07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਮਹਿਰਾਜ ਦੇ ਅਕਾਲੀ ਆਗੂਆਂ ਨੇ ਕੀਤੀ ਮੁਲਾਕਾਤ

ਮਹਿਰਾਜ, 7 ਅਗਸਤ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਮਹਿਰਾਜ ਦੇ ਅਕਾਲੀ ਆਗੂਆਂ ਨੇ ਮੁਲਾਕਾਤ ਕਰਕੇ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਅਤੇ ਹਲਕੇ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਹਿਰਾਜ ਵਾਸੀ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰਚਾਰ ਸਕੱਤਰ ਤਰਸੇਮ ਸਿੰਘ ਸੇਮਾ, ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਨੰਬਰਦਾਰ, ਰਘਵੀਰ ਸਿੰਘ ਅਤੇ ਮਹਿੰਦਰ ਸਿੰਘ ਹਾਜ਼ਰ ਸਨ।

Ad Position 21
No active advertisement
ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਮੁਲਾਕਾਤ ਦੌਰਾਨ ਮਹਿਰਾਜ ਦੇ ਅਕਾਲੀ ਆਗੂ। ਤਸਵੀਰ: ਸੁਖਪਾਲ ਮਹਿਰਾਜ 08-08-2026
ਮਹਿਰਾਜ, 7 ਅਗਸਤ (ਸੁਖਪਾਲ ਮਹਿਰਾਜ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨਾਲ ਮਹਿਰਾਜ ਦੇ ਅਕਾਲੀ ਆਗੂਆਂ ਨੇ ਮੁਲਾਕਾਤ ਕਰਕੇ ਪਾਰਟੀ ਦੀਆਂ ਜਥੇਬੰਦਕ ਸਰਗਰਮੀਆਂ ਅਤੇ ਹਲਕੇ ਦੇ ਮੌਜੂਦਾ ਹਾਲਾਤਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਮਹਿਰਾਜ ਵਾਸੀ ਜ਼ਿਲ੍ਹਾ ਜਨਰਲ ਸਕੱਤਰ ਕੁਲਵਿੰਦਰ ਸਿੰਘ, ਜ਼ਿਲ੍ਹਾ ਪ੍ਰਚਾਰ ਸਕੱਤਰ ਤਰਸੇਮ ਸਿੰਘ ਸੇਮਾ, ਸੀਨੀਅਰ ਅਕਾਲੀ ਆਗੂ ਬੂਟਾ ਸਿੰਘ ਨੰਬਰਦਾਰ, ਰਘਵੀਰ ਸਿੰਘ ਅਤੇ ਮਹਿੰਦਰ ਸਿੰਘ ਹਾਜ਼ਰ ਸਨ। ਇਸ ਮੌਕੇ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਉਸ ਦੇ ਵਫ਼ਾਦਾਰ ਵਰਕਰਾਂ ਅਤੇ ਮਜ਼ਬੂਤ ਜਥੇਬੰਦਕ ਢਾਂਚੇ ਵਿਚ ਹੈ। ਉਨ੍ਹਾਂ ਕਿਹਾ ਕਿ ਨਵੀਂਆਂ ਜ਼ਿੰਮੇਵਾਰੀਆਂ ਸੰਭਾਲਣ ਵਾਲੇ ਅਹੁੱਦੇਦਾਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਤਕ ਮਸਲਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ। ਉਕਤ ਆਗੂਆਂ ਨੇ ਸਿਕੰਦਰ ਸਿੰਘ ਮਲੂਕਾ ਦਾ ਜ਼ਿਲ੍ਹਾ ਜਥੇਬੰਦੀ ਵਿਚ ਅਹਿਮ ਜ਼ਿੰਮੇਵਾਰੀਆਂ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ, ਵਰਕਰਾਂ ਨੂੰ ਇੱਕਜੁੱਟ ਕਰਨ ਅਤੇ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਬਣਾਉਣ ਲਈ ਉਹ ਲਗਾਤਾਰ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਭੁੱਚੋ ਮੰਡੀ ਵਿਖੇ 10 ਕਰੋੜ ਨਸ਼ਾ ਮੁਕਤੀ ਪ੍ਰਤਿੱਗਿਆ ਮਹਾਂਅਭਿਆਨ ਦਾ ਆਗਾਜ਼ ਅਗਲੀ ਖ਼ਬਰ ਮੱਲੂਆਣਾ ਏਰੀਆ ਦੇ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ-ਗੁਰਤੇਜ ਮਹਿਰਾਜ
Ad Position 24