08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਹਰਸਿਮਰਤ ਕੌਰ ਬਾਦਲ ਵਲੋਂ ਵਿਕਾਸ ਫ਼ੰਡਾਂ ਲਈ ਮਨਜ਼ੂਰ ਕੀਤੇ ਪੱਤਰ ਪਿੰਡਾਂ ਨੂੰ ਸੌਂਪੇ

ਬਰੇਟਾ, 8 ਅਗਸਤ (ਪਾਲ ਸਿੰਘ ਮੰਡੇਰ)- ਲੋਕ ਸਭਾ ਹਲਕਾ ਬਠਿੰਡਾ ਦੀ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਖ਼ਤਿਆਰੀ ਕੋਟੇ ਵਿਚੋਂ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੇ ਗਏ ਫ਼ੰਡਾਂ ਦੇ ਮਨਜ਼ੂਰੀ ਪੱਤਰ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਲਬੀਰ ਸਿੰਘ ਬੀਰੋਕੇ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਅਬਜ਼ਰਵਰ ਜਤਿੰਦਰ ਸਿੰਘ ਸੋਢੀ ਵਲੋਂ ਸਬੰਧਿਤ ਪਿੰਡਾਂ ਦੀਆਂ ਜਥੇਬੰਦੀਆਂ ਨੂੰ ਸੌਂਪੇ ਗਏ।

Ad Position 21
No active advertisement
ਬਰੇਟਾ ਵਿਖੇ ਮਨਜ਼ੂਰੀ ਪੱਤਰ ਵੰਡਦੇ ਹੋਏ ਡਾ. ਨਿਸ਼ਾਨ ਸਿੰਘ ਤੇ ਹੋਰ। ਤਸਵੀਰ : ਪਾਲ ਸਿੰਘ ਮੰਡੇਰ 09-08-2026
ਬਰੇਟਾ, 8 ਅਗਸਤ (ਪਾਲ ਸਿੰਘ ਮੰਡੇਰ)- ਲੋਕ ਸਭਾ ਹਲਕਾ ਬਠਿੰਡਾ ਦੀ ਮੈਂਬਰ ਪਾਰਲੀਮੈਂਟ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਖ਼ਤਿਆਰੀ ਕੋਟੇ ਵਿਚੋਂ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿਚ ਵਿਕਾਸ ਕਾਰਜਾਂ ਲਈ ਮਨਜ਼ੂਰ ਕੀਤੇ ਗਏ ਫ਼ੰਡਾਂ ਦੇ ਮਨਜ਼ੂਰੀ ਪੱਤਰ ਹਲਕਾ ਇੰਚਾਰਜ ਡਾ. ਨਿਸ਼ਾਨ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਲਬੀਰ ਸਿੰਘ ਬੀਰੋਕੇ, ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਤੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਅਬਜ਼ਰਵਰ ਜਤਿੰਦਰ ਸਿੰਘ ਸੋਢੀ ਵਲੋਂ ਸਬੰਧਿਤ ਪਿੰਡਾਂ ਦੀਆਂ ਜਥੇਬੰਦੀਆਂ ਨੂੰ ਸੌਂਪੇ ਗਏ। ਡਾ. ਨਿਸ਼ਾਨ ਸਿੰਘ ਨੇ ਦੱਸਿਆ ਕਿ ਪਿੰਡ ਗੋਬਿੰਦਪੁਰਾ ਰੀਚਾਰਜ ਬੋਰ ਦੇ ਲਈ 1.50 ਲੱਖ ਰੁਪਏ, ਜਲਵੇੜਾ ਰੀਚਾਰਜ ਬੋਰਾਂ ਲਈ 4.50 ਲੱਖ, ਖੁਡਾਲ ਕਲਾਂ ਰੀਚਾਰਜ ਬੋਰਾਂ ਲਈ 6 ਲੱਖ, ਬਰੇਟਾ ਰੀਚਾਰਜ ਬੋਰਾਂ ਲਈ 8 ਲੱਖ ਅਤੇ ਵਾਲਮੀਕਿ ਭਾਈਚਾਰੇ ਦੀ ਧਰਮਸ਼ਾਲਾ ਦੀ ਉਸਾਰੀ ਲਈ 5 ਲੱਖ ਰੁਪਏ ਦੀ ਮਨਜ਼ੂਰੀ ਦੇ ਪੱਤਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਬਾਦਲ ਦੀ ਇਮਾਨਦਾਰ ਕਾਰਜਸ਼ੈਲੀ, ਲੋਕਾਂ ਨਾਲ ਨਿਰੰਤਰ ਸੰਪਰਕ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਇਲਾਕੇ ਦੇ ਲੋਕਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਪ੍ਰਤੀ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਮੌਕੇ ਅਮਰਜੀਤ ਸਿੰਘ ਕੁਲਾਣਾ, ਜਸਪਾਲ ਸਿੰਘ ਗੁੜੱਦੀ, ਜਗਜੀਤ ਸਿੰਘ ਗੋਬਿੰਦਪੁਰਾ, ਰਣਜੀਤ ਸਿੰਘ, ਸਿਕੰਦਰ ਸਿੰਘ ਜ਼ੈਲਦਾਰ, ਸੁਮੇਸ਼ ਬਾਲੀ, ਅਜੈਬ ਸਿੰਘ ਖੁਡਾਲ, ਸੁਖਦੇਵ ਸਿੰਘ, ਬੂਟਾ ਸਿੰਘ ਜਲਵੇੜਾ, ਲਿਵੀਅਨ ਪਾਲ ਸਿੰਘ ਭੰਗੂ, ਪਰਮਜੀਤ ਸਿੰਘ ਕੁਲਾਣਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਦੀ ਸਰਕਾਰ ਖ਼ਿਲਾਫ਼ ਕੀਤੀ ਜਾ ਰਹੀ ਹੜਤਾਲ ’ਚ ਵੱਡੀ ਗਿਣਤੀ ’ਚ ਸ਼ਾਮਿਲ ਹੋਣ ਦਾ ਫ਼ੈਸਲਾ ਅਗਲੀ ਖ਼ਬਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪਿੰਡਾਂ ’ਚ ਬਣਾਏ ਜਾ ਰਹੇ ਹਨ ‘ਮੁੱਖ ਮੰਤਰੀ ਖੇਡ ਮੈਦਾਨ’-ਏ. ਡੀ. ਸੀ.
Ad Position 24