08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਪ੍ਰੋਫ਼ੈਸਰ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਨੂੰ ਸਮਰਪਿਤ ਜ਼ਿਲ੍ਹਾ ਲਾਇਬ੍ਰੇਰੀ ਵਿਚ ਪੌਦੇ ਲਗਾਏ

ਬਠਿੰਡਾ, 8 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਜ਼ਿਲ੍ਹਾ ਲਾਇਬਰੇਰੀ ਵਿਖੇ ਵਾਤਾਵਰਨ ਨੂੰ ਸ਼ੁੱਧ ਅਤੇ ਕੁਦਰਤੀ ਸਿਹਤਮੰਦ ਬਣਾਉਣ ਲਈ ਜ਼ਿਲ੍ਹਾ ਬਠਿੰਡਾ ਦੇ ਨੇੜਲੇ ਪਿੰਡ ਕੋਟਗੁਰੂ ਦੀ ਮਾਣਮੱਤੀ ਧੀ ਮਰਹੂਮ ਪ੍ਰੋਫੈਸਰ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੀ ਵੱਡੀ ਭੈਣ ਸਤਵੀਰ ਕੌਰ ਵਲੋਂ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਵੱਡੀ ਗਿਣਤੀ ਵਿਚ ਫ਼ਲਦਾਰ, ਛਾਂਦਾਰ, ਫੁੱਲਾਂ ਅਤੇ ਸਜਾਵਟੀ ਪੌਦੇ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਦਰਸ਼ਨ ਕੁਮਾਰ ਅਤੇ ਜ਼ਿਲ੍ਹਾ ਲਾਇਬ੍ਰੇਰੀ ਬਠਿੰਡਾ ਦੀ ਲਾਇਬ੍ਰੇਰੀਅਨ ਸਵਰਨਜੀਤ ਕੌਰ ਦੀ ਦੇਖ ਰੇਖ ਹੇਠ ਲਗਵਾਏ ਗਏ। ਪੌਦੇ ਲਗਾਉਣ ਦੀ ਰਸਮ ਦੀ ਸ਼ੁਰੂਆਤ ਰੈੱਡ ਕਰਾਸ ਸੁਸਾਇਟੀ ਅਤੇ ਲਾਇਬ੍ਰੇਰੀਅਨ ਸਵਰ ਨਜੀਤ ਕੌਰ ਵਲੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 09-08-2026
ਬਠਿੰਡਾ, 8 ਅਗਸਤ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਜ਼ਿਲ੍ਹਾ ਲਾਇਬਰੇਰੀ ਵਿਖੇ ਵਾਤਾਵਰਨ ਨੂੰ ਸ਼ੁੱਧ ਅਤੇ ਕੁਦਰਤੀ ਸਿਹਤਮੰਦ ਬਣਾਉਣ ਲਈ ਜ਼ਿਲ੍ਹਾ ਬਠਿੰਡਾ ਦੇ ਨੇੜਲੇ ਪਿੰਡ ਕੋਟਗੁਰੂ ਦੀ ਮਾਣਮੱਤੀ ਧੀ ਮਰਹੂਮ ਪ੍ਰੋਫੈਸਰ ਜਸਵੰਤ ਕੌਰ ਮਣੀ ਦੀ ਨਿੱਘੀ ਯਾਦ ਵਿਚ ਉਨ੍ਹਾਂ ਦੀ ਵੱਡੀ ਭੈਣ ਸਤਵੀਰ ਕੌਰ ਵਲੋਂ ਸਥਾਨਕ ਜ਼ਿਲ੍ਹਾ ਲਾਇਬ੍ਰੇਰੀ ਵਿਖੇ ਵੱਡੀ ਗਿਣਤੀ ਵਿਚ ਫ਼ਲਦਾਰ, ਛਾਂਦਾਰ, ਫੁੱਲਾਂ ਅਤੇ ਸਜਾਵਟੀ ਪੌਦੇ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਦਰਸ਼ਨ ਕੁਮਾਰ ਅਤੇ ਜ਼ਿਲ੍ਹਾ ਲਾਇਬ੍ਰੇਰੀ ਬਠਿੰਡਾ ਦੀ ਲਾਇਬ੍ਰੇਰੀਅਨ ਸਵਰਨਜੀਤ ਕੌਰ ਦੀ ਦੇਖ ਰੇਖ ਹੇਠ ਲਗਵਾਏ ਗਏ। ਪੌਦੇ ਲਗਾਉਣ ਦੀ ਰਸਮ ਦੀ ਸ਼ੁਰੂਆਤ ਰੈੱਡ ਕਰਾਸ ਸੁਸਾਇਟੀ ਅਤੇ ਲਾਇਬ੍ਰੇਰੀਅਨ ਸਵਰ ਨਜੀਤ ਕੌਰ ਵਲੋਂ ਕੀਤੀ ਗਈ। ਇਸ ਮੌਕੇ ਦਰਸ਼ਨ ਕੁਮਾਰ ਨੇ ਵਾਤਾਵਰਣ ਨੂੰ ਸ਼ੁੱਧ ਅਤੇ ਹਰਿਆ ਭਰਿਆ ਬਨਾਉਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਜ਼ਿਕਰਯੋਗ ਹੈ ਕਿ ਪਿੰਡ ਕੋਟਗੁਰੂ (ਬਠਿੰਡਾ) ਦੀ ਬਹੁਤ ਹੀ ਹੋਣਹਾਰ ਧੀ ਪ੍ਰੋਫ਼ੈਸਰ ਜਸਵੰਤ ਕੌਰ, ਭਰ ਜਵਾਨੀ ਉਮਰੇ ਹੀ ਵੱਡੀਆਂ ਪ੍ਰਾਪਤੀਆਂ ਕਰਕੇ ਦੁਨੀਆਂ ਤੋਂ ਸਦਾ ਲਈ ਰੁਖ਼ਸਤ ਹੋ ਗਈ ਸੀ। ਨਿੱਕੀ ਉਮਰੇ ਹੀ ਉਨ੍ਹਾਂ ਉਚੇਰੀ ਵਿੱਦਿਆ ਹਾਸਲ ਕਰਨ ਤੋਂ ਇਲਾਵਾ ਪੰਜਾਬੀ ਅਖ਼ਬਾਰਾਂ ਵਿਚ ਅਨੇਕਾਂ ਹੀ ਖੋਜ ਭਰਪੂਰ ਲੇਖ ਲਿਖ ਕੇ ਸਮਾਜ ਨੂੰ ਵਿਸ਼ੇਸ ਸੇਧ ਦੇਣ ਦੇ ਨਾਲ-ਨਾਲ ਆਪਣੀ ਵਿਸ਼ੇਸ਼ ਪਹਿਚਾਣ ਬਣਾਈ ਸੀ। ਸਵਰਨਜੀਤ ਕੌਰ ਨੇ ਕਿਹਾ ਕਿ ਸਾਨੂੰ ਸਭ ਨੂੰ ਅਜਿਹੇ ਦਿਨਾਂ ਤੇ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ, ਤਾਂ ਜੋ ਆਪਣਿਆਂ ਦੀ ਯਾਦ ਨੂੰ ਸਦੀਵੀ ਯਾਦਗਾਰੀ ਬਣਾਇਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਮਾਂ ਦਾ ਦੁੱਧ ਬੱਚੇ ਦੇ ਸਰਬਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ-ਡਾ: ਧੀਰਾ ਗੁਪਤਾ ਅਗਲੀ ਖ਼ਬਰ ਰੋਜ਼ਗਾਰ ਤੋਂ ਆਤਮ ਨਿਰਭਰਤਾ ਵੱਲ ਵਧ ਰਹੀਆਂ ਪੇਂਡੂ ਔਰਤਾਂ, ਐਚ ਐਮ ਈ ਐਲ ਨੇ ਦਿੱਤਾ ਨਵਾਂ ਮੌਕਾ
Ad Position 24