ਸਿਲਵਰ ਵਾਟਿਕਾ ਸਕੂਲ ਵਲੋਂ 30 ਪਿੰਡਾਂ ਦੀਆਂ ਸ਼ਮਸ਼ਾਨਘਾਟਾਂ ’ਚ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ
ਭੀਖੀ, 1 ਅਗਸਤ (ਬਲਕਾਰ ਸਿੰਘ ਸਹੋਤਾ)- ਵਾਤਾਵਰਣ ਦੀ ਸ਼ੁੱਧਤਾ ਅਤੇ ਚੁਗਿਰਦੇ ਦੀ ਸੰਭਾਲ ਲਈ ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵਿਲੱਖਣ ਪਹਿਲ ਕਰਦੇ ਹੋਏ ਭੀਖੀ ਇਲਾਕੇ ਦੀਆਂ ਸ਼ਮਸ਼ਾਨਘਾਟਾਂ ‘ਚ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਹੈ, ਜਿਸ ਤਹਿਤ ਅੱਜ ਰਾਮ ਬਾਗ ਭੀਖੀ ਅਤੇ ਪਿੰਡ ਸਮਾਓਂ ਦੇ ਸ਼ਮਸ਼ਾਨਘਾਟ ਵਿਚ ਛਾਂਦਾਰ ਰੁੱਖ ਲਗਾਏ ਗਏ। ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ‘ਚ ਵੀ ਆਪਣਾ ਨੈਤਿਕ ਫ਼ਰਜ਼ ਸਮਝਦੇ ਹੋਏ ਸਹਿਯੋਗ ਕਰ ਰਹੀ ਹੈ।
ਭੀਖੀ, 1 ਅਗਸਤ (ਬਲਕਾਰ ਸਿੰਘ ਸਹੋਤਾ)- ਵਾਤਾਵਰਣ ਦੀ ਸ਼ੁੱਧਤਾ ਅਤੇ ਚੁਗਿਰਦੇ ਦੀ ਸੰਭਾਲ ਲਈ ਨੇੜਲੇ ਪਿੰਡ ਸਮਾਓਂ ਦੇ ਸਿਲਵਰ ਵਾਟਿਕਾ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਨੇ ਵਿਲੱਖਣ ਪਹਿਲ ਕਰਦੇ ਹੋਏ ਭੀਖੀ ਇਲਾਕੇ ਦੀਆਂ ਸ਼ਮਸ਼ਾਨਘਾਟਾਂ ‘ਚ ਬੂਟੇ ਲਗਾਉਣ ਦੀ ਮੁਹਿੰਮ ਆਰੰਭੀ ਹੈ, ਜਿਸ ਤਹਿਤ ਅੱਜ ਰਾਮ ਬਾਗ ਭੀਖੀ ਅਤੇ ਪਿੰਡ ਸਮਾਓਂ ਦੇ ਸ਼ਮਸ਼ਾਨਘਾਟ ਵਿਚ ਛਾਂਦਾਰ ਰੁੱਖ ਲਗਾਏ ਗਏ। ਸਕੂਲ ਪ੍ਰਬੰਧਕ ਰਿਸ਼ਵ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਇਲਾਕੇ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮਾਜਿਕ ਗਤੀਵਿਧੀਆਂ ‘ਚ ਵੀ ਆਪਣਾ ਨੈਤਿਕ ਫ਼ਰਜ਼ ਸਮਝਦੇ ਹੋਏ ਸਹਿਯੋਗ ਕਰ ਰਹੀ ਹੈ। ਇਸੇ ਕੜੀ ਦੇ ਤਹਿਤ ਵਾਤਾਵਰਣ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸੰਸਥਾ ਵਲੋਂ ਇਲਾਕੇ ਦੇ ਪਿੰਡਾਂ ਦੀਆਂ ਸ਼ਮਸ਼ਾਨਘਾਟਾਂ ਅਤੇ ਸਾਂਝੀਆਂ ਥਾਵਾਂ ‘ਤੇ ਰੁੱਖ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ 30 ਪਿੰਡਾਂ ਦੀਆਂ ਸ਼ਮਸ਼ਾਨਘਾਟਾਂ ‘ਚ ਬੂਟੇ ਲਗਾਏ ਜਾਣਗੇ। ਪਿੰਡ ਸਮਾਓਂ ਵਿਖੇ ਮੁਹਿੰਮ ਦਾ ਆਗਾਜ਼ ਕਰਦੇ ਹੋਏ ਸਰਪੰਚ ਜਤਿੰਦਰ ਸਿੰਘ ਚਹਿਲ ਨੇ ਸਕੂਲ ਪ੍ਰਬੰਧਕਾਂ ਦਾ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਵਾਤਾਵਰਣ ਵਿਚ ਪੈਦਾ ਹੋ ਰਹੀ ਅਸ਼ੁੱਧਤਾ ਅਤੇ ਦਿਨੋਂ ਦਿਨ ਵਧ ਰਹੇ ਤਾਪਮਾਨ ਨੂੰ ਠੱਲ੍ਹਣ ਲਈ ਬੂਟੇ ਲਗਾਉਣਾ ਅਤਿ ਜ਼ਰੂਰੀ ਹੈ। ਇਸ ਮੌਕੇ ਗੋਰਾ ਸਿੰਘ ਨੰਬਰਦਾਰ, ਬਲਦੇਵ ਸਿੰਘ, ਭੋਲਾ ਸਿੰਘ ਪੰਚ, ਬੂਟਾ ਸਿੰਘ ਪੰਚ ਆਦਿ ਹਾਜ਼ਰ ਸਨ।