ਚੋਰੀ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ ਨਾਲ ਮੌਤ
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਚੋਰੀ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ ਕਾਰਨ ਮੌਤ ਹੋਣ ਦੇ ਮਾਮਲੇ ’ਚ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਅਲੀਸ਼ੇਰ ਕਲਾਂ ਵਾਸੀ ਸੁਰਜੀਤ ਕੌਰ ਪਤਨੀ ਗੁਰਦੇਵ ਸਿੰਘ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਨ੍ਹਾਂ ਦਾ ਛੋਟਾ ਪੁੱਤਰ ਸਤਨਾਮ ਸਿੰਘ 4 ਅਗਸਤ ਨੂੰ ਦਵਾਈ ਲੈਣ ਲਈ ਮਾਨਸਾ ਸ਼ਹਿਰ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ।
ਮਾਨਸਾ, 6 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)- ਚੋਰੀ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ ਕਾਰਨ ਮੌਤ ਹੋਣ ਦੇ ਮਾਮਲੇ ’ਚ ਥਾਣਾ ਸ਼ਹਿਰੀ-2 ਮਾਨਸਾ ਪੁਲਿਸ ਨੇ ਮ੍ਰਿਤਕ ਦੀ ਪਤਨੀ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਅਲੀਸ਼ੇਰ ਕਲਾਂ ਵਾਸੀ ਸੁਰਜੀਤ ਕੌਰ ਪਤਨੀ ਗੁਰਦੇਵ ਸਿੰਘ ਨੇ ਆਪਣੇ ਬਿਆਨਾਂ ’ਚ ਦੱਸਿਆ ਕਿ ਉਨ੍ਹਾਂ ਦਾ ਛੋਟਾ ਪੁੱਤਰ ਸਤਨਾਮ ਸਿੰਘ 4 ਅਗਸਤ ਨੂੰ ਦਵਾਈ ਲੈਣ ਲਈ ਮਾਨਸਾ ਸ਼ਹਿਰ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। ਪੁਲਿਸ ਨੂੰ ਸੂਚਨਾ ਦਿੱਤੀ ਗਈ ਤਾਂ ਪਤਾ ਲੱਗਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਚੁੱਕੀ ਹੈ ਅਤੇ ਉਸ ਦੀ ਲਾਸ਼ ਸਿਵਲ ਹਸਪਤਾਲ ’ਚ ਰੱਖੀ ਗਈ ਹੈ। ਸੁਰਜੀਤ ਕੌਰ ਨੇ ਦੱਸਿਆ ਕਿ 5 ਅਗਸਤ ਨੂੰ ਪਰਿਵਾਰਕ ਮੈਂਬਰ ਜਦੋਂ ਮਾਨਸਾ ਵਿਖੇ ਜੋਤਾਂ ਵਾਲੀ ਗਲੀ ਪਹੁੰਚੇ ਅਤੇ ਆਪਣੇ ਪੱਧਰ ’ਤੇ ਜਾਣਕਾਰੀ ਇਕੱਠੀ ਕੀਤੀ ਤਾਂ ਪਤਾ ਲੱਗਿਆ ਕਿ 4 ਅਗਸਤ ਨੂੰ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਉਨ੍ਹਾਂ ਦੇ ਪੁੱਤਰ ਨੂੰ ਚੋਰ ਸਮਝ ਕੇ ਖੰਭੇ ਨਾਲ ਬੰਨ੍ਹ ਕੇ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸ਼ਿਕਾਇਤਕਰਤਾ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਕੁੱਟਮਾਰ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ਦੀ ਨੂੰਹ ਰਮਨਦੀਪ ਕੌਰ ਦੇ ਕਹਿਣ ’ਤੇ ਕੀਤੀ ਹੈ। ਪੁਲਿਸ ਨੇ ਸ਼ਿਕਾਇਤ ਦੇ ਆਧਾਰ ’ਤੇ ਰਮਨਦੀਪ ਕੌਰ ਸਮੇਤ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।