06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਸੈਸ਼ਨ ’ਚ ਹਲਕਾ ਬੁਢਲਾਡਾ ਦੇ ਕਈ ਮੁੱਦੇ ਉਠਾਏ

ਬਰੇਟਾ, 6 ਅਗਸਤ (ਜੀਵਨ ਸ਼ਰਮਾ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਸੈਸ਼ਨ ’ਚ ਹਲਕੇ ਦੀਆਂ ਸਮੱਸਿਆਵਾਂ ਸੰਬੰਧੀ ਕਈ ਮੁੱਦੇ ਉਠਾਏ। ਉਨ੍ਹਾਂ ਕਿਹਾ ਕਿ ਪਿੰਡ ਗੋਰਖਨਾਥ ਦੀ ਹਾਲੇ ਤੱਕ ਮੁਰੱਬੇਬੰਦੀ ਨਹੀਂ ਹੋਈ, ਜਿਸ ਕਾਰਨ ਕਿਸਾਨਾਂ ਨੂੰ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ, ਤਕਸੀਮ ਅਤੇ ਹੋਰ ਕੰਮਾਂ ਲਈ ਵੱਡੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ।

Ad Position 21
No active advertisement
ਵਿਧਾਨ ਸਭਾ ਸ਼ੈਸ਼ਨ ’ਚ ਹਲਕੇ ਦੇ ਮੁੱਦੇ ਉਠਾਉਂਦੇ ਹੋਏ ਵਿਧਾਇਕ ਬੁੱਧ ਰਾਮ। ਅਜੀਤ ਤਸਵੀਰ 07-08-2026
ਬਰੇਟਾ, 6 ਅਗਸਤ (ਜੀਵਨ ਸ਼ਰਮਾ)- ਹਲਕਾ ਬੁਢਲਾਡਾ ਦੇ ਵਿਧਾਇਕ ਬੁੱਧ ਰਾਮ ਨੇ ਵਿਧਾਨ ਸਭਾ ਸੈਸ਼ਨ ’ਚ ਹਲਕੇ ਦੀਆਂ ਸਮੱਸਿਆਵਾਂ ਸੰਬੰਧੀ ਕਈ ਮੁੱਦੇ ਉਠਾਏ। ਉਨ੍ਹਾਂ ਕਿਹਾ ਕਿ ਪਿੰਡ ਗੋਰਖਨਾਥ ਦੀ ਹਾਲੇ ਤੱਕ ਮੁਰੱਬੇਬੰਦੀ ਨਹੀਂ ਹੋਈ, ਜਿਸ ਕਾਰਨ ਕਿਸਾਨਾਂ ਨੂੰ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ, ਤਕਸੀਮ ਅਤੇ ਹੋਰ ਕੰਮਾਂ ਲਈ ਵੱਡੀਆਂ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸ ਤੋਂ ਇਲਾਵਾ ਬੁਢਲਾਡਾ ਤੋਂ ਰਤੀਆ ਤੱਕ ਜਾਂਦੇ ਸਟੇਟ ਹਾਈਵੇ ਦੀ ਖ਼ਰਾਬ ਹਾਲਤ ਦਾ ਮੁੱਦਾ ਉਠਾਇਆ। ਉਨ੍ਹਾਂ ਦੱਸਿਆ ਕਿ ਬੋਹਾ ਨੇੜੇ ਨਹਿਰ ਕੋਲ ਅਤੇ ਪਿੰਡ ਗਾਮੀਵਾਲਾ ਨੇੜੇ ਸੜਕ ਕਾਫ਼ੀ ਨੀਵੀਂ ਹੋ ਚੁੱਕੀ ਹੈ, ਜਿਸ ਕਾਰਨ ਜਿੱਥੇ ਮੀਂਹ ਦਾ ਪਾਣੀ ਲੰਬੇ ਸਮੇਂ ਤੱਕ ਖੜ੍ਹਾ ਰਹਿੰਦਾ ਹੈ ਉੱਥੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਵਿਧਾਇਕ ਨੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਅਪੀਲ ਕੀਤੀ ਕਿ ਉਕਤ ਸੜਕ ਦੀ ਮੁਰੰਮਤ ਇੰਟਰਲਾਕਿੰਗ ਬਲਾਕਾਂ ਨਾਲ ਕਰਵਾਈ ਜਾਵੇ ਤਾਂ ਜੋ ਭਵਿੱਖ ’ਚ ਪਾਣੀ ਖੜ੍ਹਨ ਕਾਰਨ ਸੜਕ ਮੁੜ ਖ਼ਰਾਬ ਨਾ ਹੋਵੇ। ਉਨ੍ਹਾਂ ਉਮੀਦ ਜਤਾਈ ਕਿ ਪੰਜਾਬ ਸਰਕਾਰ ਲੋਕ ਹਿਤਾਂ ਨਾਲ ਜੁੜੇ ਅਹਿਮ ਮੁੱਦਿਆਂ ਦਾ ਜਲਦੀ ਹੱਲ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸ਼ਕਤੀ ਕੀਰਤਨ ਮੰਡਲ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਬੱਸ ਰਵਾਨਾ ਅਗਲੀ ਖ਼ਬਰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੇ ਸੜਕ ਸੁਰੱਖਿਆ ਨਿਯਮਾਂ ਸੰਬੰਧੀ ਕੀਤਾ ਜਾਗਰੂਕ
Ad Position 24
No active advertisement