ਸਫਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਹੀ ਰਾਮਾਂ ਮੰਡੀ ਵਿਚ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ
ਰਾਮਾਂ ਮੰਡੀ, 4 ਅਗਸਤ (ਤਰਸੇਮ ਸਿੰਗਲਾ)- ਸਫਾਈ ਸੇਵਕਾਂ ਦੀ ਹੜਤਾਲ ਸਮਾਪਤ ਹੁੰਦਿਆਂ ਹੀ ਨਗਰ ਕੌਂਸਲ ਰਾਮਾਂ ਵਲੋਂ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਅਭਿਆਨ ਤਹਿਤ ਨਗਰ ਕੌਂਸਲ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਮ੍ਹਾਂ ਹੋਏ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਉਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ।
ਰਾਮਾਂ ਮੰਡੀ, 4 ਅਗਸਤ (ਤਰਸੇਮ ਸਿੰਗਲਾ)- ਸਫਾਈ ਸੇਵਕਾਂ ਦੀ ਹੜਤਾਲ ਸਮਾਪਤ ਹੁੰਦਿਆਂ ਹੀ ਨਗਰ ਕੌਂਸਲ ਰਾਮਾਂ ਵਲੋਂ ਸ਼ਹਿਰ ਨੂੰ ਮੁੜ ਸਾਫ਼-ਸੁਥਰਾ ਬਣਾਉਣ ਲਈ ਵਿਸ਼ੇਸ਼ ਸਫ਼ਾਈ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਅਭਿਆਨ ਤਹਿਤ ਨਗਰ ਕੌਂਸਲ ਦੀਆਂ ਟੀਮਾਂ ਵਲੋਂ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿਚ ਜਮ੍ਹਾਂ ਹੋਏ ਕੂੜੇ ਦੇ ਢੇਰਾਂ ਨੂੰ ਤੁਰੰਤ ਚੁਕਵਾਉਣ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ। ਸਮੂਹ ਕੌਂਸਲਰ ਵੀ ਆਪਣੇ-ਆਪਣੇ ਵਾਰਡਾਂ ਵਿਚ ਸਫ਼ਾਈ ਕਾਰਜਾਂ ਦੀ ਨਿਗਰਾਨੀ ਕਰਦੇ ਹੋਏ ਸਫ਼ਾਈ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਵਿਚ ਜੁਟੇ ਹੋਏ ਹਨ। ਨਗਰ ਕੌਂਸਲ ਪ੍ਰਧਾਨ ਸ਼੍ਰੀਮਤੀ ਰੁਚਿਕਾ ਗੋਇਲ ਅਤੇ ਬੰਟੀ ਗਰਗ ਨੇ ਕਿਹਾ ਕਿ ਪੂਰੇ ਸ਼ਹਿਰ ਦੀ ਸਫ਼ਾਈ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਰਾਮਾਂ ਮੰਡੀ ਨੂੰ ਸਾਫ਼, ਸੁੰਦਰ ਅਤੇ ਸਵੱਛ ਬਣਾਉਣ ਲਈ ਸਫ਼ਾਈ ਦਾ ਕੰਮ ਨਿਯਮਿਤ ਤੌਰ ’ਤੇ ਜਾਰੀ ਰੱਖਿਆ ਜਾਵੇਗਾ ਤਾਂ ਜੋ ਲੋਕਾਂ ਨੂੰ ਸਾਫ਼-ਸੁਥਰਾ ਵਾਤਾਵਰਣ ਮਿਲ ਸਕੇ।