13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਪੇਪਰ ਲੀਕ ਅਤੇ 21 ਨੌਜਵਾਨਾਂ ਦੀ ਖ਼ੁਦਕੁਸ਼ੀ ’ਤੇ ਵੀ ਪ੍ਰਧਾਨ ਮੰਤਰੀ ਚੁੱਪ ਕਿਉਂ - ਵਿਜੇਇੰਦਰ ਸਿੰਗਲਾ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਮਾਨਸਾ, 29 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਹਿ-ਖਜ਼ਾਨਚੀ ਵਿਜੇਇੰਦਰ ਸਿੰਗਲਾ ਨੇ ਦੋਸ਼ ਲਗਾਇਆ ਹੈ ਕਿ ਲਗਾਤਾਰ ਹੋ ਰਹੇ ਪੇਪਰ ਲੀਕ ਮਾਮਲਿਆਂ ਨੇ ਲੱਖਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਭਵਿੱਖ ਨੂੰ ਹਨੇਰੇ ’ਚ ਧੱਕ ਦਿੱਤਾ ਹੈ ਪਰ ਕੇਂਦਰ ਦੀ ਮੋਦੀ ਸਰਕਾਰ ਇਸ ਗੰਭੀਰ ਮੁੱਦੇ ਪ੍ਰਤੀ ਬੇਪ੍ਰਵਾਹ ਬਣੀ ਹੋਈ ਹੈ। ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਕਰਵਾਏ ‘ਵਿਦਿਆਰਥੀਆਂ ਦੀ ਆਵਾਜ਼’ ਪ੍ਰੋਗਰਾਮ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੇਸ਼ ਦੀ ਪ੍ਰੀਖਿਆ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਨਾਕਾਮ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਨੀਟ ਪ੍ਰੀਖਿਆ ਅਤੇ ਹੁਣ ਮਹਾਰਾਸ਼ਟਰ ’ਚ ਅਧਿਆਪਕ ਯੋਗਤਾ ਪ੍ਰੀਖਿਆ ਦੇ ਪੇਪਰ ਦਾ ਲੀਕ ਹੋਣਾ ਦਰਸਾਉਂਦਾ ਹੈ ਕਿ ਸਿੱਖਿਆ ਢਾਂਚਾ ਬੁਰੀ ਤਰ੍ਹਾਂ ਫ਼ੇਲ੍ਹ ਹੋ ਚੁੱਕਾ ਹੈ। ਉਨ੍ਹਾਂ ਆਖਿਆ ਕਿ ਦੇਸ਼ ਦੇ ਨੌਜਵਾਨ ਭਵਿੱਖ ਨੂੰ ਲੈ ਕੇ ਮਾਨਸਿਕ ਤਣਾਅ, ਚਿੰਤਾ ਅਤੇ ਨਿਰਾਸ਼ਾ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨੀਟ ਪੇਪਰ ਲੀਕ ਮਾਮਲੇ ਕਾਰਨ ਭਾਰਤ ’ਚ 21 ਨੌਜਵਾਨਾਂ ਨੇ ਖ਼ੁਦਕੁਸ਼ੀ ਕਰ ਲਈ ਪਰ ਪ੍ਰਧਾਨ ਮੰਤਰੀ ਵਲੋਂ ਇਸ ਮਾਮਲੇ ’ਤੇ ਇੱਕ ਵਾਰ ਵੀ ਸੰਵੇਦਨਸ਼ੀਲਤਾ ਨਹੀਂ ਦਿਖਾਈ ਗਈ। ਉਨ੍ਹਾਂ ਮੰਗ ਕੀਤੀ ਕਿ ਪੇਪਰ ਲੀਕ ਅਤੇ ਪ੍ਰੀਖਿਆ ਘੁਟਾਲਿਆਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾ ਕੇ ਪੂਰੇ ਮਾਮਲੇ ਦੀ ਨਿਰਪੱਖ ਤਫ਼ਤੀਸ਼ ਅਦਾਲਤੀ ਨਿਗਰਾਨੀ ਹੇਠ ਕੀਤੀ ਜਾਵੇ। ਸ੍ਰੀ ਸਿੰਗਲਾ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਵੀ ਕੀਤੀ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸ ਵਲੋਂ 30 ਜੂਨ ਤੋਂ ਦੇਸ਼-ਪੱਧਰੀ ਅੰਦੋਲਨ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਰਾਏ ਸਿੰਗਲਾ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਬਲਕੌਰ ਸਿੰਘ ਸਿੱਧੂ, ਗੁਰਪ੍ਰੀਤ ਸਿੰਘ ਵਿੱਕੀ, ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ, ਮਨਦੀਪ ਸਿੰਘ ਗੋਰਾ, ਗੁਰਸ਼ਰਨ ਸਿੰਘ ਮਾਖਾ, ਰਣਵੀਰ ਕੌਰ ਮੀਆਂ, ਸੁਰੇਸ਼ ਕੁਮਾਰ ਨੰਦਗੜ੍ਹੀਆ, ਸਿਮਰਨਜੀਤ ਸਿੰਘ ਮਾਨਸ਼ਾਹੀਆ, ਅਮਰੀਕ ਸਿੰਘ ਝੁਨੀਰ, ਸੱਤਪਾਲ ਸਿੰਘ ਮੂਲੇਵਾਲਾ, ਬਲਵਿੰਦਰ ਨਾਰੰਗ, ਬੀਰਇੰਦਰ ਸਿੰਘ ਧਾਲੀਵਾਲ, ਡਾ. ਮਨਜੀਤ ਸਿੰਘ ਰਾਣਾ, ਸੰਯੋਗਪ੍ਰੀਤ ਸਿੰਘ ਡੈਵੀ, ਪ੍ਰਿਤਪਾਲ ਸਿੰਘ ਡਾਲੀ, ਹਰਬੰਸ ਸਿੰਘ ਖਿੱਪਲ, ਬਲਬੀਰ ਸਿੰਘ ਦੰਦੀਵਾਲ, ਬਬਲਦੀਪ ਸਿੰਘ ਝੁਨੀਰ, ਹਰਵਿੰਦਰ ਸਿੰਘ ਸਵੀਟੀ, ਜਤਿੰਦਰ ਕੁਮਾਰ ਆਗਰਾ, ਸੁਖਦਰਸ਼ਨ ਸਿੰਘ ਖਾਰਾ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ ਕਰਨ ਦੇ ਮਾਮਲੇ ਵਿਚ ਅਣਪਛਾਤੇ ਵਿਅਕਤੀ ’ਤੇ ਮਾਮਲਾ ਦਰਜ ਅਗਲੀ ਖ਼ਬਰ ਕਾਂਗਰਸ ਦੀ ਸਰਕਾਰ ਬਣਨ ’ਤੇ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਾਂਗੇ-ਬਲਵੀਰ ਸਿੰਘ ਸਿੱਧੂ
Ad Position 24