02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਭੀਖੀ ਦੀ ਹੋਈ ਇਕੱਤਰਤਾ

ਜੋਗਾ, 2 ਅਗਸਤ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਭੀਖੀ ਬਲਾਕ ਦੇ ਪਿੰਡ ਰੱਲਾ ਦੀ ਮੀਟਿੰਗ ਸਥਾਨਕ ਡੇਰਾ ਬਾਬਾ ਮਸਤ ਰਾਮ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਹੋਈ। ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ 12 ਅਗਸਤ ਨੂੰ ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਉਨ੍ਹਾਂ ਦੇ ਪਿੰਡ ਵਿਖੇ ਮਨਾਈ ਜਾਵੇਗੀ, ਜਿਸ ’ਚ ਜਥੇਬੰਦੀ ਭਰਵੀਂ ਸ਼ਮੂਲੀਅਤ ਕਰੇਗੀ।

Ad Position 21
No active advertisement
ਅਜੀਤ ਡੈਸਕ 03-08-2026
ਜੋਗਾ, 2 ਅਗਸਤ (ਮਨਜੀਤ ਸਿੰਘ ਘੜੈਲੀ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਵਲੋਂ ਭੀਖੀ ਬਲਾਕ ਦੇ ਪਿੰਡ ਰੱਲਾ ਦੀ ਮੀਟਿੰਗ ਸਥਾਨਕ ਡੇਰਾ ਬਾਬਾ ਮਸਤ ਰਾਮ ਵਿਖੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਹੇਠ ਹੋਈ। ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਦੱਸਿਆ ਕਿ 12 ਅਗਸਤ ਨੂੰ ਸ਼ਹੀਦ ਬੀਬੀ ਕਿਰਨਜੀਤ ਕੌਰ ਮਹਿਲ ਕਲਾਂ ਦੀ ਬਰਸੀ ਉਨ੍ਹਾਂ ਦੇ ਪਿੰਡ ਵਿਖੇ ਮਨਾਈ ਜਾਵੇਗੀ, ਜਿਸ ’ਚ ਜਥੇਬੰਦੀ ਭਰਵੀਂ ਸ਼ਮੂਲੀਅਤ ਕਰੇਗੀ। ਉਨ੍ਹਾਂ ਦੱਸਿਆ ਕਿ ਕੁਝ ਗੁੰਡਿਆਂ ਵਲੋਂ ਕਿਰਨਜੀਤ ਕੌਰ ਨੂੰ ਅਗਵਾ ਕਰ ਕੇ ਉਸ ਨਾਲ ਸਮੂਹਿਕ ਜਬਰ ਜਨਾਹ ਕਰਨ ਉਪਰੰਤ ਮੌਤ ਦੇ ਘਾਟ ਉਤਾਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਜਿਹੇ ਅਨਸਰ ਅੱਜ ਵੀ ਸਮਾਜ ’ਚ ਘੁੰਮ ਰਹੇ ਹਨ, ਜਿਨ੍ਹਾਂ ਦਾ ਟਾਕਰਾ ਕਰਨ ਲਈ ਔਰਤਾਂ ਦਾ ਚੇਤਨ ਅਤੇ ਸੰਘਰਸ਼ਾਂ ’ਚ ਵੱਧ ਤੋਂ ਵੱਧ ਸ਼ਾਮਲ ਹੋਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਆਖਿਆ ਕਿ 12 ਅਗਸਤ ਨੂੰ ਜ਼ਿਲ੍ਹੇ ਭਰ ਦੀਆਂ ਔਰਤਾਂ ਵੱਡੀ ਗਿਣਤੀ ’ਚ ਮਹਿਲ ਕਲਾਂ ਪਹੁੰਚ ਕੇ ਕਿਰਨਜੀਤ ਕੌਰ ਨੂੰ ਸ਼ਰਧਾਂਜਲੀ ਦੇਣਗੀਆਂ। ਇਸ ਮੌਕੇ ਗੁਰਜੀਤ ਸਿੰਘ, ਅਮਰੀਕ ਸਿੰਘ, ਬੂਟਾ ਸਿੰਘ, ਗੇਬੜ ਸਿੰਘ, ਹਰਦੇਵ ਸਿੰਘ, ਤਾਰਾ ਸਿੰਘ, ਬੱਬੂ ਸਿੰਘ, ਲਾਲੀ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਵਿਕਾਸ ਫ਼ੰਡਾਂ ਦੇ ਮਨਜ਼ੂਰੀ ਪੱਤਰ ਸੌਂਪੇ
Ad Position 24
No active advertisement