08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਅਜੀਤ, ਜਲੰਧਰ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਪਹਿਲੇ ਪੜਾਅ ਵਾਂਗ ਦੂਜੇ ’ਚ ਵੀ ਵਧ-ਚੜ੍ਹ ਕੇ ਕਰਾਂਗੇ ਸ਼ਮੂਲੀਅਤ- ਜਗਸੀਰ ਸਿੰਘ ਮਾਂਗੇਆਣਾ

ਤਲਵੰਡੀ ਸਾਬੋ, 8 ਅਗਸਤ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ 04 ਅਗਸਤ ਤੱਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਸਜਾਏ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਪਹਿਲੇ ਪੜਾਅ ’ਚ ਹਰਿਆਣਾ ਤੋਂ ਸਿੱਖ ਸੰਗਤਾਂ ਨਾਲ ਜਿੱਥੇ ਪਹਿਲਾਂ ਵੱਡੀ ਗਿਣਤੀ ਹਾਜ਼ਰੀ ਭਰੀ ਉੱਥੇ ਦੂਜੇ ਪੜਾਅ ‘ਚ ਵੀ ਵਧ-ਚੜ ਕੇ ਸ਼ਮੂਲੀਅਤ ਕਰਾਂਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਨੇ ਗੱਲਬਾਤ ਦੌਰਾਨ ਕੀਤਾ।

Ad Position 21
No active advertisement
ਸਨਿਚਰਵਾਰ, 1 ਅਗਸਤ, 2026 09-08-2026
ਤਲਵੰਡੀ ਸਾਬੋ, 8 ਅਗਸਤ (ਰਣਜੀਤ ਸਿੰਘ ਰਾਜੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ 24 ਜੁਲਾਈ ਤੋਂ 04 ਅਗਸਤ ਤੱਕ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਖਤ ਸ੍ਰੀ ਦਮਦਮਾ ਸਾਹਿਬ ਤੱਕ ਸਜਾਏ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਪਹਿਲੇ ਪੜਾਅ ’ਚ ਹਰਿਆਣਾ ਤੋਂ ਸਿੱਖ ਸੰਗਤਾਂ ਨਾਲ ਜਿੱਥੇ ਪਹਿਲਾਂ ਵੱਡੀ ਗਿਣਤੀ ਹਾਜ਼ਰੀ ਭਰੀ ਉੱਥੇ ਦੂਜੇ ਪੜਾਅ ‘ਚ ਵੀ ਵਧ-ਚੜ ਕੇ ਸ਼ਮੂਲੀਅਤ ਕਰਾਂਗੇ। ਉਕਤ ਵਿਚਾਰਾਂ ਦਾ ਪ੍ਰਗਟਾਵਾ ਹਰਿਆਣਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਜਗਸੀਰ ਸਿੰਘ ਮਾਂਗੇਆਣਾ ਨੇ ਗੱਲਬਾਤ ਦੌਰਾਨ ਕੀਤਾ। ਜਥੇਦਾਰ ਮਾਂਗੇਆਣਾ ਜੋ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ‘ਚ ਚੱਲ ਰਹੇ ਧਾਰਮਿਕ ਸਮਾਗਮਾਂ ‘ਚ ਸ਼ਮੂਲੀਅਤ ਲਈ ਪੁੱਜੇ ਸਨ ਨੇ ਗੱਲਬਾਤ ਕਰਦਿਆਂ ਕਿਹਾ ਕਿ ਜਦੋਂ ਵੀ ਸ਼੍ਰੋਮਣੀ ਕਮੇਟੀ ਵਲੋਂ ਜਾਂ ਪਾਵਨ ਤਖ਼ਤਾਂ ਦੇ ਜਥੇਦਾਰ ਸਾਹਿਬਾਨ ਵਲੋਂ ਕੋਈ ਕੌਮੀ ਪ੍ਰੋਗਰਾਮ ਉਲੀਕਿਆ ਜਾਂਦਾ ਹੈ ਤਾਂ ਹਰਿਆਣਾ ਅਤੇ ਖ਼ਾਸ ਕਰਕੇ ਪੰਜਾਬ ਨਾਲ ਲੱਗਦੇ ਹਰਿਆਣੇ ਦੇ ਖੇਤਰਾਂ ਤੋਂ ਵੱਡੀ ਗਿਣਤੀ ਸੰਗਤ ਉਸ ‘ਚ ਆਪਣੀ ਹਾਜ਼ਰੀ ਯਕੀਨੀ ਬਣਾਉਂਦੀ ਹੈ। ਇਸੇ ਤਹਿਤ ‘ਮੀਰੀ ਪੀਰੀ ਖ਼ਾਲਸਾ ਮਾਰਚ’ ਦੇ ਪਹਿਲੇ ਪੜਾਅ ‘ਚ ਵੀ ਵੱਡੀ ਗਿਣਤੀ ਸੰਗਤਾਂ ਨੇ ਹਾਜ਼ਰੀ ਲਵਾਈ ਅਤੇ ਹੁਣ ਜਦੋਂ ਖ਼ਾਲਸਾ ਮਾਰਚ ਦਾ ਦੂਜਾ ਪੜਾਅ 23 ਅਗਸਤ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋ ਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਆਨੰਦਪੁਰ ਸਾਹਿਬ ਵੱਲ ਰਵਾਨਾ ਹੋਵੇਗਾ ਤਾਂ ਉਸ ਵਿਚ ਵੀ ਵੱਡੀ ਗਿਣਤੀ ਸ਼ਮੂਲੀਅਤ ਕਰਾਂਗੇ।
Ad Position 22
No active advertisement
ਪਿਛਲੀ ਖ਼ਬਰ ਮਾਊਂਟ ਲਿਟਰਾ ਜ਼ੀ ਸਕੂਲ ਵਲੋਂ ਅੰਤਰ-ਹਾਊਸ ਅੰਗਰੇਜ਼ੀ ਸਕਿੱਟ ਮੁਕਾਬਲਾ ਅਗਲੀ ਖ਼ਬਰ ਕਲੇਅ ਇੰਡੀਆ ਸਕੂਲ ’ਚ ਤੀਆਂ ਦੇ ਤਿਉਹਾਰ ਮੌਕੇ ਗਿੱਧਾ ਪਾ ਕੇ ਵਿਦਿਆਰਥਣਾਂ ਨੇ ਬੰਨ੍ਹਿਆ ਖੂਬ ਰੰਗ
Ad Position 24