ਵਿਧਾਇਕ ਬੁੱਧ ਰਾਮ ਨੇ ਬੀਰੇਵਾਲਾ ਡੋਗਰਾਂ ਤੇ ਰਾਮਗੜ੍ਹ ਸ਼ਾਹਪੁਰੀਆਂ ’ਚ ਲੋਕ ਮਿਲਣੀਆਂ ਕੀਤੀਆਂ
ਬੋਹਾ, 2 ਅਗਸਤ (ਰਮੇਸ਼ ਤਾਂਗੜੀ)- ਹਲਕਾ ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾਂ ਅਤੇ ਰਾਮਗੜ੍ਹ ਸ਼ਾਹਪੁਰੀਆਂ ਵਿਖੇ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ।
ਬੋਹਾ, 2 ਅਗਸਤ (ਰਮੇਸ਼ ਤਾਂਗੜੀ)- ਹਲਕਾ ਵਿਧਾਇਕ ਬੁੱਧ ਰਾਮ ਨੇ ਪਿੰਡ ਬੀਰੇਵਾਲਾ ਡੋਗਰਾਂ ਅਤੇ ਰਾਮਗੜ੍ਹ ਸ਼ਾਹਪੁਰੀਆਂ ਵਿਖੇ ਲੋਕ ਮਿਲਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਪਿੰਡ ਬੀਰੇਵਾਲਾ ਡੋਗਰਾਂ ਲਈ ਸਰਕਾਰ ਨੇ 4 ਸਾਲਾਂ ’ਚ ਕਰੋੜਾਂ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ ਅਤੇ ਹੁਣ ਹੋਰ 9 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸੇ ਤਰ੍ਹਾਂ ਪਿੰਡ ਰਾਮਗੜ੍ਹ ਸ਼ਾਹਪੁਰੀਆਂ ’ਚ ਪਹਿਲਾਂ ਹੀ 70 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਅਤੇ ਹੁਣ ਹੋਰ 13 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਸਰਪੰਚ ਸਰੋਜ ਬਾਲਾ, ਬਿੰਦਰ ਸਿੰਘ, ਕੁਲਦੀਪ ਸਿੰਘ, ਸਰਪੰਚ ਮਨਜਿੰਦਰ ਕੌਰ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਰਿੰਟੂ, ਹਰਦੀਪ ਸਿੰਘ ਆਦਿ ਹਾਜ਼ਰ ਸਨ।