05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਡੀ.ਸੀ. ਵਲੋਂ ਠੋਸ ਕੂੜਾ ਪ੍ਰਬੰਧਨ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਮਾਨਸਾ, 4 ਅਗਸਤ (ਸ. ਰਿ.)

Ad Position 21
No active advertisement
ਅਜੀਤ ਡੈਸਕ 05-08-2026
ਮਾਨਸਾ, 4 ਅਗਸਤ (ਸ.ਰਿ.)- ਪੰਜਾਬ ਸਰਕਾਰ ਵਲੋਂ ਸੂਬੇ ਦੇ ਪਿੰਡਾਂ ਨੂੰ ਸਾਫ਼-ਸੁਥਰਾ ਬਣਾਉਣ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਹੱਤਵਪੂਰਨ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਮੌਕੇ ਦੱਸਿਆ ਕਿ ਲੋਕ ਸਹੂਲਤ ਲਈ ਪਹਿਲੇ ਪੜਾਅ ’ਚ ਜ਼ਿਲ੍ਹੇ ਦੇ 70 ਪਿੰਡਾਂ ’ਚ ਠੋਸ ਕੂੜਾ ਪ੍ਰਬੰਧਨ ਇਕਾਈਆਂ ਦੀ ਸਥਾਪਨਾ ਕਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਏ.ਡੀ.ਸੀ. (ਪੇਂਡੂ ਵਿਕਾਸ) ਦੀ ਨਿਗਰਾਨੀ ਹੇਠ ਸਾਰੇ ਬਲਾਕਾਂ ’ਚ ਪਿੰਡਾਂ ਦੇ ਲੋਕਾਂ ਨੂੰ ਸੁੱਕਾ ਤੇ ਗਿੱਲਾ ਕੂੜਾ ਵੱਖ-ਵੱਖ ਕਰਨ ਦੀ ਸਿਖਲਾਈ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਪਿੰਡਾਂ ’ਚ ਅੰਦਰੂਨੀ ਪੱਧਰ ’ਤੇ ਲੋੜਵੰਦਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਗਿੱਲਾ ਤੇ ਸੁੱਕਾ ਕੂੜਾ ਲੋਕਾਂ ਦੇ ਘਰਾਂ ’ਚੋਂ ਇਕੱਤਰ ਕਰਨ ਲਈ ਰਿਕਸ਼ਾ ਰੇਹੜੀ ਆਦਿ ਉਪਲਬਧ ਕਰਵਾਏ ਜਾਣਗੇ। ਇਸ ਮੌਕੇ ਏ.ਡੀ.ਸੀ. (ਵਿਕਾਸ) ਕ੍ਰਿਤਿਕਾ ਗੋਇਲ, ਡੀ.ਡੀ.ਪੀ.ਓ. ਕਵਿਤਾ ਗਰਗ, ਰਾਊਂਡ ਗਲਾਸ ਫਾਊਂਡੇਸ਼ਨ ਦੇ ਪ੍ਰਤੀਨਿਧੀ ਸੋਮੇਸ਼ ਤੇ ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੰਗਤ ਰਾਏ ਬਾਂਸਲ ਨੂੰ ਭਾਜਪਾ ਦਾ ਸੂਬਾ ਸਕੱਤਰ ਵਜੋਂ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਅਗਲੀ ਖ਼ਬਰ ਜ਼ੋਨ ਪੱਧਰੀ ਰੱਸਾਕਸ਼ੀ ਮੁਕਾਬਲਿਆਂ ’ਚ ਸਰਕਾਰੀ ਹਾਈ ਸਕੂਲ ਮਾਖਾ ਦੀ ਝੰਡੀ
Ad Position 24
No active advertisement