07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਆਸਰਾ ਫਾਊਂਡੇਸ਼ਨ ਬਰੇਟਾ ਵਲੋਂ ਕਿਸ਼ਨਗੜ੍ਹ ਵਿਖੇ ਸਹਾਇਕ ਉਪਕਰਨਾਂ ਲਈ ਮੁਲਾਂਕਣ ਕੈਂਪ

ਬਰੇਟਾ, 6 ਅਗਸਤ (ਪਾਲ ਸਿੰਘ ਮੰਡੇਰ)- ਆਸਰਾ ਫਾਊਂਡੇਸ਼ਨ ਬਰੇਟਾ ਵਲੋਂ ਬਿੱਗ ਹੋਪ ਫਾਊਂਡੇਸ਼ਨ ਦੇ ਸਹਿਯੋਗ ਨਾਲ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਬਜ਼ੁਰਗਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮੁਲਾਂਕਣ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਆਲੇ-ਦੁਆਲੇ ਦੇ ਪਿੰਡਾਂ ਤੋਂ ਪਹੁੰਚੇ 128 ਬਜ਼ੁਰਗਾਂ ਦੀ ਮਾਹਿਰ ਡਾਕਟਰੀ ਟੀਮ ਵਲੋਂ ਜਾਂਚ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 07-08-2026
ਬਰੇਟਾ, 6 ਅਗਸਤ (ਪਾਲ ਸਿੰਘ ਮੰਡੇਰ)- ਆਸਰਾ ਫਾਊਂਡੇਸ਼ਨ ਬਰੇਟਾ ਵਲੋਂ ਬਿੱਗ ਹੋਪ ਫਾਊਂਡੇਸ਼ਨ ਦੇ ਸਹਿਯੋਗ ਨਾਲ ਨੇੜਲੇ ਪਿੰਡ ਕਿਸ਼ਨਗੜ੍ਹ ਵਿਖੇ ਬਜ਼ੁਰਗਾਂ ਨੂੰ ਸਹਾਇਕ ਉਪਕਰਨ ਮੁਹੱਈਆ ਕਰਵਾਉਣ ਲਈ ਮੁਲਾਂਕਣ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਆਲੇ-ਦੁਆਲੇ ਦੇ ਪਿੰਡਾਂ ਤੋਂ ਪਹੁੰਚੇ 128 ਬਜ਼ੁਰਗਾਂ ਦੀ ਮਾਹਿਰ ਡਾਕਟਰੀ ਟੀਮ ਵਲੋਂ ਜਾਂਚ ਕੀਤੀ ਗਈ। ਜਾਂਚ ਦੌਰਾਨ ਲੋੜ ਅਨੁਸਾਰ ਵੀਲ੍ਹਚੇਅਰ, ਵਾਕਰ, ਟਰਾਈਪੌਡ, ਸੁਣਨ ਵਾਲੀਆਂ ਮਸ਼ੀਨਾਂ ਆਦਿ ਸਹਾਇਕ ਉਪਕਰਨਾਂ ਲਈ ਅਸੈਸਮੈਂਟ ਕਰ ਕੇ ਯੋਗ ਲਾਭਪਾਤਰੀਆਂ ਨੂੰ ਮੁਫ਼ਤ ਸਹਾਇਕ ਉਪਕਰਨ ਮੁਹੱਈਆ ਕਰਵਾਏ ਗਏ। ਇਸ ਦੌਰਾਨ ਵੱਖ-ਵੱਖ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ 120 ਘੰਟਿਆਂ ਦੇ ਸੋਸ਼ਲ ਵਰਕ ਇੰਟਰਨਸ਼ਿਪ ਪ੍ਰੋਗਰਾਮ ਤਹਿਤ ਕੈਂਪ ’ਚ ਸੇਵਾ ਨਿਭਾਈ ਅਤੇ ਬਜ਼ੁਰਗਾਂ ਦੀ ਸਹਾਇਤਾ ਕੀਤੀ। ਆਸਰਾ ਫਾਊਂਡੇਸ਼ਨ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੰਸਥਾ ਵਲੋਂ ਲੰਬੇ ਸਮੇਂ ਤੋਂ ਲੋਕ ਭਲਾਈ ਦੇ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੰਸਥਾ ਦਾ ਉਦੇਸ਼ ਲੋੜਵੰਦਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਦਿਵਾਉਣਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੇ ਭਵਿੱਖ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਲਈ ਕੈਰੀਅਰ ਮਾਰਗਦਰਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਭਾਕਿਯੂ (ਡਕੌਂਦਾ) ਵਲੋਂ 10 ਦੇ ਰੋਸ ਪ੍ਰਦਰਸ਼ਨਾਂ ਸੰਬੰਧੀ ਤਿਆਰੀ ਇਕੱਤਰਤਾ
Ad Position 24
No active advertisement