13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਾਂਗੇ-ਬਲਵੀਰ ਸਿੰਘ ਸਿੱਧੂ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਰਾਮਾ ਮੰਡੀ, 29 ਜੂਨ (ਗੁਰਪ੍ਰੀਤ ਸਿੰਘ ਅਰੋੜਾ)-ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬਲਵੀਰ ਸਿੰਘ ਸਿੱਧੂ ਵਲੋਂ ਹਲਕੇ ਅੰਦਰ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪਿੰਡ ਬੰਗੀ ਰੁੱਘੂ ਵਿਖੇ ਬਲਵੀਰ ਸਿੰਘ ਸਿੱਧੂ ਨੇ ਅੱਜ ਵਰਕਰਾਂ ਨਾਲ ਮੀਟਿੰਗ ਕੀਤੀ ਅਤੇ ਵਰਕਰਾਂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਤਿਆਰ ਹੋਣ ਲਈ ਕਿਹਾ। ਇਸ ਮੌਕੇ ਬਲਵੀਰ ਸਿੰਘ ਸਿੱਧੂ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਪੰਜਾਬ ਅੰਦਰ ਸਰਕਾਰ ਕਾਂਗਰਸ ਪਾਰਟੀ ਦੀ ਬਣਨ ਜਾ ਰਹੀ ਹੈ। ਸਰਕਾਰ ਬਣਨ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਾਂਗੇ ਅਤੇ ਨੌਜਵਾਨ ਲੋਕਾਂ ਨੂੰ ਰੁਜ਼ਗਾਰ ਦੇਵਾਂਗੇ। ਇਸ ਮੌਕੇ ਉਨ੍ਹਾਂ ਦੇ ਨਾਲ ਯੂਥ ਕਾਂਗਰਸੀ ਆਗੂ ਵਿਸ਼ਵਦੀਪ ਸਿੰਘ ਸਿੱਧੂ, ਜ਼ੋਰਾਵਰ ਸਿੰਘ ਸਿੱਧੂ, ਜਗਦੀਸ਼ ਬੰਗੀ, ਵਿਜੇ ਧੂੜੀਆ, ਖੁਸ਼ਦੀਪ ਸਿੰਘ ਬੱਬੀ ਚੱਠਾ, ਜਸਵੀਰ ਸਿੰਘ ਸਾਬਕਾ ਮੈਂਬਰ, ਰੂਬੀ ਸ਼ਰਮਾ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਅਤੇ 21 ਨੌਜਵਾਨਾਂ ਦੀ ਖ਼ੁਦਕੁਸ਼ੀ ’ਤੇ ਵੀ ਪ੍ਰਧਾਨ ਮੰਤਰੀ ਚੁੱਪ ਕਿਉਂ - ਵਿਜੇਇੰਦਰ ਸਿੰਗਲਾ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ ਤਿੰਨ ਵਿਅਕਤੀ ਕਾਬੂ
Ad Position 24