05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਹਰਮਨਜੋਤ ਕੌਰ, ਹਰਜੋਤ ਕੌਰ, ਗੁਰਪ੍ਰੀਤ ਕੌਰ, ਡੌਲੀ ਕੌਰ, ਰੁਪਿੰਦਰ ਕੌਰ। ਮਾਈ ਭਾਗੋ ਕਾਲਜ ਰੱਲਾ ਦਾ ਨਤੀਜਾ ਰਿਹਾ ਸ਼ਾਨਦਾਰ

ਜੋਗਾ, 4 ਅਗਸਤ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ.

Ad Position 21
No active advertisement
ਅਜੀਤ ਡੈਸਕ 05-08-2026
ਜੋਗਾ, 4 ਅਗਸਤ (ਘੜੈਲੀ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਐਮ. ਏ. ਪੰਜਾਬੀ ਸਮੈਸਟਰ ਚੌਥਾ ਦੇ ਨਤੀਜੇ ‘ਚੋਂ ਮਾਈ ਭਾਗੋ ਡਿਗਰੀ ਕਾਲਜ ਰੱਲਾ ਦੀਆਂ ਵਿਦਿਆਰਥਣਾਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ। ਕੋਆਰਡੀਨੇਟਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਮਨਜੋਤ ਕੌਰ ਨੇ ਪਹਿਲਾ, ਹਰਜੋਤ ਕੌਰ ਤੇ ਗੁਰਪ੍ਰੀਤ ਕੌਰ ਨੇ ਦੂਸਰਾ, ਡੌਲੀ ਕੌਰ ਤੇ ਰੁਪਿੰਦਰ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ, ਸਕੱਤਰ ਮਨਜੀਤ ਸਿੰਘ ਖਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਸਹਾਇਕ ਪ੍ਰੋਫੈਸਰ ਧੀਰਾ ਸਿੰਘ, ਬੇਅੰਤ ਕੌਰ, ਪਰਗਟ ਸਿੰਘ ਅਤੇ ਦਫ਼ਤਰ ਪ੍ਰਬੰਧਕ ਲਵਪ੍ਰੀਤ ਕੌਰ ਨੇ ਚੰਗੇ ਅੰਕ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਭੀਖੀ ਦੇ ਸਰਕਾਰੀ ਹਸਪਤਾਲ ਦੀ ਨਵੀਂ ਇਮਾਰਤ ਲਈ ਹਲਕਾ ਵਿਧਾਇਕ ਨੇ ਵਿਧਾਨ ਸਭਾ ’ਚ ਆਵਾਜ਼ ਉਠਾਈ ਅਗਲੀ ਖ਼ਬਰ ਡੀਪੂ ਹੋਲਡਰਾਂ ਵਲੋਂ ਧਰਨੇ ਦੇ 5ਵੇਂ ਦਿਨ ਤਿੱਖੀ ਨਾਅਰੇਬਾਜ਼ੀ
Ad Position 24
No active advertisement