ਡਿਪਟੀ ਕਮਿਸ਼ਨਰ ਵਲੋਂ ਡੀ-ਵਾਰਮਿੰਗ ਦਿਵਸ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਡੀ-ਵਾਰਮਿੰਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਦਿਆਂ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਆਂਗਣਵਾੜੀ ਸੈਂਟਰਾਂ, ਹੋਰ ਵਿੱਦਿਅਕ ਅਦਾਰਿਆਂ ‘ਚ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਵਾਲਾ ਸੀਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖੁਆਈ ਜਾਵੇਗੀ।
ਮਾਨਸਾ, 6 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਡੀ-ਵਾਰਮਿੰਗ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਦਿਆਂ ਦੱਸਿਆ ਕਿ 10 ਅਗਸਤ ਨੂੰ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ, ਆਂਗਣਵਾੜੀ ਸੈਂਟਰਾਂ, ਹੋਰ ਵਿੱਦਿਅਕ ਅਦਾਰਿਆਂ ‘ਚ ਅਤੇ ਸਕੂਲ ਨਾ ਜਾਣ ਵਾਲੇ 1 ਤੋਂ 2 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਦੇ ਖ਼ਾਤਮੇ ਵਾਲਾ ਸੀਰਪ ਅਤੇ 2 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਗੋਲੀ ਖੁਆਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦਿਨ ਜੋ ਬੱਚੇ ਕਿਸੇ ਕਾਰਨ ਗੋਲੀ ਖਾਣ ਤੋਂ ਵਾਂਝੇ ਰਹਿ ਜਾਣਗੇ, ਉਨ੍ਹਾਂ ਨੂੰ ਮੋਪ ਅੱਪ ਰਾਊਂਡ 17 ਅਗਸਤ ਵਾਲੇ ਦਿਨ ਇਹ ਗੋਲੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਦੇ 119513 ਬੱਚਿਆਂ ਨੂੰ ਡੀ ਵਾਰਮਿੰਗ ਡੇਅ ਮੌਕੇ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ। ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਭਾਰਤ ਸਰਕਾਰ ਵਲੋਂ ਹਰ ਸਾਲ ਦੋ ਵਾਰ (6 ਮਹੀਨਿਆਂ ਦੇ ਫ਼ਰਕ ਨਾਲ) ਬੱਚਿਆਂ ਨੂੰ ਪੇਟ ਦੇ ਕੀੜੇ ਖ਼ਤਮ ਕਰਨ ਲਈ ਅਲਬੈਂਡਾਜੋਲ ਗੋਲੀਆਂ ਖੁਆਈਆਂ ਜਾਂਦੀਆਂ ਹਨ।