02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਜਥੇਦਾਰ ਹਰਦੇਵ ਸਿੰਘ ਬਾਦਲ ਨੂੰ ਵੱਖ-ਵੱਖ ਆਗੂਆਂ ਵਲੋਂ ਭਾਵ ਭਿੰਨੀਆਂ ਸ਼ਰਧਾਂਜਲੀਆਂ

ਮਾਨਸਾ, 2 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਬਾਦਲ ਨਮਿਤ ਸ਼ਰਧਾਂਜਲੀ ਸਮਾਗਮ ਨੇੜਲੇ ਪਿੰਡ ਫਫੜੇ ਭਾਈਕੇ ਦੇ ਗੁਰਦੁਆਰਾ ਸਾਹਿਬ ਭਾਈ ਬਹਿਲੋ ਸਭ ਤੋਂ ਪਹਿਲੋ ਵਿਖੇ ਹੋਇਆ। ਉਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ।

Ad Position 21
No active advertisement
ਅਜੀਤ ਡੈਸਕ 03-08-2026
ਮਾਨਸਾ, 2 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੂਬਾ ਮੀਤ ਮੀਤ ਪ੍ਰਧਾਨ ਜਥੇਦਾਰ ਹਰਦੇਵ ਸਿੰਘ ਬਾਦਲ ਨਮਿਤ ਸ਼ਰਧਾਂਜਲੀ ਸਮਾਗਮ ਨੇੜਲੇ ਪਿੰਡ ਫਫੜੇ ਭਾਈਕੇ ਦੇ ਗੁਰਦੁਆਰਾ ਸਾਹਿਬ ਭਾਈ ਬਹਿਲੋ ਸਭ ਤੋਂ ਪਹਿਲੋ ਵਿਖੇ ਹੋਇਆ। ਉਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ ਸੀ। ਦੱਸਣਯੋਗ ਹੈ ਕਿ ਉਹ ਉਪਰੋਕਤ ਗੁਰੂ ਘਰ ਦੀ ਲੋਕਲ ਕਮੇਟੀ ਦੇ ਪ੍ਰਧਾਨ ਵੀ ਸਨ। ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸਾਬਕਾ ਖ਼ਜ਼ਾਨਾ ਮੰਤਰੀ ਤੇ ਪੁਨਰ ਸੁਰਜੀਤ ਦਲ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ, ਸੀ.ਪੀ.ਆਈ. ਦੇ ਕੌਮੀ ਕੌਂਸਲਰ ਤੇ ਸਾਬਕਾ ਵਿਧਾਇਕ ਕਾ. ਹਰਦੇਵ ਸਿੰਘ ਅਰਸ਼ੀ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ, ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਮਿੱਠੂ ਸਿੰਘ ਕਾਹਨੇਕੇ ਨੇ ਸ. ਬਾਦਲ ਵਲੋਂ ਸਮਾਜ ਤੇ ਰਾਜਸੀ ਪਿੜ ’ਚ ਪਾਏ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਗ਼ਰੀਬਾਂ ਦੇ ਹਮਦਰਦ ਸਨ, ਜਿਨ੍ਹਾਂ ਦੇ ਪਰਿਵਾਰ ਵਲੋਂ ਵੀ ਪਿੰਡ ਦੇ ਵਿਕਾਸ ਲਈ ਯੋਗਦਾਨ ਪਾਇਆ ਗਿਆ ਹੈ। ਸ਼ਰਧਾ ਦੇ ਫੁੱਲ ਭੇਟ ਕਰਨ ਤੇ ਸ਼ਾਮਲ ਹੋਣ ਵਾਲਿਆਂ ’ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਮਾਤਾ ਹਰਪਾਲ ਕੌਰ, ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ, ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਐਸ.ਜੀ.ਪੀ.ਸੀ. ਦੇ ਅੰਤ੍ਰਿਗ ਕਮੇਟੀ ਦੇ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਨਜੀਤ ਸਿੰਘ ਬੱਪੀਆਣਾ, ਸਹਿਕਾਰੀ ਬੈਂਕ ਪੰਜਾਬ ਦੇ ਉਪ ਚੇਅਰਮੈਨ ਗੁਰਸੇਵਕ ਸਿੰਘ ਝੁਨੀਰ, ਕਾਂਗਰਸ ਆਗੂ ਬਲਵੰਤ ਸਿੰਘ ਧਲੇਵਾਂ, ਗੁਰਪ੍ਰੀਤ ਸਿੰਘ ਵਿੱਕੀ ਤੇ ਅਮਨ ਸਿੰਗਲਾ ਢੈਪਈ, ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੀਰੋਕੇ, ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਸੋਢੀ, ਹਲਕਾ ਬੁਢਲਾਡਾ ਦੇ ਇੰਚਾਰਜ ਡਾ. ਨਿਸ਼ਾਨ ਸਿੰਘ, ‘ਆਪ’ ਦੇ ਸੂਬਾ ਆਗੂ ਚਰਨਜੀਤ ਸਿੰਘ ਅੱਕਾਂਵਾਲੀ, ਬਸਪਾ ਆਗੂ ਭੁਪਿੰਦਰ ਸਿੰਘ ਬੀਰਵਾਲ, ਜਥੇਦਾਰ ਹਿੰਮਤ ਸਿੰਘ ਅਤਲਾ, ਬਲਦੇਵ ਸਿੰਘ ਮਾਖਾ, ਹਰਦਿਆਲ ਸਿੰਘ ਮਿੱਠੂ ਚਾਉਕੇ, ਬਾਰ ਐਸੋਸੀਏਸ਼ਨ ਮਾਨਸਾ ਦੇ ਪ੍ਰਧਾਨ ਗੁਰਦਾਸ ਸਿੰਘ ਮਾਨ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧੂ, ਨਵਲ ਕੁਮਾਰ ਗੋਇਲ, ਐਡਵੋਕੇਟ ਬਲਵੰਤ ਭਾਟੀਆ, ਬਦਰੀ ਨਾਰਾਇਣ ਗੋਇਲ ਆਦਿ ਸਨ। ਜਥੇਦਾਰ ਬਾਦਲ ਦੇ ਪੁੱਤਰ ਤੇ ਬਾਰ ਐਸੋਸੀਏਸ਼ਨ ਮਾਨਸਾ ਦੇ ਸਾਬਕਾ ਸਕੱਤਰ ਐਡਵੋਕੇਟ ਬੀਰਦਵਿੰਦਰ ਸਿੰਘ ਸਿੱਧੂ ਨੇ ਪਹੁੰਚੀਆਂ ਸੰਗਤਾਂ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਅੰਤਰਰਾਸ਼ਟਰੀ ਸਕਾਰਫ਼ ਦਿਵਸ ਮਨਾਇਆ ਅਗਲੀ ਖ਼ਬਰ ਕਾਲੂ ਰਾਮ ਕਥੂਰੀਆ ਸਬਜ਼ੀ ਮੰਡੀ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Ad Position 24
No active advertisement