ਲੋਜਪਾ ਵਲੋਂ ਸੰਗਠਨ ਮਜ਼ਬੂਤੀ ਲਈ ਲੜੀਵਾਰ ਮੀਟਿੰਗਾਂ
ਬਠਿੰਡਾ, 5 ਅਗਸਤ (ਸੱਤਪਾਲ ਸਿੰਘ ਸਿਵੀਆਂ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪੰਜਾਬ ਇੰਚਾਰਜ ਡਾ. ਕੇ.
ਬਠਿੰਡਾ, 5 ਅਗਸਤ (ਸੱਤਪਾਲ ਸਿੰਘ ਸਿਵੀਆਂ)-ਲੋਕ ਜਨ ਸ਼ਕਤੀ ਪਾਰਟੀ (ਰਾਮ ਵਿਲਾਸ) ਦੇ ਪੰਜਾਬ ਇੰਚਾਰਜ ਡਾ. ਕੇ.ਪੀ. ਚੌਧਰੀ ਅਤੇ ਆਰ.ਪੀ. ਬਾਬਾ ਦੇ ਬਠਿੰਡਾ ਦੌਰੇ ਦੌਰਾਨ ਪਾਰਟੀ ਦੀਆਂ ਸੰਗਠਨਾਤਮਕ ਸਰਗਰਮੀਆਂ ਨੂੰ ਤੇਜ਼ ਕਰਨ ਲਈ ਲੜੀਵਾਰ ਮੀਟਿੰਗਾਂ ਕੀਤੀਆਂ ਗਈਆਂ। ਬਠਿੰਡਾ ਹਵਾਈ ਅੱਡੇ ’ਤੇ ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਦੋਵਾਂ ਆਗੂਆਂ ਦਾ ਨਿੱਘਾ ਸਵਾਗਤ ਕੀਤਾ। ਦੌਰੇ ਦੌਰਾਨ ਵਾਲਮੀਕੀ ਸਮਾਜ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੇ ਨਾਂਅ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਤੋਂ ਇਲਾਵਾ ਪਾਰਟੀ ਆਗੂਆਂ ਨੇ ਵਪਾਰੀ ਵਰਗ, ਵਕੀਲ ਭਾਈਚਾਰੇ, ਸਮਾਜਿਕ ਜਥੇਬੰਦੀਆਂ ਅਤੇ ਹੋਰ ਵਰਗਾਂ ਨਾਲ ਮੀਟਿੰਗਾਂ ਕਰਕੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਵਿਚਾਰ-ਵਟਾਂਦਰਾ ਕੀਤਾ। ਡਾ. ਕੇ.ਪੀ. ਚੌਧਰੀ ਨੇ ਪਾਰਟੀ ਵਰਕਰਾਂ ਨੂੰ ਸੰਗਠਨ ਮਜ਼ਬੂਤ ਕਰਨ ਅਤੇ ਪਾਰਟੀ ਦੀਆਂ ਨੀਤੀਆਂ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕੀਤੀ। ਇਸ ਮੌਕੇ ਆਗੂ ਗੁਰਦੁਆਰਾ ਕਿਲ੍ਹਾ ਮੁਬਾਰਕ ਸਾਹਿਬ ਵਿਖੇ ਨਤਮਸਤਕ ਹੋਏ। ਜ਼ਿਲ੍ਹਾ ਪ੍ਰਧਾਨ ਚੌਧਰੀ ਰਾਜੇਸ਼ ਕੁਮਾਰ ਗਹਿਰੀਵਾਲਾ ਨੇ ਕਿਹਾ ਕਿ ਪਾਰਟੀ ਪੰਜਾਬ ਵਿਚ ਆਪਣਾ ਅਧਾਰ ਮਜ਼ਬੂਤ ਕਰ ਰਹੀ ਹੈ ਤੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ। ਇਸ ਮੌਕੇ ਪਾਰਟੀ ਦੇ ਕਈ ਅਹੁਦੇਦਾਰ, ਵਪਾਰੀ, ਵਕੀਲ, ਸਮਾਜ ਸੇਵੀ ਅਤੇ ਹੋਰ ਵਰਕਰ ਵੀ ਹਾਜ਼ਰ ਸਨ।