06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਸਰਵਹਿੱਤ ਪ੍ਰਕਾਸ਼ਨ ਪ੍ਰਮੁੱਖ ਵਲੋਂ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਭੀਖੀ ਦਾ ਦੌਰਾ

ਭੀਖੀ, 6 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਐਜੂਕੇਸ਼ਨਲ ਸੁਸਾਇਟੀ ਪੰਜਾਬ ਦੇ ਸਰਵਹਿੱਤ ਪ੍ਰਕਾਸ਼ਨ ਪ੍ਰਮੁੱਖ ਨਰਿੰਦਰ ਕੁਮਾਰ ਨੇ ਸਥਾਨਕ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਵਲੋਂ ਫੁੱਲ ਭੇਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-08-2026
ਭੀਖੀ, 6 ਅਗਸਤ (ਬਲਕਾਰ ਸਿੰਘ ਸਹੋਤਾ)- ਸਰਵਹਿੱਤਕਾਰੀ ਐਜੂਕੇਸ਼ਨਲ ਸੁਸਾਇਟੀ ਪੰਜਾਬ ਦੇ ਸਰਵਹਿੱਤ ਪ੍ਰਕਾਸ਼ਨ ਪ੍ਰਮੁੱਖ ਨਰਿੰਦਰ ਕੁਮਾਰ ਨੇ ਸਥਾਨਕ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਦਾ ਦੌਰਾ ਕੀਤਾ। ਸਕੂਲ ਪਹੁੰਚਣ ’ਤੇ ਵਿਦਿਆਰਥੀਆਂ ਵਲੋਂ ਫੁੱਲ ਭੇਟ ਕਰ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਉਨ੍ਹਾਂ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਲਿਖਣ ਕਲਾ ਦੇ ਮਹੱਤਵ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀ ਸਿਰਜਣਾਤਮਕ ਲਿਖਤ, ਕਵਿਤਾਵਾਂ, ਲੇਖ, ਕਹਾਣੀਆਂ ਅਤੇ ਹੋਰ ਰਚਨਾਵਾਂ ਲਿਖਣ ਲਈ ਪ੍ਰੇਰਿਤ ਕਰਦਿਆਂ ਆਪਣੀਆਂ ਰਚਨਾਵਾਂ ਨੂੰ ‘ਸਰਵਹਿੱਤ ਸੰਦੇਸ਼’ ’ਚ ਪ੍ਰਕਾਸ਼ਨ ਲਈ ਭੇਜਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਲਿਖਣ ਦੀ ਆਦਤ ਵਿਚਾਰਾਂ ਨੂੰ ਪ੍ਰਗਟ ਕਰਨ ਦੀ ਸਮਰੱਥਾ, ਭਾਸ਼ਾਈ ਦਖ਼ਲ ਅਤੇ ਆਤਮ-ਵਿਸ਼ਵਾਸ ਨੂੰ ਨਿਖਾਰਦੀ ਹੈ। ਉਨ੍ਹਾਂ ਵਿਦਿਆਰਥੀਆਂ ’ਚ ਸਿਰਜਣਾਤਮਕ ਲਿਖਣ ਦੀ ਰੁਚੀ ਵਿਕਸਿਤ ਕਰਨ ਲਈ ਨਿਰੰਤਰ ਯਤਨ ਕਰਨ ਦੀ ਵੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਰੁਪਿੰਦਰ ਪਟਿਆਲ, ਸਤੀਸ਼ ਕੁਮਾਰ, ਜਗਦੀਪ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਮਿਊਨਿਟੀ ਹੈਲਥ ਅਫ਼ਸਰਾਂ ਨੇ ਸਿਹਤ ਵਿਭਾਗ ਦੇ ਡਾਇਰੈਕਟਰ ਦੇ ਨਾਂਅ ਮੰਗ ਪੱਤਰ ਭੇਜੇ ਅਗਲੀ ਖ਼ਬਰ ਪੰਜਾਬ ਕਿਸਾਨ ਯੂਨੀਅਨ ਵਲੋਂ 10 ਨੂੰ ਜੇਲ੍ਹ ਭਰੋ ਅੰਦੋਲਨ ਸੰਬੰਧੀ ਤਿਆਰੀ ਮੀਟਿੰਗ
Ad Position 24
No active advertisement