05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡੀ.ਸੀ. ਵਲੋਂ ਮਾਨਸਾ ਸ਼ਹਿਰ ’ਚ ਸਫ਼ਾਈ ਮੁਹਿੰਮ ਤੇਜ਼ ਕਰਨ ਦੇ ਆਦੇਸ਼

ਮਾਨਸਾ, 4 ਅਗਸਤ (ਰਾਵਿੰਦਰ ਸਿੰਘ ਰਵੀ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮਾਨਸਾ ਸ਼ਹਿਰ ‘ਚ ਸਫ਼ਾਈ ਮੁਹਿੰਮ ਤੇਜ਼ ਕਰਨ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਹਦਾਇਤ ਕੀਤੀ ਕਿ ਅਗਲੇ ਦੋ ਦਿਨਾਂ ‘ਚ ਸ਼ਹਿਰ ਵਿਚ ਵਿਆਪਕ ਪੱਧਰ ‘ਤੇ ਸਫ਼ਾਈ ਅਭਿਆਨ ਵਿੱਢਿਆ ਜਾਵੇ।

Ad Position 21
No active advertisement
ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਰਾਵਿੰਦਰ ਸਿੰਘ ਰਵੀ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਮਾਨਸਾ ਸ਼ਹਿਰ ‘ਚ ਸਫ਼ਾਈ ਮੁਹਿੰਮ ਤੇਜ਼ ਕਰਨ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਸਫ਼ਾਈ ਸੇਵਕ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਹਦਾਇਤ ਕੀਤੀ ਕਿ ਅਗਲੇ ਦੋ ਦਿਨਾਂ ‘ਚ ਸ਼ਹਿਰ ਵਿਚ ਵਿਆਪਕ ਪੱਧਰ ‘ਤੇ ਸਫ਼ਾਈ ਅਭਿਆਨ ਵਿੱਢਿਆ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਆਗਾਹ ਕੀਤਾ ਕਿ ਕੂੜਾ-ਕਰਕਟ, ਗਲੀਆਂ ਤੇ ਨਾਲੀਆਂ ਵਿੱਚ ਸੁੱਟਣ ਦੀ ਬਜਾਏ ਇਸ ਦੇ ਯੋਗ ਪ੍ਰਬੰਧਨ ਲਈ ਉੱਦਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤੀ ਸੀਜ਼ਨ ਦੌਰਾਨ ਥਾਂ-ਥਾਂ ਖਿੱਲਰੇ ਕੂੜੇ ਕਾਰਨ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਇਸ ਲਈ ਸ਼ਹਿਰ ਦਾ ਕੋਨਾ-ਕੋਨਾ ਸਫ਼ਾਈ ਪੱਖੋਂ ਬਿਹਤਰ ਹੋਣਾ ਚਾਹੀਦਾ ਹੈ। ਉਨ੍ਹਾਂ ਕੂੜਾ ਡੰਪਾਂ ਦੇ ਸੁਚੱਜੇ ਨਿਪਟਾਰੇ, ਦਵਾਈਆਂ ਦੇ ਛਿੜਕਾਅ, ਕਲੀ ਪਾਉਣ ਅਤੇ ਮੱਛਰਾਂ ਤੋਂ ਪੈਦਾ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਫ਼ੌਗਿੰਗ ਕਰਵਾਉਣ ਦੇ ਨਿਰਦੇਸ਼ ਜਾਰੀ ਕੀਤੇ। ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਭੂਸ਼ਣ ਮੱਤੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਭਰੋਸਾ ਦਿਵਾਇਆ ਕਿ ਉਹ ਵੱਖ-ਵੱਖ ਵਾਰਡਾਂ ‘ਚ ਟੀਮਾਂ ਦਾ ਗਠਨ ਕਰ ਕੇ ਸਫ਼ਾਈ ਮੁਹਿੰਮ ਤੇਜ਼ ਕਰਨਗੇ। ਇਸ ਮੌਕੇ ਐੱਸ.ਡੀ.ਐੱਮ. ਮਾਨਸਾ ਬਲਜੀਤ ਕੌਰ ਆਦਿ ਹਾਜ਼ਰ ਸਨ। ਵਧੀਕ ਡਿਪਟੀ ਕਮਿਸ਼ਨਰ ਵਲੋਂ ਸਫ਼ਾਈ ਮੁਹਿੰਮ ਦਾ ਨਿਰੀਖਣ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਸ਼ਹਿਰ ’ਚ ਸਫ਼ਾਈ ਮੁਹਿੰਮ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਅਤੇ ਪ੍ਰਸ਼ਾਸਨਿਕ ਟੀਮਾਂ ਨੂੰ ਤਾੜਨਾ ਕਰਦਿਆਂ ਸਫ਼ਾਈ ਵਿਵਸਥਾ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਆਖਿਆ ਕਿ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੀ ਕਿਸੇ ਵੀ ਕਿਸਮ ਦੀ ਲਾਪਰਵਾਹੀ ਜਾਂ ਢਿੱਲ-ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਾ ਖੰਭਾ ਟੁੱਟ ਕੇ ਘਰ ’ਤੇ ਡਿਗਿਆ, ਵਿਭਾਗ ਨੇ ਨਹੀਂ ਕੀਤੀ ਕਾਰਵਾਈ ਅਗਲੀ ਖ਼ਬਰ ਜ਼ੋਨਲ ਸਕੂਲ ਖੇਡਾਂ ਵਿਚ ਅਰਪਨ ਸਿੰਘ ਨੇ ਸਕੇਟਿੰਗ ਵਿਚ ਜਿੱਤਿਆ ਸੋਨ ਤਗਮਾ
Ad Position 24
No active advertisement