ਏ.ਡੀ.ਸੀ. ਵਲੋਂ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ
ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਜ਼ਾਦੀ ਦਿਹਾੜਾ ਸਰਕਾਰੀ ਨਹਿਰੂ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ।
ਵ
ਵਧੀਕ ਡਿਪਟੀ ਕਮਿਸ਼ਨਰ ਮਾਨਸਾ ਪੂਨਮ ਸਿੰਘ ਅਧਿਕਾਰੀਆਂ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।ਤਸਵੀਰ : ਸੇਮੀ ਮਾਨਸਾ
08-08-2026
ਮਾਨਸਾ, 7 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਵਲੋਂ ਆਜ਼ਾਦੀ ਦਿਹਾੜੇ ਮੌਕੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਆਜ਼ਾਦੀ ਦਿਹਾੜਾ ਸਰਕਾਰੀ ਨਹਿਰੂ ਕਾਲਜ ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਉਪਰੰਤ ਪੰਜਾਬ ਪੁਲਿਸ ਦੇ ਜਵਾਨ, ਔਰਤਾਂ ਤੇ ਕੈਡਿਟਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ, ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ ਅਤੇ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਦਾ ਸਨਮਾਨ ਕੀਤਾ ਜਾਵੇਗਾ। ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਜ਼ਿੰਮੇਵਾਰੀਆਂ ਬਾਰੇ ਸੁਚੇਤ ਕਰਦਿਆਂ ਸਮੇਂ ਸਿਰ ਮੁੱਢਲੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸ. ਡੀ. ਐਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਸਰਦੂਲਗੜ੍ਹ ਹਰਜਿੰਦਰ ਸਿੰਘ ਜੱਸਲ, ਐਸ. ਪੀ. ਪ੍ਰਦੀਪ ਸਿੰਘ ਸੰਧੂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਕਵਿਤਾ ਗਰਗ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਪ੍ਰੀਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਤੇ ਮੰਜੂ ਬਾਲਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।