06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਲੋਂ ਗਿੱਧਾ ਕੋਚ ਖ਼ਿਲਾਫ਼ ਕਾਰਵਾਈ ਦੀ ਮੰਗ

ਮਾਨਸਾ, 6 ਅਗਸਤ (ਸੱਭਿ. ਪ੍ਰਤੀ.)

Ad Position 21
No active advertisement
ਅਜੀਤ ਡੈਸਕ 07-08-2026
ਮਾਨਸਾ, 6 ਅਗਸਤ (ਸੱਭਿ.ਪ੍ਰਤੀ.)- ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮੰਗ ਪੱਤਰ ਦੇ ਕੇ ਗਿੱਧਾ ਕੋਚ ਪਾਲ ਸਿੰਘ ਸਮਾਓਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਦਿੱਤੇ ਮੰਗ ਪੱਤਰ ‘ਚ ਦੱਸਿਆ ਕਿ ਪਿਛਲੇ ਦਿਨੀਂ ਤੀਆਂ ਦੇ ਸਮਾਗਮ ਦੌਰਾਨ ਉਕਤ ਵਿਅਕਤੀ ਨੂੰ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਤੁਲਨਾ ਮਾਤਾ ਗੁਜਰ ਕੌਰ ਜੀ ਨਾਲ ਕੀਤੀ ਸੀ। ਜਥੇਬੰਦੀ ਦੇ ਆਗੂ ਅਵਤਾਰ ਸਿੰਘ ਜਵਾਹਰਕੇ ਨੇ ਕਿਹਾ ਕਿ ਇਸ ਨਾਲ ਸਿੱਖਾਂ ਸੰਗਤਾਂ, ਜਥੇਬੰਦੀਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਸ ਸਬੰਧੀ ਉਨ੍ਹਾਂ ਥਾਣਾ ਭੀਖੀ ਦੀ ਪੁਲਿਸ ਨੂੰ ਵੀ ਸੂਚਿਤ ਕੀਤਾ ਹੈ। ਦੂਸਰੇ ਪਾਸੇ ਗਿੱਧਾ ਕੋਚ ਨੇ ਜਨਤਕ ਤੌਰ ‘ਤੇ ਮੁਆਫ਼ੀ ਮੰਗਦਿਆਂ ਇਸ ਨੂੰ ਵੱਡੀ ਭੁੱਲ ਦੱਸਿਆ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡ ਭਾਈ ਦੇਸਾ ਦੇ ਬੱਸ ਸਟੈਂਡ ਦੇ ਸਟੀਲ ਨਾਲ ਬਣੇ ਸੈੱਡ ਦਾ ਭੁੱਚਰ ਵਲੋਂ ਉਦਘਾਟਨ ਅਗਲੀ ਖ਼ਬਰ ਵਿਦੇਸ਼ ਭੇਜਣ ਦੇ ਨਾਂਅ ’ਤੇ 65 ਲੱਖ ਦੀ ਠੱਗੀ ਮਾਰਨ ’ਤੇ 5 ਲੋਕਾਂ ਖਿਲਾਫ਼ ਮਾਮਲਾ ਦਰਜ
Ad Position 24
No active advertisement