05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜਿਲ੍ਹੇ ‘ਚ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੋ ਵੀ ਮਕਾਨ ਕਿਰਾਏ ‘ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਂਅ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ‘ਚ ਤੁਰੰਤ ਦਰਜ ਕਰਵਾਉਣ। ਖੂਹ / ਬੋਰ ਪੁੱਟਣ ਲਈ ਸ਼ਰਤਾਂ ਜਾਰੀ ਜ਼ਿਲ੍ਹੇ ‘ਚ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ।

Ad Position 21
No active advertisement
ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜਿਲ੍ਹੇ ‘ਚ ਮਕਾਨ ਮਾਲਕਾਂ ਨੂੰ ਹੁਕਮ ਜਾਰੀ ਕੀਤੇ ਹਨ ਕਿ ਜੋ ਵੀ ਮਕਾਨ ਕਿਰਾਏ ‘ਤੇ ਦਿੱਤੇ ਹੋਣ ਜਾਂ ਭਵਿੱਖ ਵਿਚ ਦਿੱਤੇ ਜਾਣੇ ਹਨ, ਉਨ੍ਹਾਂ ਵਿਚ ਰਹਿਣ ਵਾਲੇ ਕਿਰਾਏਦਾਰ ਵਿਅਕਤੀਆਂ ਦਾ ਨਾਂਅ ਅਤੇ ਮੁਕੰਮਲ ਵੇਰਵਾ ਆਪਣੇ ਇਲਾਕੇ ਦੇ ਥਾਣਾ ਪੁਲਿਸ ਚੌਂਕੀ ‘ਚ ਤੁਰੰਤ ਦਰਜ ਕਰਵਾਉਣ। ਖੂਹ / ਬੋਰ ਪੁੱਟਣ ਲਈ ਸ਼ਰਤਾਂ ਜਾਰੀ ਜ਼ਿਲ੍ਹੇ ‘ਚ ਜ਼ਮੀਨ ਮਾਲਕਾਂ ਨੂੰ ਖੂਹ/ਬੋਰ ਪੁੱਟਣ ਤੋਂ ਪਹਿਲਾਂ ਵਿਸ਼ੇਸ਼ ਸ਼ਰਤਾਂ ਦੀ ਪਾਲਣਾ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਸ਼ਰਤਾਂ ਮੁਤਾਬਿਕ ਖੂਹ/ਬੋਰ ਲਗਾਉਣ ਤੋਂ ਪਹਿਲਾਂ ਭੂਮੀ ਮਾਲਕ 15 ਦਿਨ ਪਹਿਲਾਂ ਜ਼ਿਲ੍ਹਾ ਮੈਜਿਸਟਰੇਟ/ਉਪ ਮੰਡਲ ਮੈਜਿਸਟਰੇਟ/ਬੀ.ਡੀ.ਪੀ.ਓ./ਈ.ਓ./ਸਰਪੰਚ/ਪਬਲਿਕ ਹੈਲਥ ਜਾਂ ਮਿਊਂਸਪਲ ਕਮੇਟੀ ਦੇ ਸਬੰਧਿਤ ਅਫ਼ਸਰ ਨੂੰ ਸੂਚਿਤ ਕਰੇਗਾ। ਸੂਰਾਂ ਨੂੰ ਖੁੱਲ੍ਹੇ ਛੱਡਣ ’ਤੇ ਪਾਬੰਦੀ ਇਕ ਹੋਰ ਹੁਕਮ ‘ਚ ਜਿਨ੍ਹਾਂ ਘਰਾਂ ’ਚ ਪਾਲੇ ਹੋਏ ਸੂਰਾਂ ਨੂੰ ਖ਼ੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ’ਚ ਖੁੱਲ੍ਹੇ ਛੱਡਣ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ ਉੱਥੇ ਇਨ੍ਹਾਂ ਵਲੋਂ ਗੰਦਗੀ ਫੈਲਾਉਣ ਨਾਲ ਬਿਮਾਰੀਆਂ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਉਕਤ ਹੁਕਮ 30 ਸਤੰਬਰ ਤੱਕ ਲਾਗੂ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਦੀ ਸੂਬਾ ਪੱਧਰੀ ਮੀਟਿੰਗ, ਮੰਗਾਂ ਲਈ ਲਾਮਬੰਦੀ ਦਾ ਫੈਸਲਾ ਅਗਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਜੂਨੀਅਰ ਰੈੱਡ ਕਰਾਸ ਯੂਨਿਟ ਦੀ ਸਥਾਪਨਾ
Ad Position 24
No active advertisement