ਫ਼ਰਦ ਕੇਂਦਰ ਕੰਪਿਊਟਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਭੇਜਿਆ ਮੰਗ ਪੱਤਰ
ਬਰੇਟਾ, 2 ਅਗਸਤ (ਪਾਲ ਸਿੰਘ ਮੰਡੇਰ)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ 132 ਵਲੋਂ ਹਲਕਾ ਵਿਧਾਇਕ ਬੁੱਧ ਰਾਮ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਐਸੋਸੀਏਸ਼ਨ ਦੇ ਆਗੂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਊਟਸੋਰਸ ਅਧੀਨ ਵਰਕਰਾਂ ਦੇ ਰੂਪ ’ ਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ, ਜਿਨ੍ਹਾਂ ਨੂੰ ਵਿਭਾਗ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਂਟ ਪਾਲਿਸੀ ਅਧੀਨ ਵਰਕਰਾਂ ਨੂੰ ਖ਼ੁਦ ਠੇਕੇਦਾਰ ਬਣਾ ਦਿੱਤਾ ਗਿਆ।
ਹ
ਹਲਕਾ ਵਿਧਾਇਕ ਨੂੰ ਮੰਗ ਪੱਤਰ ਸੌਂਪਦੇ ਹੋਏ ਫ਼ਰਦ ਕੇਂਦਰ ਦੇ ਮੁਲਾਜ਼ਮ। ਤਸਵੀਰ : ਪਾਲ ਸਿੰਘ ਮੰਡੇਰ
03-08-2026
ਬਰੇਟਾ, 2 ਅਗਸਤ (ਪਾਲ ਸਿੰਘ ਮੰਡੇਰ)- ਫ਼ਰਦ ਕੇਂਦਰ ਕੰਪਿਊਟਰ ਅਪਰੇਟਰ ਐਸੋਸੀਏਸ਼ਨ 132 ਵਲੋਂ ਹਲਕਾ ਵਿਧਾਇਕ ਬੁੱਧ ਰਾਮ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦਿੱਤਾ ਗਿਆ। ਐਸੋਸੀਏਸ਼ਨ ਦੇ ਆਗੂ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਊਟਸੋਰਸ ਅਧੀਨ ਵਰਕਰਾਂ ਦੇ ਰੂਪ ’ ਚ ਕਾਮਿਆਂ ਦੀ ਭਰਤੀ ਕੀਤੀ ਗਈ ਸੀ, ਜਿਨ੍ਹਾਂ ਨੂੰ ਵਿਭਾਗ ਦੇ ਅਧਿਕਾਰੀਆਂ ਵਲੋਂ ਇਨਲਿਸਟਮੈਂਟ ਪਾਲਿਸੀ ਅਧੀਨ ਵਰਕਰਾਂ ਨੂੰ ਖ਼ੁਦ ਠੇਕੇਦਾਰ ਬਣਾ ਦਿੱਤਾ ਗਿਆ। ਆਗੂ ਨੇ ਕਿਹਾ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਲਿਆਂਦੇ ਜਾ ਰਹੇ ਆਰਡੀਨੈਂਸ ’ਚ ਇਨਲਿਸਟਮੈਂਟ ਅਤੇ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਸੂਬਾ ਕਮੇਟੀ ਦੇ ਫ਼ੈਸਲੇ ਤਹਿਤ ਵਿਧਾਇਕਾਂ/ਮੰਤਰੀਆਂ ਰਾਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਮੰਗ-ਪੱਤਰ ਭੇਜੇ ਜਾ ਰਹੇ ਹਨ। ਉਨ੍ਹਾਂ ਅਪੀਲ ਕੀਤੀ ਕਿ 3 ਤੋਂ 10 ਅਗਸਤ ਤੱਕ ਹੋਣ ਵਾਲੇ ਪੰਜਾਬ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਪਾਸ ਕੀਤੇ ਜਾ ਰਹੇ ਪੰਜਾਬ ਰਾਜ ਆਊਟਸੋਰਸ ਪ੍ਰਸੋਨਲ ਬਿੱਲ-2026 ਤੇ ਪੰਜਾਬ ਕੰਟਰੈਕਚੁਅਲ ਪ੍ਰਸੋਨਲ ਬਿੱਲ 2026 ’ਚ ਆਊਟਸੋਰਸ ਫ਼ਰਦ ਕੇਂਦਰ ਕੰਪਿਊਟਰ ਅਪਰੇਟਰਾਂ ਨੂੰ ਵੀ ਸ਼ਾਮਲ ਕੀਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਸੈਸ਼ਨ ’ਚ ਉਕਤ ਕਾਨੂੰਨ ਪਾਸ ਕਰ ਕੇ ਤੁਰੰਤ ਇਨਲਿਸਟਮੈਂਟ/ਆਊਟਸੋਰਸ ਵਰਕਰਾਂ ’ਤੇ ਲਾਗੂ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਜਾਵੇ, ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਘੱਟੋ-ਘੱਟ ਉਜਰਤ ਦੇ ਕਾਨੂੰਨ 1948 ’ਚ 15ਵੀਂ ਲੇਬਰ ਕਾਨਫ਼ਰੰਸ ਦੀਆਂ ਸਿਫ਼ਾਰਸ਼ਾਂ ਨੂੰ ਸ਼ਾਮਲ ਕਰ ਕੇ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ, ਕਾਮਿਆਂ ਦੀਆਂ ਰੁਕੀਆਂ ਤਨਖ਼ਾਹਾਂ ਤੁਰੰਤ ਜਾਰੀ ਕੀਤੀਆਂ ਜਾਣ। ਇਸ ਦੇ ਨਾਲ ਹੀ ਸੂਬਾ ਕਮੇਟੀ ਵਲੋਂ ਫ਼ੈਸਲਾ ਕੀਤਾ ਗਿਆ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਜਥੇਬੰਦੀਆਂ ਵਲੋਂ ਮਜਬੂਰਨ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਕੜੀ ਤਹਿਤ ਇੰਨਲਿਸਟਮੈਟ ਅਤੇ ਆਊਟਸੋਰਸ ਵਰਕਰਾਂ ਨੂੰ ਵਿਭਾਗ ’ਚ ਮਰਜ ਕਰ ਕੇ ਪੱਕਾ ਤੇ ਸੁਰੱਖਿਅਤ ਰੁਜ਼ਗਾਰ ਕਰਵਾਉਣ ਲਈ 9 ਅਗਸਤ ਤੋਂ ਮਾਲ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਵਿਧਾਨ ਸਭਾ ਹਲਕੇ ਸਾਹਨੇਵਾਲ ਵਿਖੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਪ੍ਰੈੱਸ ਸਕੱਤਰ ਹਰਪ੍ਰੀਤ ਸਿੰਘ, ਸਹਾਇਕ ਖ਼ਜ਼ਾਨਚੀ ਜੋਨੀ ਬਜਾਜ, ਸੰਦੀਪ ਸਿੰਘ, ਕੁਲਦੀਪ ਸਿੰਘ, ਰਮੇਸ਼ ਕੁਮਾਰ ਆਦਿ ਹਾਜ਼ਰ ਸਨ।