05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਡੀਪੂ ਹੋਲਡਰਾਂ ਵਲੋਂ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਦਫ਼ਤਰ ਅੱਗੇ ਧਰਨਾ ਜਾਰੀ

ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕੁਝ ਡੀਪੂ ਹੋਲਡਰਾਂ ਦੇ ਡੀਪੂ ਰੱਦ ਕਰਨ ਦੇ ਫ਼ੈਸਲੇ ਦੇ ਵਿਰੋਧ ‘ਚ ਡੀਪੂ ਹੋਲਡਰ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਦਫ਼ਤਰ ਅੱਗੇ ਲਗਾਇਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੋਸ਼ ਲਗਾਇਆ ਕਿ ਉਹ ਆਪਣੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਕਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ।

Ad Position 21
No active advertisement
ਅਜੀਤ ਡੈਸਕ 04-08-2026
ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਸਰਕਾਰ ਵਲੋਂ ਕੁਝ ਡੀਪੂ ਹੋਲਡਰਾਂ ਦੇ ਡੀਪੂ ਰੱਦ ਕਰਨ ਦੇ ਫ਼ੈਸਲੇ ਦੇ ਵਿਰੋਧ ‘ਚ ਡੀਪੂ ਹੋਲਡਰ ਯੂਨੀਅਨ ਵਲੋਂ ਸਥਾਨਕ ਜ਼ਿਲ੍ਹਾ ਖ਼ੁਰਾਕ ਅਤੇ ਸਪਲਾਈ ਕੰਟਰੋਲਰ ਦਫ਼ਤਰ ਅੱਗੇ ਲਗਾਇਆ ਧਰਨਾ ਚੌਥੇ ਦਿਨ ਵੀ ਜਾਰੀ ਰਿਹਾ। ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੋਸ਼ ਲਗਾਇਆ ਕਿ ਉਹ ਆਪਣੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਕਸੇ ਵੀ ਅਧਿਕਾਰੀ ਨੇ ਉਨ੍ਹਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਵਲੋਂ 2020-21 ਦੌਰਾਨ ਪਿੰਡਾਂ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਆਤਮ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਡੀਪੂ ਅਲਾਟ ਕੀਤੇ ਗਏ ਸਨ ਪਰ ਹੁਣ ਸਰਕਾਰ ਨੇ ਬਿਨਾਂ ਕਿਸੇ ਸੂਚਨਾ, ਕਾਰਨ ਜਾਂ ਨੋਟਿਸ ਦੇ ਲਗਪਗ 1700 ਡੀਪੂ ਹੋਲਡਰਾਂ ਦੇ ਲਾਇਸੈਂਸ ਰੱਦ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੋਸ਼ ਲਗਾਇਆ ਕਿ ਸਰਕਾਰ ਨੇ ਆਪਣੇ ਚਹੇਤਿਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਇਹ ਡੀਪੂ ਨਵੇਂ ਲੋਕਾਂ ਨੂੰ ਅਲਾਟ ਕੀਤੇ ਹਨ, ਜਿਸ ਕਾਰਨ ਸੈਂਕੜੇ ਨੌਜਵਾਨ ਬੇਰੁਜ਼ਗਾਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਪਣਾ ਫ਼ੈਸਲਾ ਵਾਪਸ ਲੈ ਕੇ ਪ੍ਰਭਾਵਿਤ ਨੌਜਵਾਨਾਂ ਦੇ ਡੀਪੂ ਬਹਾਲ ਨਾ ਕੀਤੇ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਅਜੈਬ ਸਿੰਘ ਮਾਨ ਬੁਰਜ ਹਰੀ, ਰਣਜੀਤ ਸਿੰਘ ਬੁਢਲਾਡਾ, ਵਕੀਲ ਸਿੰਘ ਰੱਲੀ, ਚੇਤ ਸਿੰਘ ਤਲਵੰਡੀ ਅਕਲੀਆ, ਹਰਬੰਸ ਸਿੰਘ ਅਹਿਮਦਪੁਰ, ਗੁਰਮੀਤ ਸਿੰਘ ਸ਼ਹਿਰੀ ਪ੍ਰਧਾਨ ਮਾਨਸਾ, ਕਰਨੈਲ ਸਿੰਘ ਬਲਾਕ ਪ੍ਰਧਾਨ ਭੀਖੀ, ਇੰਦਰਜੀਤ ਸਿੰਘ ਬਲਾਕ ਪ੍ਰਧਾਨ ਸਰਦੂਲਗੜ੍ਹ, ਜਸਵੀਰ ਰਾਮ ਫ ੂਸਮੰਡੀ ਖ਼ਜ਼ਾਨਚੀ, ਰਵੀ ਕੁਮਾਰ ਰਣਜੀਤਗੜ੍ਹ ਬਾਂਦਰਾਂ, ਗੁਰਤੇਜ ਸਿੰਘ ਰਿਉਂਦ ਕਲਾਂ, ਗੁਰਮੇਲ ਸਿੰਘ ਆਹਲੂਪੁਰ, ਮੇਹਰਬਾਨ ਸਿੰਘ ਕੌੜੀ, ਕੇਵਲ ਸਿੰਘ ਬੁਰਜ ਹਰੀ, ਵੈਦ ਬਿੱਕਰ ਸਿੰਘ ਫੱਤਾ ਮਾਲੋਕਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਤ ਸਮੇਂ ਚੋਰ ਘਰ ’ਚੋਂ ਨਕਦੀ ਤੇ ਗਲੀ ’ਚ ਖੜ੍ਹੀ ਕਾਰ ਲੈ ਕੇ ਫ਼ਰਾਰ ਅਗਲੀ ਖ਼ਬਰ ਲੀਗਲ ਏਡ ਡਿਫੈਂਸ ਨੀਤੀ ਦੇ ਵਿਰੋਧ ’ਚ ਵਕੀਲਾਂ ਵਲੋਂ ਭੁੱਖ ਹੜਤਾਲ ਖ਼ਤਮ
Ad Position 24
No active advertisement