07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਭਾਕਿਯੂ (ਡਕੌਂਦਾ) ਵਲੋਂ 10 ਦੇ ਰੋਸ ਪ੍ਰਦਰਸ਼ਨਾਂ ਸੰਬੰਧੀ ਤਿਆਰੀ ਇਕੱਤਰਤਾ

ਮਾਨਸਾ, 6 ਅਗਸਤ (ਸਵਰਨ ਸਿੰਘ ਰਾਹੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਅਗਸਤ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਬੁਢਲਾਡਾ ਦੀ ਇਕੱਤਰਤਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਪਿਪਲੀਆਂ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਭਖਦੇ ਕਿਸਾਨੀ ਮਸਲਿਆਂ ‘ਤੇ ਚਰਚਾ ਕਰਦਿਆਂ ਦੱਸਿਆ ਕਿ 10 ਦੇ ਸਾਂਝੇ ਪ੍ਰੋਗਰਾਮਾਂ ‘ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ।

Ad Position 21
No active advertisement
ਬੁਢਲਾਡਾ ਵਿਖੇ ਭਾਕਿਯੂ (ਡਕੌਂਦਾ) ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। ਤਸਵੀਰ : ਟੋਨੀ ਬੁਢਲਾਡਾ 07-08-2026
ਮਾਨਸਾ, 6 ਅਗਸਤ (ਸਵਰਨ ਸਿੰਘ ਰਾਹੀ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ 10 ਅਗਸਤ ਨੂੰ ਜ਼ਿਲ੍ਹਾ ਅਤੇ ਤਹਿਸੀਲ ਪੱਧਰੀ ਰੋਸ ਪ੍ਰਦਰਸ਼ਨਾਂ ਦੀਆਂ ਤਿਆਰੀਆਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਬਲਾਕ ਬੁਢਲਾਡਾ ਦੀ ਇਕੱਤਰਤਾ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰਦੁਆਰਾ ਵਿਖੇ ਬਲਾਕ ਪ੍ਰਧਾਨ ਬਲਦੇਵ ਸਿੰਘ ਪਿਪਲੀਆਂ ਦੀ ਅਗਵਾਈ ਹੇਠ ਹੋਈ। ਆਗੂਆਂ ਨੇ ਭਖਦੇ ਕਿਸਾਨੀ ਮਸਲਿਆਂ ‘ਤੇ ਚਰਚਾ ਕਰਦਿਆਂ ਦੱਸਿਆ ਕਿ 10 ਦੇ ਸਾਂਝੇ ਪ੍ਰੋਗਰਾਮਾਂ ‘ਚ ਜਥੇਬੰਦੀ ਦੇ ਕਾਰਕੁਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਕਿਸਾਨ ਆਗੂਆਂ ਨੇ ਦੱਸਿਆ ਕਿ 12 ਅਗਸਤ ਨੂੰ ਮਹਿਲ ਕਲਾਂ ਵਿਖੇ ਮਨਾਏ ਜਾ ਰਹੇ ਸ਼ਹੀਦ ਕਿਰਨਜੀਤ ਕੌਰ ਦੇ 29ਵੇਂ ਸ਼ਰਧਾਂਜਲੀ ਸਮਾਗਮ ‘ਚ ਜ਼ਿਲ੍ਹੇ ਵਿਚੋਂ ਔਰਤਾਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕਰਨਗੀਆਂ ਜਦਕਿ 1 ਸਤੰਬਰ ਨੂੰ ਕਿਸਾਨੀ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚੇ ਦੇ ਸੱਦੇ ਤਹਿਤ ਹਫ਼ਤੇ ਲਈ ਚੰਡੀਗੜ੍ਹ ਵਿਖੇ ਪੱਕਾ ਮੋਰਚਾ ਲਗਾਇਆ ਜਾਵੇਗਾ, ਜਿਸ ਦੀ ਤਿਆਰੀ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ 14 ਅਗਸਤ ਨੂੰ ਬਰੇਟਾ ਵਿਖੇ ਸੀਵਰੇਜ ਦੇ ਮਸਲੇ ਨੂੰ ਲੈ ਕੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਤਾਰਾ ਚੰਦ ਬਰੇਟਾ, ਸੱਤਪਾਲ ਸਿੰਘ ਬਰ੍ਹੇ, ਦੇਵੀ ਰਾਮ ਰੰਘੜਿਆਲ, ਮੇਲਾ ਸਿੰਘ ਦਿਆਲਪੁਰਾ, ਜਗਜੀਵਨ ਸਿੰਘ ਹਸਨਪੁਰ, ਤੇਜ ਰਾਮ ਅਹਿਮਦਪੁਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਸਰਾ ਫਾਊਂਡੇਸ਼ਨ ਬਰੇਟਾ ਵਲੋਂ ਕਿਸ਼ਨਗੜ੍ਹ ਵਿਖੇ ਸਹਾਇਕ ਉਪਕਰਨਾਂ ਲਈ ਮੁਲਾਂਕਣ ਕੈਂਪ ਅਗਲੀ ਖ਼ਬਰ ਚੋਰੀ ਦੇ ਸ਼ੱਕ ’ਚ ਨੌਜਵਾਨ ਦੀ ਕੁੱਟਮਾਰ ਨਾਲ ਮੌਤ
Ad Position 24
No active advertisement