05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਦੀਆਂ ਡਿਸਪੈਂਸਰੀਆਂ ਬੰਦ, ਕਮਿਊਨਿਟੀ ਹੈਲਥ ਅਫ਼ਸਰਾਂ ਦੀ ਮੁਕੰਮਲ ਹੜਤਾਲ ਸ਼ੁਰੂ

ਬਠਿੰਡਾ, 5 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ (ਸੀਐਚਓ) ਮੁਕੰਮਲ ਹੜਤਾਲ ‘ਤੇ ਚਲੇ ਗਏ ਹਨ। ਇਸ ਕਾਰਨ ਸੂਬੇ ਦੇ ਹਜ਼ਾਰਾਂ ਪਿੰਡਾਂ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ।

Ad Position 21
No active advertisement
ਅਜੀਤ ਡੈਸਕ 06-08-2026
ਬਠਿੰਡਾ, 5 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)- ਪੰਜਾਬ ਦੇ ਲਗਭਗ 2500 ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿਚ ਤਾਇਨਾਤ ਕਮਿਊਨਿਟੀ ਹੈਲਥ ਅਫ਼ਸਰ (ਸੀਐਚਓ) ਮੁਕੰਮਲ ਹੜਤਾਲ ‘ਤੇ ਚਲੇ ਗਏ ਹਨ। ਇਸ ਕਾਰਨ ਸੂਬੇ ਦੇ ਹਜ਼ਾਰਾਂ ਪਿੰਡਾਂ ਵਿਚ ਚੱਲ ਰਹੀਆਂ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਬਠਿੰਡਾ ਦੇ ਸੀਐਚਓ ਵਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸਿਹਤ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਸੌਂਪਦੇ ਹੋਏ ਰੋਸ ਪ੍ਰਦਰਸ਼ਨ ਕੀਤਾ ਅਤੇ ਨਾਅਰੇਬਾਜ਼ੀ ਕੀਤੀ ਗਈ। ਸੀ.ਐਚ.ਓ. ਐਸੋਸੀਏਸ਼ਨ ਦੀ ਸੂਬਾ ਕਮੇਟੀ ਮੈਂਬਰ ਰਮਨਵੀਰ ਕੌਰ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਤਨਖ਼ਾਹ ਵਿਚ 5000 ਦੇ ਸਥਾਈ ਵਾਧੇ ਦਾ ਭਰੋਸਾ ਦੇਣ ਦੇ ਬਾਵਜੂਦ ਇਸ ਨੂੰ ਤਨਖ਼ਾਹ ਵਿਚ ਸ਼ਾਮਿਲ ਕਰਨ ਦੀ ਥਾਂ ਇੰਸੈਂਟਿਵ ਦੇ ਰੂਪ ਵਿਚ ਲਾਗੂ ਕਰ ਦਿੱਤਾ ਅਤੇ ਇਸ ਨਾਲ ਬੈਂਚਮਾਰਕ ਦੀਆਂ ਸ਼ਰਤਾਂ ਜੋੜ ਦਿੱਤੀਆਂ। ਉਨ੍ਹਾਂ ਕਿਹਾ ਕਿ 4 ਅਗਸਤ ਨੂੰ ਜਾਰੀ ਨਵੀਆਂ ਗਾਈਡ ਲਾਈਨਜ਼ ਵਿਚ ਹੋਰ ਵੀ ਅਜਿਹੀਆਂ ਸ਼ਰਤਾਂ ਲਗਾਈਆਂ ਗਈਆਂ ਹਨ, ਜਿਨ੍ਹਾਂ ਨੂੰ ਪੂਰਾ ਕਰਨਾ ਲਗਭਗ ਅਸੰਭਵ ਹੈ।ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਦੀਆਂ ਨਵੀਆਂ ਨੀਤੀਆਂ ਸੀ.ਐਚ.ਓ. ਨੂੰ ਅਸਲ ਵਿੱਤੀ ਲਾਭ ਤੋਂ ਵਾਂਝਾ ਰੱਖਣ ਦੀ ਕੋਸ਼ਿਸ਼ ਹਨ। ਰੋਸ ਪ੍ਰਦਰਸ਼ਨਾਂ ਦੌਰਾਨ ਮੁਲਾਜ਼ਮਾਂ ਨੇ ਨਵੀਆਂ ਗਾਈਡ ਲਾਈਨਜ਼ ਦੀਆਂ ਕਾਪੀਆਂ ਸਾੜ ਕੇ ਸਰਕਾਰ ਦੀ ਵਾਅਦਾ-ਖ਼ਿਲਾਫ਼ੀ ਆਪਣਾ ਵਿਰੋਧ ਦਰਜ ਕਰਵਾਇਆ। ਯੂਨੀਅਨ ਨੇ ਮੰਗ ਕੀਤੀ ਕਿ 5000 ਤਨਖ਼ਾਹ ਵਿਚ ਸਥਾਈ ਵਾਧਾ ਕੀਤਾ ਜਾਵੇ, ਲੌਇਲਟੀ ਬੋਨਸ ਦਿੱਤਾ ਜਾਵੇ, ਸੀ.ਐਚ.ਓ. ਦਾ ਰੈਗੂਲਰ ਕੇਡਰ ਮਨਜ਼ੂਰ ਕੀਤਾ ਜਾਵੇ ਅਤੇ ਤਨਖ਼ਾਹ ਤੇ ਇੰਸੈਂਟਿਵ ਨੂੰ ਮਰਜ਼ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਕਈ ਵਾਰ ਮੀਟਿੰਗ ਲਈ ਸਮਾਂ ਮੰਗਣ ਦੇ ਬਾਵਜੂਦ ਸਰਕਾਰ ਨੇ ਕੋਈ ਗੰਭੀਰਤਾ ਨਹੀਂ ਦਿਖਾਈ। ਯੂਨੀਅਨ ਨੇ ਐਲਾਨ ਕੀਤਾ ਕਿ 10 ਅਗਸਤ ਨੂੰ ਨੈਸ਼ਨਲ ਹੈਲਥ ਮਿਸ਼ਨ (ਐਨ.ਐਚ.ਐਮ.) ਪੰਜਾਬ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਭਰ ਤੋਂ ਹਜ਼ਾਰਾਂ ਸੀ.ਐਚ.ਓ. ਵਿਸ਼ਾਲ ਰੋਸ ਧਰਨਾ ਦੇਣਗੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਬਠਿੰਡਾ ਵਿਚ ਹੋਏ ਰੋਸ ਪ੍ਰਦਰਸ਼ਨ ਦੌਰਾਨ ਸੀ.ਐਚ.ਓ. ਪੂਨਮ, ਮਨਪ੍ਰੀਤ ਕੌਰ, ਸੋਨੀਆ, ਸਰਬਜੀਤ ਕੌਰ, ਗੁਰਪ੍ਰੀਤ ਕੌਰ, ਸੰਦੀਪ ਕੌਰ, ਜਸਪ੍ਰੀਤ ਕੌਰ, ਰਾਜਵਿੰਦਰ ਸਿੰਘ, ਕਿਰਨ, ਇੰਦਰਜੀਤ ਕੌਰ, ਨੈਨਸੀ, ਕਿਰਨਦੀਪ ਕੌਰ, ਕਰਮਵੀਰ ਕੌਰ, ਰਵਿੰਦਰ ਕੌਰ, ਗਗਨਦੀਪ ਕੌਰ, ਬਲਜਿੰਦਰ ਕੌਰ, ਅਮਨਦੀਪ ਕੌਰ, ਵੀਰਪਾਲ ਕੌਰ ਸਮੇਤ ਸਮੂਹ ਸੀਐਚਓ ਮੁਲਾਜ਼ਮ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਲੋਜਪਾ ਵਲੋਂ ਸੰਗਠਨ ਮਜ਼ਬੂਤੀ ਲਈ ਲੜੀਵਾਰ ਮੀਟਿੰਗਾਂ ਅਗਲੀ ਖ਼ਬਰ ਗੁਰੂ ਅਮਰਦਾਸ ਆਦਰਸ਼ ਇਸਟੀਚਿਊਟ ਦੀਆਂ ਵਿਦਿਆਰਥਣਾਂ ਜ਼ੋਨ ਪੱਧਰੀ ਬੈਡਮਿੰਟਨ ਮੁਕਾਬਲਿਆਂ ’ਚ ਅੱਵਲ
Ad Position 24
No active advertisement