23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2026

ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਅਤੇ ਸਮਾਰਟ ਕਾਰਡ ਵੰਡੇ

Ad Position 21
No active advertisement
ਅਜੀਤ ਡੈਸਕ 22-06-2026

ਰਾਮਾਂ ਮੰਡੀ, 20 ਜੂਨ (ਤਰਸੇਮ ਸਿੰਗਲਾ)- ਪਿੰਡ ਸੇਖੂ ਦੇ ਸਰਪੰਚ ਨਿਰਮਲ ਸਿੰਘ ਮੇਘਵਾਲ ਅਤੇ ਪੰਚਾਂ ਵਲੋਂ ਲਾਭਪਾਤਰੀਆਂ ਨੂੰ ਰਾਸ਼ਨ ਕਿੱਟਾਂ ਅਤੇ ਸਮਾਰਟ ਰਾਸ਼ਨ ਕਾਰਡ ਵੰਡੇ ਗਏ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ ਨੇ ਕਿਹਾ ਕਿ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਪਰਿਵਾਰ ਤੱਕ ਪਹੁੰਚਾਉਣਾ ਪੰਚਾਇਤ ਦੀ ਮੁੱਖ ਤਰਜੀਹ ਹੈ। ਉਨ੍ਹਾਂ ਕਿਹਾ ਕਿ ਰਾਸ਼ਨ ਕਿੱਟਾਂ ਅਤੇ ਸਮਾਰਟ ਕਾਰਡਾਂ ਦੀ ਵੰਡ ਨਾਲ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਲੈਣ ਵਿਚ ਹੋਰ ਸੁਵਿਧਾ ਮਿਲੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਭਲਾਈ ਸਕੀਮਾਂ ਬਾਰੇ ਜਾਣਕਾਰੀ ਹਾਸਲ ਕਰਕੇ ਉਨ੍ਹਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਸਰਪੰਚ ਨਿਰਮਲ ਸਿੰਘ ਮੇਘਵਾਲ, ਪੰਚ ਭੋਲਾ ਸਿੰਘ, ਪੰਚ ਬਲਜਿੰਦਰ ਸਿੰਘ, ਦਵਿੰਦਰ ਸਿੰਘ ਭਾਊ ਅਤੇ ਡਿਪੂ ਹੋਲਡਰ ਬਲਵੀਰ ਸਿੰਘ ਵੀਰਾ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਹੋਈ ਅਗਲੀ ਖ਼ਬਰ CM Mann's Public Meet LIVE : ਫ਼ਰੀਦਕੋਟ ਹਲਕੇ ਦੇ ਪਿੰਡ ਪੰਜਗਰਾਈਂ ਕਲਾਂ ਤੋਂ CM ਮਾਨ ਵਲੋਂ ਲੋਕ ਮਿਲਣੀ,ਵੇਖੋ LIVE
Ad Position 24