06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਦੇਣ ਲਈ ਸੀ.ਆਰ.ਐਮ., ਸਮੈਮ ਅਤੇ ਸੀ.ਡੀ.ਪੀ. ਸਕੀਮਾਂ ਦਾ ਕੱਢਿਆ ਡਰਾਅ

Ad Position 21
No active advertisement
ਅਜੀਤ ਡੈਸਕ 21-06-2026

ਬਠਿੰਡਾ, 20 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੇ ਹੁਕਮਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਕਾਰਜਕਾਰੀ ਕਮੇਟੀ ਅਤੇ ਕਿਸਾਨਾਂ ਦੀ ਮੌਜੂਦਗੀ ਵਿਚ ਸੀ.ਆਰ.ਐਮ., ਸਮੈਮ ਅਤੇ ਸੀ.ਡੀ.ਪੀ. ਸਕੀਮ ਹੇਠ ਖੇਤੀਬਾੜੀ ਮਸ਼ੀਨਰੀ ਸਬਸਿਡੀ ‘ਤੇ ਮੁਹੱਈਆ ਕਰਵਾਉਣ ਲਈ ਪਾਰਦਰਸ਼ੀ ਢੰਗ ਨਾਲ ਬਿਨੈਕਾਰਾਂ ਦਾ ਡਰਾਅ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੱਢਿਆ ਗਿਆ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਕੰਚਨ ਨੇ ਦੱਸਿਆ ਕਿ ਇਨ੍ਹਾਂ ਸਕੀਮਾਂ ਤਹਿਤ ਕਰੀਬ 23 ਕਰੋੜ ਰੁਪਏ ਦੀ ਸਬਸਿਡੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਸੰਭਾਲਣ ਲਈ ਸਰਕਾਰ ਵਲੋਂ ਸੀ.ਆਰ.ਐਮ. ਸਕੀਮ ਤਹਿਤ ਸੁੁਪਰ ਸੀਡਰ, ਹੈਪੀ ਸੀਡਰ, ਬੇਲਰ, ਰੇਕ, ਹਾਈਡਰੋਲਿਕ ਐਮ.ਬੀ.ਪਲਾ�, ਮਲਚਰ ਅਤੇ ਹੋਰ ਆਧੁੁਨਿਕ ਮਸ਼ੀਨਾਂ ‘ਤੇ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਡਾ. ਹਰਪ੍ਰੀਤ ਪਾਲ ਕੌਰ ਨੇ ਦੱਸਿਆ ਕਿ ਡਰਾਅ ਪ੍ਰਕਿਰਿਆ ਸਰਕਾਰੀ ਹਦਾਇਤਾਂ ਅਨੁਸਾਰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਢੰਗ ਨਾਲ ਕਰਵਾਈ ਗਈ ਹੈ। ਬਿਨੈਕਾਰਾਂ ਦਾ ਡਰਾਅ ਕੱਢ ਕੇ ਸੀਨੀਅਰਤਾ ਸੂਚੀ ਤਿਆਰ ਕੀਤੀ ਗਈ ਹੈ। ਫੰਡਜ਼ ਦੀ ਉਪਲੱਬਧਤਾ ਅਨੁਸਾਰ ਹੀ ਇਸ ਸੀਨੀਅਰਤਾ ਸੂਚੀ ਅਨੁਸਾਰ ਵਿਭਾਗ ਦੀਆਂ ਸ਼ਰਤਾਂ ਪੂਰੀਆਂ ਕਰਨ ਵਾਲੇ ਬਿਨੈਕਾਰਾਂ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਬਿਨੈਕਾਰਾਂ ਵਲੋਂ ਆਪਣੇ ਲੋੜੀਂਦੇ ਦਸਤਾਵੇਜ਼ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਦੇ ਦਫ਼ਤਰ ਵਿਖੇ ਜਮ੍ਹਾਂ ਕਰਵਾਏ ਜਾਣ ਉਪਰੰਤ ਉਨ੍ਹਾਂ ਨੂੰ ਮਸ਼ੀਨਰੀ ਖਰੀਦਣ ਲਈ ਪ੍ਰਵਾਨਗੀ ਪੱਤਰ ਜਾਰੀ ਕੀਤੇ ਜਾਣਗੇ। ਬਿਨੈਕਾਰਾਂ ਵਲੋਂ ਸੂਚੀ ਵਿਚ ਆਪਣਾ ਨਾਮ ਦੇਖਣ ਲਈ ਸਬੰਧਤ ਬਲਾਕ ਖੇਤੀਬਾੜੀ ਦਫਤਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

 

Ad Position 22
No active advertisement
ਪਿਛਲੀ ਖ਼ਬਰ ਆਪ ਨੇ ਅਬੋਹਰ ’ਚ ਭਾਜਪਾ ਵਿਰੁੱਧ ਜ਼ਿਲ੍ਹਾ ਪੱਧਰੀ ਧਰਨਾ ਲਗਾਇਆ * ਮੁੱਖ ਮੰਤਰੀ ਖ਼ਿਲਾਫ਼ ਸਾਜ਼ਿਸ਼ ਰਚੀ ਜਾ ਰਹੀ ਹੈ-ਗੋਲਡੀ ਕੰ... ਅਗਲੀ ਖ਼ਬਰ ਸੀ.ਟੀ.ਆਈ. ਵਲੋਂ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਤੁਰੰਤ ਦਖਲ ਦੇਣ ਦੀ ਮੰਗ
Ad Position 24
No active advertisement