09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਹੋਈ ਮਹੀਨਾਵਾਰ ਮੀਟਿੰਗ

ਮਾਨਸਾ , 9 ਅਗਸਤ ( ਰਵੀ )- ਭਾਰਤੀ ਕਿਸਾਨ ਯੂਨੀਅਨ ( ਕਾਦੀਆਂ ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕੀਤੀ ਗਈ । ਸੂਬਾ ਅਨੁਸ਼ਾਸਨੀ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਵਿਸ਼ੇਸ਼ ਤੌਰ ’ ਤੇ ਪਹੁੰਚੇ ।

Ad Position 21
No active advertisement
ਅਜੀਤ ਡੈਸਕ 10-08-2026
ਮਾਨਸਾ , 9 ਅਗਸਤ ( ਰਵੀ )- ਭਾਰਤੀ ਕਿਸਾਨ ਯੂਨੀਅਨ ( ਕਾਦੀਆਂ ) ਦੀ ਮਹੀਨਾਵਾਰ ਮੀਟਿੰਗ ਸਥਾਨਕ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਕੀਤੀ ਗਈ । ਸੂਬਾ ਅਨੁਸ਼ਾਸਨੀ ਕਮੇਟੀ ਚੇਅਰਮੈਨ ਕੁਲਦੀਪ ਸਿੰਘ ਚੱਕ ਭਾਈਕੇ ਵਿਸ਼ੇਸ਼ ਤੌਰ ’ ਤੇ ਪਹੁੰਚੇ । ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਾਗੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਮੰਗਾਂ ਮਨਵਾਉਣ ਲਈ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾ ਰਹੇ ਧਰਨੇ ਤਹਿਤ ਜਥੇਬੰਦੀ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੰਜਾਬ ਦੇ ਦਰਿਆਈ ਪਾਣੀਆਂ ਨਾਲ ਸਬੰਧਿਤ ਧਾਰਾ 78, 79 ਤੇ 80 ਸਮੇਤ ਲੈਂਡਪੂਲਿੰਗ ਨੀਤੀ ਨੂੰ ਰੱਦ ਕੀਤਾ ਜਾਵੇ , ਸਰਕਾਰਾਂ ਦੀਆਂ ਗ਼ਲਤ ਨੀਤੀਆਂ ਕਾਰਨ ਕਿਸਾਨਾਂ ਸਿਰ ਚੜ੍ਹੇ ਕਰਜ਼ੇ ਨੂੰ ਖ਼ਤਮ ਕੀਤਾ ਜਾਵੇ , ਕਿਸਾਨੀ ਜਿਣਸਾਂ ਦੀ ਖ਼ਰੀਦ ਐਮ . ਐਸ . ਪੀ . ਅਨੁਸਾਰ ਯਕੀਨੀ ਬਣਾਈ ਜਾਵੇ ਅਤੇ ਭਾਰਤ - ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ । ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਤੁਰੰਤ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ । ਇਸ ਮੌਕੇ ਸ਼ਿੰਗਾਰ ਸਿੰਘ ਦੋਦੜਾ , ਹਰਦੇਵ ਸਿੰਘ ਕੋਟਧਰਮੂ , ਅਵਤਾਰ ਸਿੰਘ ਰੱਲਾ , ਅਜੈਬ ਸਿੰਘ ਰੱਲਾ , ਬਾਬੂ ਸਿੰਘ ਧਿੰਗੜ , ਮਲਕੀਤ ਸਿੰਘ ਗਾਗੋਵਾਲ , ਮਹਿੰਦਰ ਸਿੰਘ , ਭੋਲਾ ਸਿੰਘ ਗੁੱੜਦੀ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਯੂਨੀਵਰਸਿਟੀ ਕਾਲਜ ਬਹਾਦਰਪੁਰ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਅਗਲੀ ਖ਼ਬਰ ਰੌਇਲ ਕਾਲਜ ਬੋੜਾਵਾਲ ਵਿਖੇ ਤੀਆਂ ਦੇ ਤਿਉਹਾਰ ਮੌਕੇ ਮਿਸ‌. ਤੀਜ ਪ੍ਰਭਜੋਤ ਕੌਰ ਅਤੇ ਸਰਵੋਤਮ ਅਦਾਕਾਰਾ ਹਰਪ੍ਰੀਤ ਕੌਰ ਦਾ ਸ...
Ad Position 24