02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪਿੰਡ ਖ਼ਿਆਲਾ ਕਲਾਂ ਦੀ ਸਮੁੱਚੀ ਪੰਚਾਇਤ ਆਮ ਆਦਮੀ ਪਾਰਟੀ ’ਚ ਹੋਈ ਸ਼ਾਮਿਲ

ਮਾਨਸਾ, 2 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਨੇੜਲੇ ਪਿੰਡ ਖ਼ਿਆਲਾ ਕਲਾਂ ਦੀ ਸਰਪੰਚ ਰਾਜਪ੍ਰੀਤ ਕੌਰ ਦੀ ਅਗਵਾਈ ’ਚ ਸਮੁੱਚੀ ਪੰਚਾਇਤ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਈ। ਹਲਕਾ ਵਿਧਾਇਕ ਡਾ.

Ad Position 21
No active advertisement
ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਰਾਵਿੰਦਰ ਸਿੰਘ ਰਵੀ)- ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਿਆ ਜਦੋਂ ਨੇੜਲੇ ਪਿੰਡ ਖ਼ਿਆਲਾ ਕਲਾਂ ਦੀ ਸਰਪੰਚ ਰਾਜਪ੍ਰੀਤ ਕੌਰ ਦੀ ਅਗਵਾਈ ’ਚ ਸਮੁੱਚੀ ਪੰਚਾਇਤ ਭਾਜਪਾ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਈ। ਹਲਕਾ ਵਿਧਾਇਕ ਡਾ. ਵਿਜੇ ਸਿੰਗਲਾ ਨੇ ਨਵੇਂ ਸਾਥੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਸੂਬੇ ਦੇ ਲੋਕ ਹੁਣ ਰਵਾਇਤੀ ਤੇ ਵੰਡ ਦੀ ਰਾਜਨੀਤੀ ਕਰਨ ਵਾਲੀਆਂ ਪਾਰਟੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਹਰ ਪਿੰਡ-ਸ਼ਹਿਰ ਦੇ ਵਿਕਾਸ ਲਈ ਸੜਕਾਂ, ਸੀਵਰੇਜ, ਖੇਡ ਮੈਦਾਨਾਂ, ਸਕੂਲਾਂ, ਸਿਹਤ ਸਹੂਲਤਾਂ ਅਤੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਰਿਕਾਰਡ ਪੱਧਰ ’ਤੇ ਕੰਮ ਹੋ ਰਿਹਾ ਹੈ। ਸਰਪੰਚ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕੇ ’ਚ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ’ਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਕਾਲੂ ਰਾਮ ਕਥੂਰੀਆ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ‘ ਆਪ’ ਸਰਕਾਰ ਦਲਿਤ ਭਾਈਚਾਰੇ ਦੇ ਵਿਅਕਤੀਆਂ ਤੋਂ ਰਾਸ਼ਨ ਡੀਪੂ ਖੋਹਣ ਲੱਗੀ- ਸਮਾਓਂ
Ad Position 24
No active advertisement