07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਮੱਲੂਆਣਾ ਏਰੀਆ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਗੁਰਤੇਜ ਮਹਿਰਾਜ

ਮਹਿਰਾਜ, 7 ਅਗਸਤ (ਸੁਖਪਾਲ ਮਹਿਰਾਜ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਤੇਜ ਮਹਿਰਾਜ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਵਫ਼ਦ ਨੇ ਮਹਿਰਾਜ ਗਰਿੱਡ ਵਿਖੇ ਪਹੁੰਚ ਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਵਫ਼ਦ ਵਿਚ ਸਿਕੰਦਰ ਸਿੰਘ ਖਾਲਸਾ, ਰਮਨਜੀਤ ਸਿੰਘ, ਗੁਰਦੀਪ ਸਿੰਘ (ਗੀਪਾ), ਰਾਮ ਸਿੰਘ ਗਿੱਲ, ਗੁਰਮੁੱਖ ਸਿੰਘ ਗੱਗਾ, ਜੁਗਰਾਜ ਸਿੰਘ ਅਤੇ ਕਾਲਾ ਸਿੰਘ ਵੀ ਸ਼ਾਮਿਲ ਸਨ।

Ad Position 21
No active advertisement
ਮਹਿਰਾਜ ਗਰਿੱਡ ਵਿਖੇ ਬਿਜਲੀ ਸਪਲਾਈ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਕਿਸਾਨ ਆਗੂ। ਤਸਵੀਰ: ਸੁਖਪਾਲ ਮਹਿਰਾਜ 08-08-2026
ਮਹਿਰਾਜ, 7 ਅਗਸਤ (ਸੁਖਪਾਲ ਮਹਿਰਾਜ)-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਗੁਰਤੇਜ ਮਹਿਰਾਜ ਦੀ ਅਗਵਾਈ ਹੇਠ ਕਿਸਾਨ ਆਗੂਆਂ ਦੇ ਵਫ਼ਦ ਨੇ ਮਹਿਰਾਜ ਗਰਿੱਡ ਵਿਖੇ ਪਹੁੰਚ ਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਮੀਟਿੰਗ ਕੀਤੀ। ਵਫ਼ਦ ਵਿਚ ਸਿਕੰਦਰ ਸਿੰਘ ਖਾਲਸਾ, ਰਮਨਜੀਤ ਸਿੰਘ, ਗੁਰਦੀਪ ਸਿੰਘ (ਗੀਪਾ), ਰਾਮ ਸਿੰਘ ਗਿੱਲ, ਗੁਰਮੁੱਖ ਸਿੰਘ ਗੱਗਾ, ਜੁਗਰਾਜ ਸਿੰਘ ਅਤੇ ਕਾਲਾ ਸਿੰਘ ਵੀ ਸ਼ਾਮਿਲ ਸਨ। ਮੀਟਿੰਗ ਦੌਰਾਨ ਆਗੂਆਂ ਨੇ ਮੱਲੂਆਣਾ ਏਰੀਆ ਦੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਆ ਰਹੀਆਂ ਬਿਜਲੀ ਸਪਲਾਈ ਦੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਲਗਾਤਾਰ ਟ੍ਰਿਪਿੰਗ, ਵਾਰ-ਵਾਰ ਬਿਜਲੀ ਕੱਟ ਅਤੇ ਅਨਿਯਮਿਤ ਸਪਲਾਈ ਕਾਰਨ ਸਿੰਚਾਈ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ। ਗੁਰਤੇਜ ਮਹਿਰਾਜ ਨੇ ਕਿਹਾ ਕਿ ਕਿਸਾਨ ਪਹਿਲਾਂ ਹੀ ਵੱਧ ਰਹੀਆਂ ਖੇਤੀ ਲਾਗਤਾਂ ਅਤੇ ਹੋਰ ਮੁਸ਼ਕਲਾਂ ਨਾਲ ਜੂਝ ਰਹੇ ਹਨ। ਅਜਿਹੇ ਸਮੇਂ ਨਿਰਧਾਰਿਤ ਸਮੇਂ ਦੌਰਾਨ ਵੀ ਬਿਜਲੀ ਟ੍ਰਿਪਿੰਗ ਅਤੇ ਕੱਟਾਂ ਕਾਰਨ ਬੰਦ ਰਹਿਣ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵੱਧ ਜਾਂਦੀਆਂ ਹਨ ਅਤੇ ਫ਼ਸਲ ’ਤੇ ਵੀ ਮਾੜਾ ਅਸਰ ਪੈਂਦਾ ਹੈ। ਕਿਸਾਨ ਆਗੂਆਂ ਨੇ ਬਿਜਲੀ ਵਿਭਾਗ ਤੋਂ ਮੰਗ ਕੀਤੀ ਕਿ ਮੱਲੂਆਣਾ ਏਰੀਆ ਦੇ ਕਿਸਾਨਾਂ ਨੂੰ ਝੋਨੇ ਦੇ ਸੀਜਨ ਦੌਰਾਨ ਨਿਰਵਿਘਨ, ਤਰਤੀਬਵਾਰ ਅਤੇ ਨਿਰਧਾਰਿਤ ਸਮੇਂ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਤਾਂ ਜੋ ਸਿੰਚਾਈ ਦਾ ਕੰਮ ਬਿਨ੍ਹਾਂ ਰੁਕਾਵਟ ਜਾਰੀ ਰਹੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਝੱਲਣਾ ਪਵੇ। ਇਸ ਮੌਕੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਕਿਸਾਨ ਆਗੂਆਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਭਰੋਸਾ ਦਿੱਤਾ ਕਿ ਤਕਨੀਕੀ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਕਿਸਾਨਾਂ ਨੂੰ ਬਿਹਤਰ ਤੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਮਹਿਰਾਜ ਦੇ ਅਕਾਲੀ ਆਗੂਆਂ ਨੇ ਕੀਤੀ ਮੁਲਾਕਾਤ ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਅਤੇ ਟੁੱਟੀ ਸੜਕ ਦੀ ਸਮੱਸਿਆ ਦਾ ਹੱਲ ਕਦੋਂ ਹੋਵੇਗਾ?
Ad Position 24