ਮੁਲਾਜ਼ਮ ਯੂਨਾਈਟਡ ਆਰਗੇਨਾਈਜੇਸ਼ਨ ਦੀ ਸੂਬਾ ਪੱਧਰੀ ਮੀਟਿੰਗ, ਮੰਗਾਂ ਲਈ ਲਾਮਬੰਦੀ ਦਾ ਫੈਸਲਾ
ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁਲਾਜ਼ਮ ਯੂਨਾਈਟਡ ਆਰਗਨਾਈਜ਼ੇਸ਼ਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਟਕਦੀਆਂ ਮੰਗਾਂ ਦੇ ਛੇਤੀ ਹੱਲ ਲਈ ਸੂਬਾ ਪੱਧਰੀ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ। ਸੂਬਾ ਪ੍ਰਧਾਨ ਨੇ ਕਿਹਾ ਕਿ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੇ ਤਨਖ਼ਾਹ ਸਕੇਲ ਲਾਗੂ ਕਰਵਾਉਣ, ਸੀ.
ਬਠਿੰਡਾ, 4 ਅਗਸਤ (ਅੰਮ੍ਰਿਤਪਾਲ ਸਿੰਘ ਵਲ੍ਹਾਣ)-ਮੁਲਾਜ਼ਮ ਯੂਨਾਈਟਡ ਆਰਗਨਾਈਜ਼ੇਸ਼ਨ ਦੀ ਸੂਬਾ ਪੱਧਰੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਕੌਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਲਟਕਦੀਆਂ ਮੰਗਾਂ ਦੇ ਛੇਤੀ ਹੱਲ ਲਈ ਸੂਬਾ ਪੱਧਰੀ ਲਾਮਬੰਦੀ ਕਰਨ ਦਾ ਫੈਸਲਾ ਕੀਤਾ ਗਿਆ। ਸੂਬਾ ਪ੍ਰਧਾਨ ਨੇ ਕਿਹਾ ਕਿ 17 ਜੁਲਾਈ 2020 ਤੋਂ ਭਰਤੀ ਹੋਏ ਮੁਲਾਜ਼ਮਾਂ ਨੂੰ ਪੁਰਾਣੇ ਤਨਖ਼ਾਹ ਸਕੇਲ ਲਾਗੂ ਕਰਵਾਉਣ, ਸੀ.ਆਰ.ਏ. 289/16 ਦੇ ਮੁਲਾਜ਼ਮਾਂ ਨੂੰ ਜਲਦੀ ਜੂਨੀਅਰ ਇੰਜੀਨੀਅਰ ਵਜੋਂ ਤਰੱਕੀ ਦੇਣ, ਸੀ.ਆਰ.ਏ. 312/25 ਦੇ ਮੁਲਾਜ਼ਮਾਂ ਨੂੰ ਪਾਵਰਕਾਮ ਵਿਚ ਸ਼ਾਮਿਲ ਕਰਵਾਉਣ ਅਤੇ ਸੇਵਾਵਾਂ ਤੋਂ ਬਰਖਾਸਤ ਕੀਤੇ ਗਏ 28 ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕਰਵਾਉਣ ਦੀ ਮੰਗ ਲੰਬੇ ਸਮੇਂ ਤੋਂ ਲਟਕ ਰਹੀ ਹੈ, ਜਿਸ ਨੂੰ ਲਾਗੂ ਕਰਵਾਉਣ ਲਈ ਲਗਾਤਾਰ ਸੰਘਰਸ਼ ਲੜਿਆ ਜਾ ਰਿਹਾ ਹੈ ਪਰ ਸਰਕਾਰ ਦੇ ਕੰਨਾਂ ’ਤੇ ਜੂੰ ਨਹੀਂ ਸਰਕ ਰਹੀ ਹੈ, ਜਿਸ ਲਈ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਸੂਬਾ ਪੱਧਰੀ ਲਾਮਬੰਦੀ ਕਰਦੇ ਹੋਏ ਆਉਣ ਵਾਲੇ ਦਿਨਾਂ ਅੰਦਰ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।