08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜੂਡੋ ਮੁਕਾਬਲੇ ’ਚ ਦੂਜਾ ਸਥਾਨ ਕੀਤਾ ਹਾਸਿਲ

ਰਾਮਪੁਰਾ ਫੂਲ, 8 ਅਗਸਤ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਸ੍ਰੀਮਤੀ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਰਸ਼ਦੀਪ ਕੌਰ ਨੂੰ ਵਧਾਈ ਦਿੱਤੀ।

Ad Position 21
No active advertisement
ਅਜੀਤ ਡੈਸਕ 09-08-2026
ਰਾਮਪੁਰਾ ਫੂਲ, 8 ਅਗਸਤ (ਹੇਮੰਤ ਕੁਮਾਰ ਸ਼ਰਮਾ)- ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ, ਪਿੱਥੋ ਦੀ ਹੋਣਹਾਰ ਵਿਦਿਆਰਥਣ ਅਰਸ਼ਦੀਪ ਕੌਰ ਨੇ ਜ਼ਿਲ੍ਹਾ ਪੱਧਰੀ ਜੂਡੋ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਸਮੁੱਚੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ ‘ਤੇ ਸਕੂਲ ਦੇ ਪ੍ਰਧਾਨ ਦਰਸ਼ਨ ਸਿੰਘ, ਚੇਅਰਪਰਸਨ ਸ੍ਰੀਮਤੀ ਪਰਮਜੀਤ ਕੌਰ, ਪ੍ਰਿੰਸੀਪਲ, ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਅਰਸ਼ਦੀਪ ਕੌਰ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਰਸ਼ਦੀਪ ਕੌਰ ਦੀ ਇਹ ਉਪਲਬਧੀ ਵਿਦਿਆਰਥੀਆਂ ਲਈ ਪ੍ਰੇਰਣਾਦਾਇਕ ਹੈ ਅਤੇ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਹਰ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਸਕੂਲ ਪ੍ਰਬੰਧਕਾਂ ਨੇ ਵਿਦਿਆਰਥਣ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੰਦਿਆਂ ਆਸ ਪ੍ਰਗਟਾਈ ਕਿ ਉਹ ਭਵਿੱਖ ਵਿਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਨਾਲ ਸਕੂਲ, ਆਪਣੇ ਪਰਿਵਾਰ ਅਤੇ ਪੰਜਾਬ ਦਾ ਨਾਮ ਹੋਰ ਉੱਚਾ ਕਰੇਗੀ। 08ਬੀਟੀਡੀ26 ਜੂਡੋ ਮੁਕਾਬਲੇ ਵਿਚ ਦੂਜਾ ਸਥਾਨ ਪ੍ਰਾਪਤ ਕਰਨ ਵਾਲੀ ਅਰਸ਼ਦੀਪ ਕੌਰ ਦੀ ਤਸਵੀਰ। ਤਸਵੀਰ: ਹੇਮੰਤ ਸ਼ਰਮਾ
Ad Position 22
No active advertisement
ਪਿਛਲੀ ਖ਼ਬਰ ਵਿਨੋਦ ਬਿੰਟਾ ਵਲੋਂ ਰੇਲਵੇ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਅੰਡਰਪਾਸ ਦਾ ਕੰਮ ਜਲਦੀ ਸ਼ੁਰੂ ਕਰਵਾਉਣ ਅਤੇ ਇੰਟਰਸਿਟੀ ਦ... ਅਗਲੀ ਖ਼ਬਰ ਮੀਰੀ - ਪੀਰੀ ਮੈਡੀਕਲ ਇੰਸਟੀਚਿਊਟ ਸ਼ਾਹਬਾਦ ਮਾਰਕੰਡਾ ਦੇ ਸਟਾਫ਼ ਦੀਆਂ ਤਨਖ਼ਾਹਾਂ ਤੇ ਮੈਡੀਕਲ ਸੇਵਾਵਾਂ ’ ਚ ਕੋਈ ਰੁਕਾਵਟ ਨਹ...
Ad Position 24