13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਬਿਜਲੀ ਕੱਟਾਂ ‘ਤੇ ਪੰਜਾਬ ਦੀ ‘ਆਪ’ ਸਰਕਾਰ ਘੇਰੀ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਬਠਿੰਡਾ, 29 ਜੂਨ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਪੰਜਾਬ ਵਿਚ ਅੱਤ ਦੀ ਗਰਮੀ ਦੇ ਮੌਸਮ ਅਤੇ ਝੋਨੇ ਦੀ ਲੁਆਈ ਦੇ ਦਿਨਾਂ ਵਿਚ ਬਿਜਲੀ ਦੇ ਲੱਗਦੇ ਵੱਡੇ-ਵੱਡੇ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਇਹ ਕੱਟ ਸੂਬਾ ਸਰਕਾਰ ਦੇ ਬਿਜਲੀ ਵਾਧੂ ਹੋਣ ਦੇ ਦਾਅਵਿਆਂ ਦੀ ਫੂਕ ਕੱਢ ਰਹੇ ਹਨ। ਸ਼੍ਰੋ.ਅ.ਦ. (ਬ) ਦੇ ਸੀਨੀਅਰ ਆਗੂ ਸਾਬਕਾ ਮੇਅਰ ਬਲਜੀਤ ਸਿੰਘ ਬੀੜ ਬਹਿਮਣ, ਬੁਲਾਰਾ ਚਮਕੌਰ ਸਿੰਘ ਮਾਨ, ਸੀਨੀਅਰ ਆਗੂ ਯਾਦਵਿੰਦਰ ਸਿੰਘ ਯਾਦੀ, ਸ਼ਹਿਰੀ ਪ੍ਰਧਾਨ ਗੁਰਸੇਵਕ ਸਿੰਘ ਮਾਨ ਤੇ ਪ੍ਰੈਸ ਸਕੱਤਰ ਡਾ. ਓਮ ਪ੍ਰਕਾਸ਼ ਸ਼ਰਮਾ ਨੇ ਕਿਹਾ ਕਿ ਮੁੱਖ ਮੰਤਰੀ ਅਤੇ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਬਿਜਲੀ ਵਾਧੂ ਹੋਣ ਦੇ ਦਾਅਵੇ ਬਿਲਕੁਲ ਖੋਖਲੇ ਹਨ, ਕਿਉਂਕਿ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਬਿਜਲੀ ਦੇ ਵੱਡੇ-ਵੱਡੇ ਕੱਟ ਲੱਗ ਰਹੇ ਹਨ ਤੇ ਲੋਕ ਤਰਾਹ-ਤਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦਾਅਵਾ ਕਰਦੇ ਨਹੀਂ ਥੱਕਦੇ ਕਿ ਬੇਇੰਤਹਾ ਬਿਜਲੀ ਹੋਣ ਕਰਕੇ ਕਿਸਾਨਾਂ ਨੂੰ ਝੋਨੇ ਦੀ ਲੁਆਈ ਲਈ ਪਾਣੀ ਖ਼ਾਤਰ ਮਹਿੰਗੇ ਮੁੱਲ ਦਾ ਡੀਜ਼ਲ ਫੂਕ ਕੇ ਇੰਜਨ ਨਹੀਂ ਚਲਾਉਣੇ ਪੈ ਰਹੇ ਤੇ ਕਿਸਾਨਾਂ ਨੂੰ ਨਹਿਰੀ ਪਾਣੀ ਵੀ ਵਾਧੂ ਮਿਲ ਰਿਹਾ, ਜਦਕਿ ਬਿਜਲੀ ਦੇ ਲੰਬੇ ਕੱਟਾਂ ਕਾਰਨ ਕਿਸਾਨ ਝੋਨੇ ਦੀ ਲੁਆਈ ਲਈ ਮਹਿੰਗੇ ਮੁੱਲ ਦਾ ਤੇਲ ਫੂਕਣ ਲਈ ਮਜਬੂਰ ਹਨ। ਆਗੂਆਂ ਨੇ ਦਾਅਵਾ ਕੀਤਾ ਕਿ ਅਕਾਲੀ ਸਰਕਾਰ ਸਮੇਂ ਸੂਬਾ ਬਿਜਲੀ ਉਤਪਾਦਨ ਪੱਖੋਂ ਮੋਹਰੀ ਰਿਹਾ, ਪਰ ਹੁਣ ਆਪ ਸਰਕਾਰ ਬਿਜਲੀ ਦੀ ਸੂਬੇ ਵਿਚ ਲੋੜੀਂਦੀ ਪੈਦਾਵਾਰ ਕਰਨ ਦੀ ਬਜਾਏ ਬਾਹਰੋਂ ਬਿਜਲੀ ਮੁੱਲ ਲੈ ਕੇ ਪੰਜਾਬ ਦੇ ਲੋਕਾਂ ਸਿਰ ਵਿੱਤੀ ਬੋਝ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਸੂਬੇ ਨੂੰ ਬਿਜਲੀ ਦੀ ਅਤੀ ਲੋੜ ਹੈ, ਉਦੋਂ ਰਾਜਪੁਰਾ ਦੇ 1400 ਮੈਗਾਵਾਟ ਵਾਲੇ ਨਾਭਾ ਥਰਮਲ ਪਲਾਂਟ ਨੂੰ ਵੇਚ ਦਿੱਤਾ ਗਿਆ, ਜਿਸ ਤੋਂ ਪਤਾ ਲੱਗਦਾ ਹੈ ਕਿ ਪਹਿਲੇ ਦਿਨ ਤੋਂ ਕਰਜ਼ੇ ਚੁੱਕ ਕੇ ਚੱਲ ਰਹੀ ਆਪ ਸਰਕਾਰ ਦਾ ਆਰਥਿਕ ਤੌਰ ‘ਤੇ ਦਵਾਲਾ ਨਿਕਲ ਚੁੱਕਾ ਹੈ।

Ad Position 22
No active advertisement
ਪਿਛਲੀ ਖ਼ਬਰ ਬੂਥ ਪੱਧਰ ’ਤੇ ਸੰਗਠਨ ਨੂੰ ਮਜਬੂਤ ਕਰਨ ਲਈ ਅਕਾਲੀ ਦਲ ਵਲੋਂ ਮੁਹਿੰਮ ਤੇਜ਼ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ 19447 ਬੱਚਿਆਂ ਨੂੰ ਘਰ-ਘਰ ਪਿਲਾਈਆਂ ਪੋਲੀਓ ਰੋਕੂ ਬੂੰਦਾਂ
Ad Position 24