ਪਾਵਰਕਾਮ ਸਟੋਰਾਂ ਦੇ ਆਊਟਸੋਰਸ ਮੁਲਾਜ਼ਮਾਂ ਵਲੋਂ ਮੰਗਾਂ ਨਾ ਮੰਨਣ ਦੇ ਰੋਸ ’ਚ ਨਾਅਰੇਬਾਜ਼ੀ
ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪਾਵਰਕਾਮ ਦੇ ਸਟੋਰਾਂ ਅਤੇ ਵਿਭਾਗ ’ਚ ਕੰਮ ਕਰਦੇ ਕੰਪਿਊਟਰ ਅਪਰੇਟਰਾਂ ਵਲੋਂ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸੈਂਕੜੇ ਆਊਟਸੋਰਸ ਠੇਕਾ ਮੁਲਾਜ਼ਮ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਹਨ ਪਰ ਸਰਕਾਰ ਵਲੋਂ ਪੱਕਾ ਨਹੀਂ ਕੀਤਾ ਜਾ ਰਿਹਾ।
ਪ
ਪਾਵਰਕਾਮ ਦਫ਼ਤਰ ਮਾਨਸਾ ਅੱਗੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਆਊਟਸੋਰਸ ਮੁਲਾਜ਼ਮ। ਤਸਵੀਰ : ਸੇਮੀ ਮਾਨਸਾ
04-08-2026
ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪਾਵਰਕਾਮ ਦੇ ਸਟੋਰਾਂ ਅਤੇ ਵਿਭਾਗ ’ਚ ਕੰਮ ਕਰਦੇ ਕੰਪਿਊਟਰ ਅਪਰੇਟਰਾਂ ਵਲੋਂ ਇੱਥੇ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ। ਬੁਲਾਰਿਆਂ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸੈਂਕੜੇ ਆਊਟਸੋਰਸ ਠੇਕਾ ਮੁਲਾਜ਼ਮ ਲੰਬੇ ਸਮੇਂ ਤੋਂ ਨਿਗੂਣੀਆਂ ਤਨਖ਼ਾਹਾਂ ’ਤੇ ਕੰਮ ਕਰਦੇ ਹਨ ਪਰ ਸਰਕਾਰ ਵਲੋਂ ਪੱਕਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਵਲੋਂ ਵਿਧਾਨ ਸਭਾ ਚੋਣਾਂ ਮੌਕੇ ਸਾਰੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ’ਚ ਮਰਜ਼ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸੱਤਾ ਦੇ ਸਾਢੇ 4 ਸਾਲ ਬੀਤ ਜਾਣ ਦੇ ਬਾਵਜੂਦ ਵੀ ਮੰਗਾਂ ਨੂੰ ਬੂਰ ਨਹੀਂ ਪਿਆ। ਯੂਨੀਅਨ ਆਗੂਆਂ ਅਨੁਸਾਰ ਸੂਬਾ ਕਮੇਟੀ ਦੇ ਸੱਦੇ ’ਤੇ 4 ਅਗਸਤ ਨੂੰ ਪਾਵਰਕਾਮ ਦੇ ਮੁੱਖ ਦਫ਼ਤਰ ਪਟਿਆਲਾ ਵਿਖੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਅਮਨਦੀਪ ਸਿੰਘ ਖ਼ਿਆਲਾ, ਪ੍ਰਦੀਪ ਸਿੰਘ, ਗੁਰਵਿੰਦਰ ਸਿੰਘ ਗੋਲਟਾ, ਜਸਵਿੰਦਰ ਸਿੰਘ ਬੱਬੀ, ਗੁਰਮੇਲ ਸਿੰਘ, ਅਮਰੀਕ ਸਿੰਘ, ਭਰਪੂਰ ਸਿੰਘ, ਮਨਪ੍ਰੀਤ ਸਿੰਘ ਚਹਿਲ, ਪਾਲਾ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਕੁਮਾਰ, ਨਾਇਬ ਸਿੰਘ, ਰਾਮ ਸਿੰਘ, ਅਮਨਦੀਪ ਸਿੰਘ, ਗੁਰਬਖ਼ਸ਼ ਸਿੰਘ ਆਦਿ ਹਾਜ਼ਰ ਸਨ।