07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਵੋਟਰ ਸੂਚੀਆਂ ਦੀ ਮੁਢਲੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ-ਜ਼ਿਲ੍ਹਾ ਚੋਣ ਅਫ਼ਸਰ

ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐੱਸ. ਆਈ.

Ad Position 21
No active advertisement
ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨ ਮੌਕੇ। ਅਜੀਤ ਤਸਵੀਰ 08-08-2026
ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਵੋਟਰ ਸੂਚੀ ਦੀ ਗਹਿਰੀ ਸੁਧਾਈ ਪ੍ਰਕਿਰਿਆ (ਐੱਸ. ਆਈ. ਆਰ.) ਸਬੰਧੀ ਮਾਨਤਾ ਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪਹਿਲਾ ਪੜਾਅ ਮੁਕੰਮਲ ਹੋ ਗਿਆ ਹੈ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 13 ਅਗਸਤ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵੋਟਰਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 13 ਅਗਸਤ ਤੋਂ 12 ਸਤੰਬਰ ਤੱਕ ਨਿਰਧਾਰਿਤ ਕੀਤਾ ਗਿਆ ਹੈ ਅਤੇ ਪ੍ਰਾਪਤ ਹੋਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ ਤੋਂ 8 ਅਕਤੂਬਰ ਤੱਕ ਕੀਤਾ ਜਾਵੇਗਾ। ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕਰਵਾਈ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਵੋਟਰਾਂ ਨੂੰ ਵੋਟਰ ਸੂਚੀ ਦਿਖਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਾਨਸਾ ਅਤੇ ਐੱਸ. ਡੀ. ਐਮ. ਦਫ਼ਤਰਾਂ ‘ਚ ਵਿਸ਼ੇਸ਼ ਤੌਰ ‘ਤੇ ਹੈਲਪ ਡੈਸਕ ਸਥਾਪਿਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਰਾਜਨੀਤਕ ਪਾਰਟੀਆਂ ਨੂੰ ਵੀ ਫ਼ੋਟੋ ਵਾਲੀ ਵੋਟਰ ਸੂਚੀ ਅਤੇ ਬਿਨਾਂ ਫ਼ੋਟੋ ਵਾਲੀ ਵੋਟਰ ਸੂਚੀ ਦੀ ਸਾਫਟ ਕਾਪੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਸਬੰਧਿਤ ਖੇਤਰ ‘ਚ ਕਾਰਜਸ਼ੀਲ ਬੀ. ਐਲ. ਏ. ਦੀ ਮਦਦ ਨਾਲ ਵੋਟਰਾਂ ਦੇ ਇੰਦਰਾਜ ਸਬੰਧੀ ਤਰੁੱਟੀਆਂ, ਜੇਕਰ ਕੋਈ ਹੋਣ ਤਾਂ ਦੂਰ ਕਰਵਾ ਸਕਣ। ਉਨ੍ਹਾਂ ਦੱਸਿਆ ਕਿ ਐਨ.ਆਈ.ਸੀ. ਦੀ ਅਧਿਕਾਰਤ ਵੈੱਬਸਾਈਟ ‘ਤੇ ਵੀ ਡਰਾਫ਼ਟ ਰੋਲ ਅੱਪਲੋਡ ਕੀਤਾ ਜਾਵੇਗਾ, ਜਿੱਥੋਂ ਕੋਈ ਵੀ ਨਾਗਰਿਕ ਆਪਣੇ ਨਾਲ ਸਬੰਧਿਤ ਵੇਰਵੇ ਚੈੱਕ ਕਰ ਸਕਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਭੂਸ਼ਣ ਕੁਮਾਰ, ਆਮ ਆਦਮੀ ਪਾਰਟੀ ਦੇ ਰਮਨਪ੍ਰੀਤ ਸਿੰਘ ਤੇ ਭਰਪੂਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ (ਬ) ਦੇ ਐਡਵੋਕੇਟ ਕੇ.ਐੱਸ. ਮਠਾੜੂ, ਕਾਂਗਰਸ ਦੇ ਐਡਵੋਕੇਟ ਬਲਕਰਨ ਸਿੰਘ ਬੱਲੀ, ਬਸਪਾ ਦੇ ਗੁਰਜੀਵਨ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਏ.ਡੀ.ਸੀ. ਵਲੋਂ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਵਿੱਦਿਆ ਮੰਦਰ ਭੀਖੀ ਦੇ ਵਿਦਿਆਰਥੀਆਂ ਨੇ ਤਾਪ ਘਰ ਬਣਾਂਵਾਲਾ ਦਾ ਵਿੱਦਿਅਕ ਫੇਰਾ ਲਗਾਇਆ
Ad Position 24