13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਬਠਿੰਡਾ, 29 ਜੂਨ (ਵੀਰਪਾਲ ਸਿੰਘ)-ਬਠਿੰਡਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ 150 ਨਸ਼ੀਲੇ ਕੈਪਸੂਲ ਅਤੇ 20 ਨਸ਼ੇ ਦੀਆਂ ਗੋਲੀਆਂ ਬਰਾਮਦ ਕਰ ਲਈਆਂ ਗਈਆਂ ਹਨ। ਪਹਿਲੇ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਕੌਰ ਸਿੰਘ ਵਲੋਂ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਹੈ ਕਿ ਥਾਣਾ ਕੋਤਵਾਲੀ ਪੁਲਿਸ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਮਾਲ ਗੋਦਾਮ ਰੋਡ ਪਾਸੋਂ ਦੋ ਸ਼ੱਕੀ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਿਨ੍ਹਾਂ ਪਾਸੋਂ 150 ਪਰਗਾਲਬਿਨ ਮਾਰਕਾ ਨਸ਼ੀਲੇ ਕੈਪਸੂਲ ਬਰਾਮਦ ਕਰ ਲਏ ਗਏ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਸੌਰਵ ਵਾਸੀ ਭਾਈ ਘਨੱਈਆ ਨਗਰ ਬਠਿੰਡਾ ਅਤੇ ਲਾਭ ਸਿੰਘ ਵਾਸੀ ਕੋਟ ਬਖਤੂ ਵਜੋਂ ਹੋਈ ਹੈ, ਜਿਨ੍ਹਾਂ ’ਤੇ ਥਾਣਾ ਕੋਤਵਾਲੀ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕੀਤੇ ਜਾਣ ਤੋਂ ਬਾਅਦ ਬਰਜ਼ਮਾਨਤ ਰਿਹਾਅ ਕਰ ਦਿੱਤਾ ਗਿਆ ਹੈ।
ਦੂਸਰੇ ਮਾਮਲੇ ਵਿਚ ਜਾਂਚ ਪੁਲਿਸ ਅਧਿਕਾਰੀ ਜਗਦੀਪ ਸਿੰਘ ਅਨੁਸਾਰ ਥਾਣਾ ਕੈਂਟ ਪੁਲਿਸ ਵਲੋਂ ਪਟੇਲ ਨਗਰ ਬਠਿੰਡਾ ਪਾਸੋਂ ਸੰਦੀਪ ਸਿੰਘ ਵਾਸੀ ਭੁੱਚੋ ਖੁਰਦ ਨੂੰ 20 ਨਸ਼ੀਲੀਆਂ ਗੋਲੀਆਂ (ਟਰਾਮਾਡੋਲ) ਸਮੇਤ ਗ੍ਰਿਫ਼ਤਾਰ ਕਰਕੇ ਥਾਣਾ ਕੈਂਟ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਾਂਗੇ-ਬਲਵੀਰ ਸਿੰਘ ਸਿੱਧੂ ਅਗਲੀ ਖ਼ਬਰ ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ- ਭਗਵੰਤ ਮਾਨ
Ad Position 24