07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਹਾਕੀ ਨੈਸ਼ਨਲ ਚੈਂਪੀਅਨਸ਼ਿਪ ’ਚ ਗੁਰੂ ਗੋਬਿੰਦ ਸਿੰਘ ਸਕੂਲ, ਮਲੂਕਾ ਦੀ ਪਰਨੀਤ ਦੀ ਟੀਮ ਨੇ ਕਾਂਸੀ ਦਾ ਤਗਮਾ ਜਿੱਤਿਆ

ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ): ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੀ ਹੋਣਹਾਰ ਵਿਦਿਆਰਥਣ ਪਰਨੀਤ ਕੌਰ ਮਲੂਕਾ ਨੇ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਹਾਕੀ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਦੇਸ਼ ਭਰ ਦੀਆਂ ਸਰਵੋਤਮ ਟੀਮਾਂ ਨੇ ਭਾਗ ਲਿਆ।

Ad Position 21
No active advertisement
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਦੀ ਹਾਕੀ ਖਿਡਾਰਣ ਪਰਨੀਤ ਕੌਰ ਮਲੂਕਾ ਨਾਲ ਕੋਚ ਬਾਬਾ ਗੁਰਦੀਪ ਸਿੰਘ ਭਗਤਾ। ਤਸਵੀਰ : ਸੁਖਪਾਲ ਸਿੰਘ ਸੋਨੀ 08-08-2026
ਭਗਤਾ ਭਾਈਕਾ, 7 ਅਗਸਤ (ਸੁਖਪਾਲ ਸਿੰਘ ਸੋਨੀ): ਸ਼੍ਰੋਮਣੀ ਗੁਰਦੁਆਰਾ ਕਮੇਟੀ ਦੀ ਸਿਰਮੌਰ ਸੰਸਥਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਮਲੂਕਾ ਦੀ ਹੋਣਹਾਰ ਵਿਦਿਆਰਥਣ ਪਰਨੀਤ ਕੌਰ ਮਲੂਕਾ ਨੇ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੇ ਸਕੂਲ, ਮਾਪਿਆਂ ਅਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਗਵਾਲੀਅਰ (ਮੱਧ ਪ੍ਰਦੇਸ਼) ਵਿਖੇ ਹਾਕੀ ਇੰਡੀਆ ਦੇ ਸਹਿਯੋਗ ਨਾਲ ਕਰਵਾਈ ਗਈ ਜੂਨੀਅਰ ਹਾਕੀ ਨੈਸ਼ਨਲ ਚੈਂਪੀਅਨਸ਼ਿਪ ਵਿਚ ਦੇਸ਼ ਭਰ ਦੀਆਂ ਸਰਵੋਤਮ ਟੀਮਾਂ ਨੇ ਭਾਗ ਲਿਆ। ਇਸ ਰਾਸ਼ਟਰੀ ਮੁਕਾਬਲੇ ਵਿਚ ਪਰਨੀਤ ਕੌਰ ਆਪਣੀ ਟੀਮ ਦੀ ਅਹਿਮ ਮੈਂਬਰ ਰਹੀ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਆਪਣੀ ਟੀਮ ਨੂੰ ਤੀਜਾ ਸਥਾਨ ਦਿਵਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਟੀਮ ਵਲੋਂ ਹਾਸਲ ਕਾਂਸੀ ਦਾ ਤਗਮਾ ਸਕੂਲ ਲਈ ਬਹੁਤ ਹੀ ਮਾਣ ਵਾਲੀ ਪ੍ਰਾਪਤੀ ਹੈ।ਪ੍ਰਿੰਸੀਪਲ ਗੁਰਿੰਦਰ ਕੌਰ ਨੇ ਉਕਤ ਸਫਲਤਾ ’ਤੇ ਪਰਨੀਤ ਕੌਰ ਪੁੱਤਰੀ ਰਣਧੀਰ ਸਿੰਘ ਵਾਸੀ ਮਲੂਕਾ ਅਤੇ ਉਸ ਦੇ ਮਾਪਿਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਸਕੂਲ ਹਮੇਸ਼ਾ ਹੀ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਣ ਲਈ ਉਤਸ਼ਾਹਿਤ ਕਰਦਾ ਹੈ। ਉਨ੍ਹਾਂ ਕਿਹਾ ਕਿ ਪਰਨੀਤ ਦੀ ਇਹ ਉਪਲਬਧੀ ਸਮੂਹ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ। ਪ੍ਰਾਪਤੀ ਇਹ ਸਾਬਤ ਕਰਦੀ ਹੈ ਕਿ ਮਿਹਨਤ, ਅਨੁਸ਼ਾਸਨ ਅਤੇ ਸਮਰਪਣ ਨਾਲ ਹਰ ਮੰਜ਼ਿਲ ਹਾਸਲ ਕੀਤੀ ਜਾ ਸਕਦੀ ਹੈ।ਡੀ.ਪੀ. ਸ਼ਮਸ਼ੇਰ ਸਿੰਘ ਨੇ ਕਿਹਾ ਕਿ ਪਰਨੀਤ ਕੌਰ ਨੇ ਆਪਣੀ ਲਗਾਤਾਰ ਮਿਹਨਤ ਅਤੇ ਦ੍ਰਿੜ੍ਹ ਇਰਾਦੇ ਨਾਲ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਂਅ ਚਮਕਾਇਆ ਹੈ। ਹਾਕੀ ਕੋਚ ਗੁਰਦੀਪ ਸਿੰਘ ਬਾਬਾ ਨੇ ਕਿਹਾ ਕਿ ਪਰਨੀਤ ਕੌਰ ਨੇ ਸਖ਼ਤ ਅਭਿਆਸ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਸਦਕਾ ਇਹ ਉੱਚਾ ਮੁਕਾਮ ਹਾਸਲ ਕੀਤਾ ਹੈ। ਇਸ ਮੌਕੇ ਸਮੂਹ ਸਟਾਫ਼, ਪ੍ਰ ਬੰਧਕ ਕਮੇਟੀ, ਵਿਦਿਆਰਥੀਆਂ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਪਰਨੀਤ ਕੌਰ ਅਤੇ ਉਸ ਦੇ ਪਰਿਵਾਰ ਨੂੰ ਵਧਾਈ ਦਿੰਦਿਆਂ ਉਸ ਦੇ ਚਮਕਦਾਰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਅੰਤਰਰਾਸ਼ਟਰੀ ਪੱਧਰ ’ਤੇ ਵੀ ਭਾਰਤ ਅਤੇ ਪੰਜਾਬ ਦਾ ਨਾਂ ਰੌਸ਼ਨ ਕਰੇਗੀ।
Ad Position 22
No active advertisement
ਪਿਛਲੀ ਖ਼ਬਰ ਸਹੁਰੇ ਪਰਿਵਾਰ ਨੇ 48 ਲੱਖ ਰੁਪਏ ਦਾ ਖਰਚਾ ਕਰਕੇ ਨੂੰਹ ਨੂੰ ਭੇਜਿਆ ਕੈਨੇਡਾ ਅਗਲੀ ਖ਼ਬਰ ਬ੍ਰਹਮ ਕੁਮਾਰੀ ਆਸ਼ਰਮ ਭੁੱਚੋ ਮੰਡੀ ਵਿਖੇ 10 ਕਰੋੜ ਨਸ਼ਾ ਮੁਕਤੀ ਪ੍ਰਤਿੱਗਿਆ ਮਹਾਂਅਭਿਆਨ ਦਾ ਆਗਾਜ਼
Ad Position 24