07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੀਵਰੇਜ ਦੇ ਗੰਦੇ ਪਾਣੀ ਅਤੇ ਟੁੱਟੀ ਸੜਕ ਦੀ ਸਮੱਸਿਆ ਦਾ ਹੱਲ ਕਦੋਂ ਹੋਵੇਗਾ?

ਰਾਮਾਂ ਮੰਡੀ, 7 ਅਗਸਤ (ਤਰਸੇਮ ਸਿੰਗਲਾ)-ਸਥਾਨਕ ਨਾਇਰਾ ਪੈਟਰੋਲ ਪੰਪ ਅਤੇ ਸਿਹਤ ਜ਼ਿੰਮਾ ਦੇ ਅੱਗੇ ਰਾਮਸਰਾ ਰੋਡ ’ਤੇ ਪਿਛਲੇ ਕਰੀਬ ਚਾਰ ਸਾਲਾਂ ਤੋਂ ਸੀਵਰੇਜ ਦੀ ਲੀਕੇਜ ਕਾਰਨ ਗੰਦਾ ਪਾਣੀ ਸੜਕ ’ਤੇ ਫੈਲਿਆ ਹੋਇਆ ਹੈ। ਇਸ ਕਾਰਨ ਸੜਕ ਵੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਨਾਲ ਰੋਜ਼ਾਨਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

Ad Position 21
No active advertisement
ਪੈਟਰੋਲ ਪੰਪ ਨੇੜੇ ਟੁੱਟੀ ਸੜਕ ਅਤੇ ਸੀਵਰੇਜ ਦਾ ਸੜਕ ’ਤੇ ਫੈਲਿਆ ਗੰਦਾ ਪਾਣੀ। ਤਸਵੀਰ: ਸਿੰਗਲਾ 08-08-2026
ਰਾਮਾਂ ਮੰਡੀ, 7 ਅਗਸਤ (ਤਰਸੇਮ ਸਿੰਗਲਾ)-ਸਥਾਨਕ ਨਾਇਰਾ ਪੈਟਰੋਲ ਪੰਪ ਅਤੇ ਸਿਹਤ ਜ਼ਿੰਮਾ ਦੇ ਅੱਗੇ ਰਾਮਸਰਾ ਰੋਡ ’ਤੇ ਪਿਛਲੇ ਕਰੀਬ ਚਾਰ ਸਾਲਾਂ ਤੋਂ ਸੀਵਰੇਜ ਦੀ ਲੀਕੇਜ ਕਾਰਨ ਗੰਦਾ ਪਾਣੀ ਸੜਕ ’ਤੇ ਫੈਲਿਆ ਹੋਇਆ ਹੈ। ਇਸ ਕਾਰਨ ਸੜਕ ਵੀ ਬੁਰੀ ਤਰ੍ਹਾਂ ਟੁੱਟ ਚੁੱਕੀ ਹੈ, ਜਿਸ ਨਾਲ ਰੋਜ਼ਾਨਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਇਹ ਮਾਮਲਾ ਲਿਆਂਦਾ ਗਿਆ ਹੈ, ਪਰ ਅਜੇ ਤੱਕ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਕਾਰਜਕਾਲ ਸਮਾਪਤ ਹੋਣ ਵਿਚ ਹੁਣ ਕੁਝ ਹੀ ਮਹੀਨੇ ਬਾਕੀ ਹਨ, ਪਰ ਚਾਰ ਸਾਲਾਂ ਤੋਂ ਲੋਕ ਇਸ ਟੁੱਟੀ ਸੜਕ ਅਤੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦੇ ਹੱਲ ਦੀ ਉਡੀਕ ਕਰ ਰਹੇ ਹਨ। ਇਲਾਕਾ ਵਾਸੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਦਾ ਜਲਦ ਤੋਂ ਜਲਦ ਸਥਾਈ ਹੱਲ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਮੱਲੂਆਣਾ ਏਰੀਆ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਗੁਰਤੇਜ ਮਹਿਰਾਜ ਅਗਲੀ ਖ਼ਬਰ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਪੁਰਾਤਨ ਮਰਿਯਾਦਾ ਅਨੁਸਾਰ ਆਖੰਡ ਪਾਠ ਦੇ ਭੋਗਾਂ ਉਪਰੰਤ ਗੁਰਮਤਿ ਸਮ...
Ad Position 24