05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਮਾਨਸਾ, 4 ਅਗਸਤ (ਰਾਵਿੰਦਰ ਸਿੰਘ ਰਵੀ)- ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇੱਥੇ ਹੋਈ ਇਕੱਤਰਤਾ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਤਿੱਖੀ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਰਾਵਿੰਦਰ ਸਿੰਘ ਰਵੀ)- ਪੁਲਿਸ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇੱਥੇ ਹੋਈ ਇਕੱਤਰਤਾ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦਿਆਂ ਤਿੱਖੀ ਨਾਅਰੇਬਾਜ਼ੀ ਕੀਤੀ। ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਤੋਂ ਭੱਜ ਰਹੀ ਹੈ। ਐਸੋਸੀਏਸ਼ਨ ਦੇ ਪ੍ਰਧਾਨ ਗੁਰਚਰਨ ਸਿੰਘ ਮੰਦਰਾਂ ਨੇ ਦੱਸਿਆ ਕਿ ਸੂਬੇ ‘ਚ ਕਦੇ ਵੀ ਅਜਿਹੀ ਸਰਕਾਰ ਨਹੀਂ ਆਈ, ਜੋ ਆਪਣੇ ਮੁਲਾਜ਼ਮਾਂ, ਪੈਨਸ਼ਨਰਾਂ ਦੇ ਵਿਰੁੱਧ ਧਿਰ ਬਣ ਕੇ ਅਦਾਲਤਾਂ ‘ਚ ਕੇਸ ਲੜਦੀ ਹੋਵੇ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ਅਦਾਲਤਾਂ ਵਲੋਂ ਮੁਲਾਜ਼ਮਾਂ ਦੇ ਹੱਕ ‘ਚ ਫ਼ੈਸਲੇ ਕੀਤੇ ਜਾ ਰਹੇ ਹਨ ਪਰ ਪਰ ਮੌਜੂਦਾ ਸਰਕਾਰ ਵਲੋਂ ਲਾਗੂ ਕਰਨ ਤੋਂ ਆਨਾ-ਕਾਨੀ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ 7 ਅਗਸਤ ਨੂੰ ਮੋਹਾਲੀ ਵਿਖੇ ਹੋਣ ਵਾਲੀ ਰੈਲੀ ‘ਚ ਮੁਲਾਜ਼ਮ ਵਧ ਚੜ੍ਹ ਕੇ ਪਹੁੰਚਣਗੇ। ਉਨ੍ਹਾਂ ਮੰਗ ਕੀਤੀ ਕਿ ਮਹਿੰਗਾਈ ਭੱਤਾ ਕੇਂਦਰੀ ਮੁਲਾਜ਼ਮਾਂ ਦੇ ਬਰਾਬਰ ਕਰ ਕੇ ਬਕਾਇਆ ਏਰੀਅਰ ਦਿੱਤਾ ਜਾਵੇ, ਪੇਅ ਕਮਿਸ਼ਨ ਦੇ ਫ਼ੈਸਲੇ ਲਾਗੂ ਕਰ ਕੇ ਪੁਰਾਣੀ ਪੈਨਸ਼ਨ ਬਹਾਲ ਕਰਨ ਤੋਂ ਇਲਾਵਾ ਮੈਡੀਕਲ ਭੱਤਾ ਦੁੱਗਣਾ ਕਰ ਕੇ ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ। ਇਸ ਮੌਕੇ ਦਰਸ਼ਨ ਕੁਮਾਰ ਗੇਹਲੇ, ਅਮਰਜੀਤ ਸਿੰਘ ਭਾਈਰੂਪਾ, ਬੰਤ ਸਿੰਘ ਫੂਲਪੁਰੀ, ਜਗਜੀਤ ਸਿੰਘ ਨੰਗਲ ਕਲਾਂ, ਬੂਟਾ ਸਿੰਘ, ਲਾਭ ਸਿੰਘ ਚੋਟੀਆ, ਜਸਵੀਰ ਸਿੰਘ, ਦਰਸ਼ਨ ਸਿੰਘ, ਗੁਰਪਿਆਰ ਸਿੰਘ, ਇਕਬਾਲ ਸਿੰਘ ਚੈਨੇਵਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਿਹਤ ਸਟਾਫ਼ ਤੇ ਲੋਕਾਂ ਨੂੰ ਅੰਗ ਦਾਨ ਕਰਨ ਲਈ ਪ੍ਰਣ ਕਰਵਾਇਆ ਅਗਲੀ ਖ਼ਬਰ ਬਿਜਲੀ ਦਾ ਖੰਭਾ ਟੁੱਟ ਕੇ ਘਰ ’ਤੇ ਡਿਗਿਆ, ਵਿਭਾਗ ਨੇ ਨਹੀਂ ਕੀਤੀ ਕਾਰਵਾਈ
Ad Position 24
No active advertisement