13-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-06-2026

ਆਪ ਸਰਕਾਰ ਪੰਜਾਬ ਵਿਰੋਧੀ ਨੀਤੀਆਂ ਨੂੰ ਚੁੱਪਚਾਪ ਲਾਗੂ ਕਰ ਰਹੀ-ਵਿੱਕੀ

Ad Position 21
repet_subhas-goyals [Copy P29]
ਅਜੀਤ ਡੈਸਕ 30-06-2026

ਮਾਨਸਾ, 29 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਕਾਂਗਰਸ ਕਮੇਟੀ ਮਾਨਸਾ ਦੇ ਸਾਬਕਾ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਸਿੰਘ ਵਿੱਕੀ ਨੇ ਦੋਸ਼ ਲਗਾਇਆ ਹੈ ਕਿ ਆਮ ਆਦਮੀ ਪਾਰਟੀ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਨੂੰ ਚੁੱਪਚਾਪ ਲਾਗੂ ਕਰ ਰਹੀ ਹੈ। ਉਨ੍ਹਾਂ ‘ਜੀ ਰਾਮ ਜੀ’ ਕਾਨੂੰਨ ਨੂੰ ਸੂਬੇ ‘ਚ ਲਾਗੂ ਕਰਨ ਦੇ ਫ਼ੈਸਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਆਪ ਨੇ ਇਕ ਵਾਰ ਫਿਰ ਆਪਣਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸਿਰਫ਼ ਕੁਝ ਮਹੀਨੇ ਪਹਿਲਾਂ ਪੰਜਾਬ ਵਿਧਾਨ ਸਭਾ ‘ਚ ਇਸੇ ਕਾਨੂੰਨ ਦਾ ਜ਼ੋਰਦਾਰ ਵਿਰੋਧ ਕੀਤਾ ਗਿਆ, ਇਸ ਦੇ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਕਰਨ ਦੇ ਵੱਡੇ-ਵੱਡੇ ਦਾਅਵੇ ਕੀਤੇ ਗਏ ਪਰ ਹੁਣ ਉਹੀ ਸਰਕਾਰ ਬਿਨਾਂ ਕਿਸੇ ਜਨਤਕ ਚਰਚਾ ਅਤੇ ਬਿਨਾਂ ਲੋਕਾਂ ਨੂੰ ਭਰੋਸੇ ‘ਚ ਲਏ ਇਸ ਕਾਨੂੰਨ ਨੂੰ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਲੋਕਾਂ ਨੂੰ ਦੱਸਿਆ ਜਾਵੇ ਕਿ ਇਸ ਯੂ-ਟਰਨ ਦਾ ਕਾਰਨ ਕੀ ਹੈ।

Ad Position 22
No active advertisement
ਪਿਛਲੀ ਖ਼ਬਰ ਖੇਡਾਂ ਲਈ ਗੰਭੀਰ ਸੰਕਟ ਹੈ ਉਮਰ ਦੀ ਧੋਖਾਧੜੀ ਅਗਲੀ ਖ਼ਬਰ ਕ੍ਰਿਸ਼ਨ ਭਾਗੀਵਾਂਦਰ ਵਲੋਂ ਖੋਲ੍ਹੇ ਕਾਂਗਰਸ ਦਫ਼ਤਰ ’ਚ ਪਹੁੰਚੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ, ਵਰਕਰਾਂ...
Ad Position 24