05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

70 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦਾ ਸ਼ਾਨਦਾਰ ਆਗਾਜ਼ ਮੇਅਰ ਮਹਿਤਾ ਨੇ ਫੁੱਟਬਾਲ ਮੁਕਾਬਲਿਆਂ ਦਾ ਕੀਤਾ ਉਦਘਾਟਨ

ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਰਸਮੀ ਆਗਾਜ਼ ਹੋਇਆ। ਖੇਡਾਂ ਦੀ ਸ਼ੁਰੂਆਤ ਅੰਡਰ-14 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਨਾਲ ਹੋਈ, ਜਿਸ ਵਿਚ ਜ਼ੋਨ ਗੋਨਿਆਣਾ ਨੇ ਜ਼ੋਨ ਮੰਡੀ ਫੂਲ ਨੂੰ ਹਰਾ ਕੇ ਪਹਿਲੀ ਜਿੱਤ ਆਪਣੇ ਨਾਮ ਕੀਤੀ।

Ad Position 21
No active advertisement
ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਉਦਘਾਟਨ ਕਰਦੇ ਹੋਏ ਮੇਅਰ ਪਦਮਜੀਤ ਸਿੰਘ ਮਹਿਤਾ ਤੇ ਸਿੱਖਿਆ ਅਧਿਕਾਰੀ। ਅਜੀਤ ਤਸਵੀਰ 04-08-2026
ਬਠਿੰਡਾ, 3 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)- ਅੱਜ ਸਥਾਨਕ ਸ਼ਹੀਦ ਭਗਤ ਸਿੰਘ ਬਹੁ-ਮੰਤਵੀ ਖੇਡ ਸਟੇਡੀਅਮ ਵਿਖੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦਾ ਰਸਮੀ ਆਗਾਜ਼ ਹੋਇਆ। ਖੇਡਾਂ ਦੀ ਸ਼ੁਰੂਆਤ ਅੰਡਰ-14 ਲੜਕੀਆਂ ਦੇ ਫੁੱਟਬਾਲ ਮੁਕਾਬਲੇ ਨਾਲ ਹੋਈ, ਜਿਸ ਵਿਚ ਜ਼ੋਨ ਗੋਨਿਆਣਾ ਨੇ ਜ਼ੋਨ ਮੰਡੀ ਫੂਲ ਨੂੰ ਹਰਾ ਕੇ ਪਹਿਲੀ ਜਿੱਤ ਆਪਣੇ ਨਾਮ ਕੀਤੀ। ਖੇਡਾਂ ਦਾ ਉਦਘਾਟਨ ਨਗਰ ਨਿਗਮ ਬਠਿੰਡਾ ਦੇ ਮੇਅਰ ਪਦਮਜੀਤ ਮਹਿਤਾ ਨੇ ਕੀਤਾ ਅਤੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲੇ ਖੇਡਣ, ਅਨੁਸ਼ਾਸਨ ਦੀ ਪਾਲਣਾ ਕਰਨ ਅਤੇ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਦੇ ਚੰਗੇ ਭਵਿੱਖ ਦੀ ਮਜ਼ਬੂਤ ਨੀਂਹ ਹਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ਮਮਤਾ ਖੁਰਾਨਾ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਚਮਕੌਰ ਸਿੰਘ ਸਿੱਧੂ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸਮਾਗਮ ਦੌਰਾਨ ਜ਼ਿਲ੍ਹਾ ਖੇਡ ਕਮੇਟੀ ਦੇ ਜਨਰਲ ਸਕੱਤਰ ਜਗਦੀਸ਼ ਕੁਮਾਰ, ਸੀਨੀਅਰ ਮੀਤ ਪ੍ਰਧਾਨ ਪਰਦੀਪ ਕੁਮਾਰ, ਸਹਾਇਕ ਸਕੱਤਰ ਹਰਮੰਦਰ ਸਿੰਘ, ਲੈਕਚਰਾਰ ਮਨਦੀਪ ਕੌਰ, ਕੁਲਵੀਰ ਸਿੰਘ, ਡੀ.ਪੀ.ਈ. ਰੇਸ਼ਮ ਸਿੰਘ ਅਤੇ ਗੁਰਿੰਦਰ ਸਿੰਘ ਨੇ ਮਹਿਮਾਨਾਂ ਦਾ ਸਵਾਗਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਅੰਦਰ ਦਹਿਸ਼ਤ ਫੈਲਾਉਣ ਦੇ ਮਾਮਲੇ ’ਚ 6 ਗ੍ਰਿਫ਼ਤਾਰ ਅਗਲੀ ਖ਼ਬਰ ਅਕਾਲੀ ਆਗੂਆਂ ਨੇ ਬੀਬਾ ਬਾਦਲ ਵਲੋਂ ਐਲਾਨੇ ਵਿਕਾਸ ਫ਼ੰਡਾਂ ਦੇ ਮਨਜ਼ੂਰੀ ਪੱਤਰ ਵੰਡੇ
Ad Position 24
No active advertisement