ਬਰੇਟਾ, 20 ਜੂਨ (ਪਾਲ ਸਿੰਘ ਮੰਡੇਰ)- ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸਥਾਨਕ ਦੁਰਗਾ ਮੰਦਰ ਧਰਮਸ਼ਾਲਾ ਵਿਖੇ ਪ੍ਰਧਾਨ ਮੇਲਾ ਸਿੰਘ ਮੰਡੇਰ ਦੀ ਪ੍ਰਧਾਨਗੀ ਹੇਠ ਹੋਈ। ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ.ਏ. ਦੇ ਬਕਾਏ ਅਤੇ 2.59 ਗੁਣਾਂਕ ਜਲਦੀ ਅਦਾ ਕੀਤਾ ਜਾਵੇ। ਇਹ ਫ਼ੈਸਲਾ ਕੀਤਾ ਗਿਆ ਕਿ ਮਹੀਨੇ ਦੇ ਹਰ ਤੀਸਰੇ ਸ਼ਨੀਵਾਰ ਨੂੰ ਐਸੋਸੀਏਸ਼ਨ ਦੀ ਮੀਟਿੰਗ ਹੋਇਆ ਕਰੇਗੀ। ਖ਼ਜ਼ਾਨਚੀ ਗੁਲਜ਼ਾਰ ਸਿੰਘ ਨੇ ਪੈਨਸ਼ਨਰਾਂ ਦੀਆਂ ਦਿੱਕਤਾਂ ਸਬੰਧੀ ਸਵਾਲਾਂ ਦੇ ਜਵਾਬ ਪੜ੍ਹ ਕੇ ਸੁਣਾਏ। ਇਸ ਮੌਕੇ ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ, ਡਾ. ਭਵਾਨੀ ਸ਼ੰਕਰ, ਦਸੌਂਧਾ ਸਿੰਘ ਬਹਾਦਰਪੁਰ, ਗੁਰਦੀਪ ਸਿੰਘ ਮੰਡੇਰ, ਮਹਿੰਦਰ ਸਿੰਘ ਬਹਾਦਰਪੁਰ, ਮਾਸਟਰ ਸਰਦੂਲ ਸਿੰਘ, ਮਾਸਟਰ ਸਾਉਣੀ ਰਾਮ, ਬਲਵਿੰਦਰ ਸਿੰਘ ਬਹਾਦਰਪੁਰ, ਬਲਵਿੰਦਰ ਕੌਰ ਮੰਡੇਰ, ਰਾਜ ਕੁਮਾਰ ਬਰੇਟਾ, ਖੇਮ ਚੰਦ, ਜਰਨੈਲ ਸਿੰਘ ਕੁੱਲਰੀਆਂ ਆਦਿ ਹਾਜ਼ਰ ਸਨ।
ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਬਰੇਟਾ ਦੀ ਮੀਟਿੰਗ ਹੋਈ
ਅਜੀਤ ਡੈਸਕ
22-06-2026