੂੰ ਆਪਣੇ ਗੁਰੂਆਂ ਦੇ ਇਤਿਹਾਸ ਬਾਰੇ ਜਾਗਰੂਕ ਕਰਨਾ ਜ਼ਰੂਰੀ- ਵਿਜੇਪਾਲ ਕੌਂਸਲਰ
ਅਜੀਤ ਡੈਸਕ
21-06-2026