ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਭੁੱਖ ਹੜਤਾਲ
ਮਾਨਸਾ, 1 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਜੱਚਾ ਬੱਚਾ ਹਸਪਤਾਲ ਵਿਖੇ ਸੰਕੇਤਕ ਭੁੱਖ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਜੇਕਰ ਮੰਗਾਂ ਨਾ ਮੰਨੀਆਂ ਤਾਂ ਅਗਲੇ ਦਿਨਾਂ ਵਿਚ ਉਹ ਸੜਕਾਂ ‘ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।
ਮਾਨਸਾ, 1 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਸਿਹਤ ਵਿਭਾਗ ਦੇ ਕਮਿਊਨਿਟੀ ਹੈਲਥ ਅਫ਼ਸਰਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਜੱਚਾ ਬੱਚਾ ਹਸਪਤਾਲ ਵਿਖੇ ਸੰਕੇਤਕ ਭੁੱਖ ਹੜਤਾਲ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਜੇਕਰ ਮੰਗਾਂ ਨਾ ਮੰਨੀਆਂ ਤਾਂ ਅਗਲੇ ਦਿਨਾਂ ਵਿਚ ਉਹ ਸੜਕਾਂ ‘ਤੇ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ। ਸੀ. ਐਚ. ਓ. ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ 29 ਜੁਲਾਈ ਨੂੰ ਸਰਕਾਰ ਵਲੋਂ ਮੀਟਿੰਗ ਬੁਲਾਈ ਗਈ ਸੀ ਪਰ ਮੀਟਿੰਗ ਲਈ ਵਫ਼ਦ ਪਹੁੰਚ ਗਿਆ ਪ੍ਰੰਤੂ ਅਧਿਕਾਰੀਆਂ ਵਲੋਂ ਮੀਟਿੰਗ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ‘ ਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੋਰਨਾਂ ਰਾਜਾਂ ਦੇ ਮੁਕਾਬਲੇ ਪੰਜਾਬ ‘ਚ ਸੀ.ਐਚ.ਓ. ਨੂੰ 5000 ਰੁਪਏ ਘੱਟ ਤਨਖ਼ਾਹ ਮਿਲਦੀ ਹੈ, ਜਿਸ ਸਬੰਧੀ ਸਰਕਾਰ ਵਲੋਂ ਇਹ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਕਿ ਇਹ ਭੱਤਾ ਕੰਮ ਦੇ ਨਾਲ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੂਨੀਅਨ ਦੀ ਮੰਗ ਹੈ ਕਿ ਉਕਤ ਰਾਸ਼ੀ ਨੂੰ ਤਨਖ਼ਾਹ ‘ਚ ਸ਼ਾਮਿਲ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਪੱਕੇ ਕੀਤਾ ਜਾਵੇ। ਧਰਨੇ ਨੂੰ ਮਨਪ੍ਰੀਤ ਕੌਰ, ਨੀਸ਼ਾ ਅਗਰਵਾਲ ਨੇ ਵੀ ਸੰਬੋਧਨ ਕੀਤਾ।